ਫਿਲੌਰ: ਜਲੰਧਰ ਦੇ ਕਸਬਾ ਫਿਲੌਰ ਦੇ ਨਜ਼ਦੀਕੀ ਪਿੰਡ ਭੈਣੀ ਵਿਖੇ ਇਕ ਪਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਅਚਾਨਕ ਹੀ ਅੱਗ ਲੱਗ ਗਈ ਜਿਸ ਕਾਰਨ ਉਸ ਪਰਿਵਾਰ ਦੇ ਛੇ ਮੈਂਬਰ ਬੁਰੀ ਤਰ੍ਹਾਂ ਅੱਗ ਵਿੱਚ ਝੁਲਸ ਗਏ ਅਤੇ ਮਜ਼ਦੂਰ ਦੀ ਸਾਰਾ ਸਾਮਾਨ ਸੜ ਕੇ ਸਵਾਹ ਵੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਰਾਜੇਸ਼ ਪਰਵਾਸੀ ਮਜ਼ਦੂਰ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਨਾਲ ਸੁੱਤਾ ਪਿਆ ਸੀ ਤਾਂ ਅਚਾਨਕ ਹੀ ਉਨ੍ਹਾਂ ਨੂੰ ਸੇਕ ਲੱਗ ਲੱਭਿਆ ਤੇ ਬਾਅਦ ਵਿੱਚ ਪਤਾ ਲੱਗਾ ਕਿ ਉਨ੍ਹਾਂ ਦੀ ਝੁੱਗੀ ਨੂੰ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਛੇ ਮੈਂਬਰ ਅੱਗ ਵਿਚ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਨੂੰ ਗੰਭੀਰ ਜ਼ਖ਼ਮ ਵੀ ਹੋ ਗਏ ਹਨ ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਮੌਕੇ ਤੇ ਹੀ ਐਂਬੂਲੈਂਸ ਬੁਲਾ ਕੇ ਸਿਵਲ ਹਸਪਤਾਲ ਵਿਖੇ ਭਿਜਵਾ ਦਿੱਤਾ ਗਿਆ।
ਇਸ ਦੇ ਨਾਲ ਹੀ ਪੀੜਤ ਪਰਵਾਸੀ ਮਜ਼ਦੂਰ ਨੇ ਇਹ ਵੀ ਦੱਸਿਆ ਹੈ ਕਿ ਉਹ ਇਥੇ ਝੁੱਗੀ ਬਣਾ ਕੇ ਰਹਿ ਰਿਹਾ ਸੀ ਅਤੇ ਮਜ਼ਦੂਰੀ ਕਰਦਾ ਹੈ ਤੇ ਉਸ ਦੇ ਘਰ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ ਅਤੇ ਕੁਝ ਪੈਸੇ ਵੀ ਉਸ ਨੇ ਜੋੜੇ ਹੋਏ ਸਨ ਜੋ ਕਿ ਸੜ ਕੇ ਸਵਾਹ ਹੋ ਗਏ ਹਨ ਉਸ ਨੇ ਪ੍ਰਸ਼ਾਸਨ ਤੋਂ ਬੇਨਤੀ ਕੀਤੀ ਹੈ ਕਿ ਉਸ ਦੀ ਆਰਥਿਕ ਤੌਰ ਤੇ ਮਦਦ ਕੀਤੀ ਜਾਵੇ ਤਾਂ ਜੋ ਕਿ ਉਹ ਆਪਣੇ ਪਰਿਵਾਰ ਦਾ ਢਿੱਡ ਪਾਲ ਸਕੇ ।