ਪੰਜਾਬ

punjab

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਹੋਰ ਵਾਧਾ

By

Published : Jul 18, 2022, 8:28 AM IST

Updated : Jul 18, 2022, 9:44 AM IST

7 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ 3 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਹੋਰ ਵਾਧਾ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਹੋਰ ਵਾਧਾ

ਹੁਸ਼ਿਆਰਪੁਰ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਕੋਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਉਥੇ ਹੀ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਵੱਲੋਂ ਦੁਬਾਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ 3 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।

ਇਹ ਵੀ ਪੜੋ:ਵਿਕਾਸ ਦਾਅਵਿਆਂ ਦੀ ਖੁੱਲ੍ਹੀ ਪੋਲ, ਪਾਣੀ ’ਚ ਡੁੱਬੇ ਘਰ !

ਜਾਣਕਾਰੀ ਦਿੰਦਿਆਂ ਐਡਵੋਕੇਟ ਪੰਕਜ ਬੇਦੀ ਨੇ ਦੱਸਿਆ ਕਿ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ, ਪਰੰਤੂ ਅਦਾਲਤ ਨੇ 3 ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਐਪਲੀਕੇਸ਼ਨ ਲਗਾਈ ਸੀ ਕਿ ਉਹ ਲਾਰੈਂਸ ਬਿਸ਼ਨੋਈ ਦਾ ਵੁਆਇਸ ਟੈਸਟ ਕਰਵਾਉਣਾ ਚਾਹੁੰਦੇ ਹਨ ਤੇ ਉਨ੍ਹਾਂ ਨੂੰ 7 ਦਿਨ ਦਾ ਰਿਮਾਂਡ ਹੋਰ ਦਿੱਤਾ ਜਾਵੇ, ਜਿਸ ‘ਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ 3 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਹੋਰ ਵਾਧਾ

ਸੁਰੱਖਿਆ ਦੇ ਪੁਖਤਾ ਪ੍ਰਬੰਧ:ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਖ਼ਤ ਇੰਤਜ਼ਾਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਪੁਲਿਸ 2019 ਦੇ ਫਿਰੋਤੀ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਪਹਿਲਾਂ ਤਾਂ ਫਿਰੋਤੀ ਸ਼ਰਾਬ ਦੇ ਠੇਕੇਦਾਰ ਅਤੇ ਵਪਾਰੀ ਕੋਲੋਂ ਮੰਗੀ ਗਈ ਸੀ ਉਨ੍ਹਾਂ ਤੋਂ ਫਿਰੌਤੀ ਨਾ ਮਿਲਣ ਦੀ ਸੂਰਤ ਵਿਚ ਵਪਾਰੀ ਦੇ ਘਰ ’ਤੇ ਫਾਇਰਿੰਗ ਕੀਤੀ ਗਈ ਸੀ।

ਇਹ ਵੀ ਪੜੋ:ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ, ਸਰਕਾਰ ਪ੍ਰਤੀਯੋਗਤਾ, ਦਿਵਾਲੀਆ ਕਾਨੂੰਨਾਂ ਨੂੰ ਬਦਲਣ ਲਈ ਲਿਆ ਸਕਦੀ ਹੈ ਬਿੱਲ

Last Updated : Jul 18, 2022, 9:44 AM IST

ABOUT THE AUTHOR

...view details