ਪੰਜਾਬ

punjab

ਅਣਪਛਾਤੇ ਵਿਅਕਤੀਆਂ ਨੇ 20 ਸਾਲਾਂ ਨੌਜਵਾਨ ਕੀਤਾ ਅਗਵਾ, ਮਾਮਲਾ ਦਰਜ

By

Published : Oct 8, 2022, 2:31 PM IST

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਪਿੰਡ ਓਡਰਾ ਦੇ ਇਕ 20 ਸਾਲਾਂ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

20 year old youth kidnapped
20 ਸਾਲਾਂ ਨੌਜਵਾਨ ਕੀਤਾ ਅਗਵਾ

ਹੁਸ਼ਿਆਰਪੁਰ:ਜ਼ਿਲ੍ਹੇ ਦੇ ਦਸੂਹਾ ਦੇ ਪਿੰਡ ਓਡਰਾ ਦੇ ਇਕ 20 ਸਾਲਾਂ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਦਸੂਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਮਾਮਲੇ ਸਬੰਧੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦੇ ਦੋ ਲੜਕੇ ਹਨ ਵੱਡਾ ਲੜਕਾ ਜਿਸ ਦੀ ਉਮਰ ਕਰੀਬ 20 ਸਾਲ ਹੈ ਅਤੇ ਛੋਟਾ ਲੜਕਾ ਜਿਸ ਦੀ ਉਮਰ ਕਰੀਬ 17 ਸਾਲ ਹੈ ਉਸ ਦਾ ਵੱਡਾ ਲੜਕਾ ਰੋਬਨ ਸਿੰਘ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੜਦਾ ਹੈ ਜੋ ਕਿ ਘਰ ਆਇਆ ਹੋਇਆ ਸੀ ਜੋ ਕਿ ਦੁਪਹਿਰ ਦੇ ਸਮੇਂ ਆਪਣੇ ਮੋਟਰਸਾਇਕਲ ਉੱਤੇ ਸਵਾਰ ਹੋ ਕੇ ਘਰੋਂ ਗਿਆ ਸੀ ਉਸ ਤੋਂ ਬਾਅਦ ਪਿੰਡ ਦੀ ਇੱਕ ਲੜਕੀ ਜੋ ਕਿ ਰਿਸ਼ਤੇ ਵਿੱਚ ਉਸ ਦੀ ਭਤੀਜੀ ਲੱਗਦੀ ਹੈ ਨੇ ਦੱਸਿਆ ਕਿ ਉਨ੍ਹਾਂ ਦਾ ਮੋਟਰ ਸਾਇਕਲ ਸਕੂਲ ਦੇ ਗੇਟ ਕੋਲ ਡਿੱਗਿਆ ਪਿਆ ਹੈ। ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ।

20 ਸਾਲਾਂ ਨੌਜਵਾਨ ਕੀਤਾ ਅਗਵਾ

ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸਨੂੰ ਉਸਦੇ ਭਰਾ ਦਾ ਫੋਨ ਆਇਆ ਸੀ ਅਤੇ ਉਸਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਸਦੇ ਸਿਰ ਤੇ ਵਾਰ ਕਰਕੇ ਉਸਨੂੰ ਗੱਡੀ ਵਿੱਚ ਪਾ ਕੇ ਲੈ ਗਏ ਹਨ। ਪਰ ਉਸਨੂੰ ਇਹ ਨਹੀਂ ਮਾਲੂਮ ਕਿ ਉਸਨੂੰ ਉਹ ਕਿੱਥੇ ਲੈ ਕੇ ਜਾ ਰਹੇ ਹਨ। ਇਸ ਤੋਂ ਬਾਅਦ ਜਦੋ ਉਸਨੇ ਮੁੜ ਤੋਂ ਫੋਨ ਕੀਤਾ ਤਾਂ ਫੋਨ ਬੰਦ ਆਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ਼ ਸਬੰਧੀ ਜਾਣਕਾਰੀ ਦੇ ਦਿੱਤੀ ਹੈ।

ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:ਮੁਕੇਰੀਆਂ ਵਿੱਚ ਬੱਚੇ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ABOUT THE AUTHOR

...view details