ਲੁਧਿਆਣਾ:ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਸ਼ੇ ’ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ ਵੱਲੋਂ ਸ਼ਰੇਆਮ ਨਸ਼ਾ ਵੇਚਣ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਨਸ਼ਾ ਤਸਕਰਾਂ ਨੂੰ ਪੁਲਿਸ ਦਾ ਬਿਲਕੁਲ ਵੀ ਖੌਫ ਨਹੀਂ ਹੈ ਬੇਖੌਫ ਹੋ ਕੇ ਨਸ਼ਾ ਤਸਕਰੀ ਦਾ ਕਾਰੋਬਾਰ ਧੜੱਲੇ ਤੇ ਚੱਲ ਰਿਹਾ ਹੈ। ਨਾਲ ਹੀ ਇਹ ਵੀਡੀਓ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਸਾਬਿਤ ਕਰ ਰਹੀਆਂ ਹਨ।
ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਬੇਖੌਫ ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਰਿਹਾ ਹੈ। ਵਾਇਰਲ ਵੀਡੀਓ ਲੁਧਿਆਣਾ ਦੇ ਘੋੜਾ ਕਲੋਨੀ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਤੁਰੰਤ ਹੀ ਇਲਾਕੇ ਚ ਪੁਲਿਸ ਵੱਲੋਂ ਰੇਡ ਕੀਤੀ ਗਈ।
ਲੁਧਿਆਣਾ ’ਚ ਸ਼ਰ੍ਹੇਆਮ ਨਸ਼ਾ ਵੇਚਣ ਦੀ ਵੀਡੀਓ ਵਾਇਰਲ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਪੁਲਿਸ ਵਲੋਂ ਲਗਾਤਾਰ ਰੇਡਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਰੇਡਾਂ ਅਜੇ ਵੀ ਜਾਰੀ ਰਹਿਣਗੀਆਂ। ਵਾਇਰਲ ਵੀਡੀਓ ਦੇ ਸਬੰਧ ਵਿਚ ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਕੁਝ ਦਿਨ ਪੁਰਾਣੀ ਹੈ।
ਉਨ੍ਹਾਂ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਵਿਕਣ ਵਾਲੇ ਏਰੀਏ ਦੀ ਪਛਾਣ ਕੀਤੀ ਗਈ ਹੈ ਅਤੇ ਇਨ੍ਹਾਂ ਇਲਾਕਿਆਂ ਵਿੱਚ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਵੱਲੋਂ ਵ੍ਹੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਜਿਸ ’ਤੇ ਲੋਕ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇ ਸਕਦੇ ਹਨ।
ਇਹ ਵੀ ਪੜੋ:ਖੁਸ਼ਖਬਰੀ ! ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੀ ਸ਼ੁਰੂਆਤ, ਇਸ ਦਿਨ ਤੋਂ ਹੋਵੇਗੀ ਬੁਕਿੰਗ ਸ਼ੁਰੂ