ਪੰਜਾਬ

punjab

ਬੀਬੀ ਬਾਦਲ ਦਾ ਅਸਤੀਫ਼ਾ ਮਹਿਜ਼ ਸਿਆਸੀ ਡਰਾਮੇਬਾਜ਼ੀ: ਜੈ ਸਿੰਘ ਰੋੜੀ

By

Published : Sep 18, 2020, 3:26 PM IST

ਖੇਤੀ ਆਰਡੀਨੈਂਸ ਦੇ ਵਿਰੋਧ 'ਚ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਿਨੇਟ ਤੋਂ ਅਸਤੀਫਾ ਦੇਣ ਮਗਰੋਂ ਪੰਜਾਬ ਦੀ ਸਿਆਸਤ ਸਰਗਮਰ ਹੈ। ਬੀਬੀ ਬਾਦਲ ਦੇ ਅਸਤੀਫੇ ਮਗਰੋਂ ਆਮ ਆਮਦੀ ਪਾਰਟੀ ਦੇ ਨੇਤਾ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਜੈ ਸਿੰਘ ਰੋੜੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦੇਣ ਨੂੰ ਮਹਿਜ਼ ਸਿਆਸੀ ਡਰਾਮੇਬਾਜ਼ੀ ਦੱਸਿਆ ਹੈ।

ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਹਿਜ਼ ਸਿਆਸੀ ਡਰਾਮੇਬਾਜੀ- ਜੈ ਸਿੰਘ ਰੋੜੀ
ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਹਿਜ਼ ਸਿਆਸੀ ਡਰਾਮੇਬਾਜੀ- ਜੈ ਸਿੰਘ ਰੋੜੀ

ਹੁਸ਼ਿਆਰਪੁਰ: ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ 'ਤੇ ਪੰਜਾਬ 'ਚ ਮੁੜ ਸਿਆਸੀ ਜੰਗ ਛਿੜ ਗਈ ਹੈ। ਵਿਰੋਧੀ ਪੱਖ ਦੇ ਵੱਖ-ਵੱਖ ਆਗੂਆਂ ਵੱਲੋਂ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਹਿਜ਼ ਸਿਆਸੀ ਡਰਾਮੇਬਾਜੀ- ਜੈ ਸਿੰਘ ਰੋੜੀ

ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਵੀ ਇਸ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਖਿਆ ਬੀਬੀ ਬਾਦਲ ਦੇ ਅਸਤੀਫ਼ਾ ਦੇਣ ਨਾਲ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਵਾਲਿਆਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਤੇ ਸੁਖਬੀਰ ਬਾਦਲ ਵੱਲੋਂ ਪਹਿਲਾਂ ਕੇਂਦਰੀ ਸਰਕਾਰ ਦੇ ਕਾਲੇ ਖੇਤੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਜਾ ਰਿਹਾ ਸੀ। ਜਦੋਂ ਪੰਜਾਬ ਦੇ ਕਿਸਾਨਾਂ ਤੇ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪਰਕਾਸ਼ ਸਿੰਘ ਬਾਦਲ ਨੇ ਫੇਸਬੁੱਕ 'ਤੇ ਵੀਡੀਓ ਜਾਰੀ ਕੀਤੀ। ਸਾਬਕਾ ਸੀਐਮ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਨੂੰ ਵਿਰੋਧੀ ਧਿਰ ਦੀ ਸਾਜ਼ਿਸ਼ ਦੱਸਿਆ।

ਰੋੜੀ ਨੇ ਕਿਹਾ ਜਿਹੜੇ ਖੇਤੀ ਆਰਡੀਨੈਂਸਾਂ ਦੇ ਹੱਕ 'ਚ ਬਾਦਲ ਪਰਿਵਾਰ ਨਿੱਤਰਿਆ ਸੀ, ਉਸ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਸਮੇਂ ਕਿਸਾਨਾਂ ਦੀਆਂ ਕਿੰਨੀਆਂ ਕੁ ਹੱਕੀ ਮੰਗਾਂ ਪੂਰੀਆਂ ਹੋਈਆਂ ਸਨ।

ਜੈ ਸਿੰਘ ਰੋੜੀ ਨੇ ਇਸ ਨੂੰ ਬਾਦਲ ਪਰਿਵਾਰ ਦਾ ਡਰਾਮਾ ਦੱਸਦੇ ਹੋਏ ਕਿਹਾ ਕਿ ਬੀਬੀ ਹਰਸਿਮਰਤ ਬਾਦਲ ਨੇ ਪਹਿਲਾਂ ਕੋਈ ਕਦਮ ਨਹੀਂ ਚੁੱਕਿਆ। ਜਦ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਿਆਂਦੇ ਸਨ, ਉਸ ਸਮੇਂ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ।

ਉਨ੍ਹਾਂ ਆਖਿਆ ਕਿ ਜੇਕਰ ਬੀਬੀ ਬਾਦਲ ਉਸ ਸਮੇਂ ਆਪਣਾ ਅਸਤੀਫਾ ਦਿੰਦੀ ਤਾਂ ਕੇਂਦਰ ਸਰਕਾਰ ਅਜਿਹੇ ਕਿਸਾਨ ਵਿਰੋਧੀ ਕਾਨੂੰਨ ਨੂੰ ਪਾਸ ਨਾ ਕਰਦੀ। ਜੈ ਸਿੰਘ ਰੋੜੀ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਇਹ ਕਦਮ ਚੁੱਕਣਾ ਪਹਿਲਾਂ ਤੋਂ ਭਾਜਪਾ ਨਾਲ ਮਿਲ ਕੇ ਤਿਆਰ ਕੀਤੀ ਗਈ ਸਾਜਿਸ਼ ਜਾਪਦਾ ਹੈ।

ABOUT THE AUTHOR

...view details