ਪੰਜਾਬ

punjab

9 ਦਿਨਾਂ ਦੇ ਰਿਮਾਂਡ ਉੱਤੇ ਗੈਂਗਸਟਰ ਜੱਗੂ ਭਗਵਾਨਪੁਰੀਆ, ਇਹ ਹੈ ਮਾਮਲਾ

By

Published : Sep 3, 2022, 10:58 AM IST

Updated : Sep 3, 2022, 6:42 PM IST

ਜਲੰਧਰ ਅਦਾਲਤ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ ਜਿੱਥੋ ਪੁਲਿਸ ਨੂੰ ਉਸਦਾ 9 ਦਿਨਾਂ ਦਾ ਰਿਮਾਂਡ ਹਾਸਿਲ ਹੋਇਆ ਹੈ। ਦੱਸ ਦਈਏ ਜਲੰਧਰ ਦੇ ਭੋਗਪੁਰ ਥਾਣੇ ਵਿੱਚ 2014 ਵਿਚ ਇਕ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਹੋਇਆ ਸੀ

gangster Jaggu Bhagwanpuria
ਗੈਂਗਸਟਰ ਜੱਗੂ ਭਗਵਾਨਪੁਰੀਆ

ਜਲੰਧਰ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਪੁਲਿਸ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਸਖਤ ਸੁਰੱਖਿਆ ਵਿੱਚ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 9 ਦਿਨਾਂ ਦੇ ਲਈ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਹੁਣ ਉਸਦੀ ਅਗਲੀ ਪੇਸ਼ੀ 12 ਸਤੰਬਰ ਨੂੰ ਹੋਵੇਗੀ।

ਇਹ ਸੀ ਮਾਮਲਾ: ਕਾਬਿਲੇਗੌਰ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ’ਤੇ ਜਲੰਧਰ ਦੇ ਭੋਗਪੁਰ ਥਾਣੇ ਵਿੱਚ 2014 ਵਿਚ ਇਕ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਹੋਇਆ ਸੀ ਜਿਸ ਵਿੱਚ ਉਹ 2014 ਵਿੱਚ ਅਦਾਲਤ ਵੱਲੋਂ ਭਗੌੜਾ ਐਲਾਨ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਇਸ ਦੇ ਬਾਕੀ ਸਾਥੀ ਪੁਲਿਸ ਦੀ ਹਿਰਾਸਤ ਵਿਚ ਸਨ ਜਦਕਿ ਜੱਗੂ ਭਗਵਾਨਪੁਰੀਆ ਹੀ ਪੁਲਿਸ ਦੀ ਹਿਰਾਸਤ ਤੋਂ ਬਾਹਰ ਸੀ।

9 ਦਿਨਾਂ ਦੇ ਰਿਮਾਂਡ ਉੱਤੇ ਗੈਂਗਸਟਰ ਜੱਗੂ ਭਗਵਾਨਪੁਰੀਆ

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਆਈ ਸੀ। ਇਸ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਕੋਲੋਂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ। ਨਾਲ ਹੀ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਵੱਖ ਵੱਖ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜੱਗੂ ਭਗਵਾਪੁਰੀਆ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤੇ ਗਏ ਸੀ। ਪੁਲਿਸ ਦੱਸਿਆ ਗਿਆ ਸੀ ਕਿ ਜੱਗੂ ਗਰੁੱਪ ਨਾਲ ਸਬੰਧਿਤ ਤਿੰਨ ਸ਼ੂਟਰ ਅਤੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਕੋਲੋਂ 5 ਹਥਿਆਰ, 1.5 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ

ਇਹ ਵੀ ਪੜੋ:ਫੌਜੀਆਂ ਦਾ ਮੁੰਡਾ ਮੂੰਹ ਮਿੱਠਾ ਕਰਵਾਉਣ ਆਇਆ ਪਰ ਕਰ ਗਿਆ ਖ਼ਤਰਨਾਕ ਕਾਰਾ

Last Updated :Sep 3, 2022, 6:42 PM IST

ABOUT THE AUTHOR

...view details