ਪੰਜਾਬ

punjab

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਮੈਰਾਥੋਨ ਆਯੋਜਿਤ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ

By

Published : Jun 26, 2022, 5:29 PM IST

ਮਿਨੀ ਮੈਰਾਥਨ 'ਚ ਕਰੀਬ 1500 ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੀ ਮਜ਼ੂਦ ਰਹੇ।

Marathon held on International Anti Drug Day, message to youth to stay away from drugs
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਮੈਰਾਥੋਨ ਆਯੋਜਿਤ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ

ਲੁਧਿਆਣਾ:ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ 'ਤੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਯੂਨਿਵਰਸਿਟੀ ਵਿੱਚ ਇੱਕ ਮਿਨੀ ਮੈਰਾਥਨ ਦਾ ਅਯੋਜਨ ਕੀਤੀ ਗਈ। ਜਿਸ 'ਚ ਕਰੀਬ 1500 ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੀ ਮਜ਼ੂਦ ਰਹੇ। ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਪ੍ਰਤੀ ਜਾਗਰੂਕ ਕਰਨ ਦੇ ਲਈ ਨਵਚੇਤਨਾ ਬਾਲ ਭਲਾਈ ਕਮੇਟੀ ਦੇ ਵੱਲੋਂ ਪਾਲ ਆਡੀਟੋਰੀਅਮ ਦੇ ਵਿੱਚ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦੀ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਲੁਧਿਆਣਾ ਨੇ ਸ਼ਲਾਘਾ ਵੀ ਕੀਤੀ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਮੈਰਾਥੋਨ ਆਯੋਜਿਤ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਨੌਜਵਾਨਾਂ ਨੂੰ ਨਸ਼ੇ ਦੇ ਪ੍ਰਭਾਵ ਤੋਂ ਜਾਣੂ ਕਰਵਾਉਣਾ ਜਰੂਰੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਪੰਜਾਬ 'ਚੋ ਨਸ਼ਾ ਖਤਮ ਕਰਨ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਪਰਿਵਾਰ ਤਬਾਹ ਹੋ ਜਾਂਦੇ ਹਨ। ਇਸ ਸਬੰਧੀ ਨੌਜਵਾਨਾਂ ਵੱਲੋਂ ਕੁਝ ਨਾਟਕ ਵੀ ਤਿਆਰ ਕੀਤੇ ਗਏ ਹਨ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਨਸ਼ੇ ਦਾ ਖਾਤਮਾ ਕਰਨ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ 'ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਇਕ ਸਿਹਤਮੰਦ ਜੀਵਨ ਚੁਨਣ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਅੱਜ ਹਜ਼ਾਰਾਂ ਲੋਕਾਂ ਵਲੋਂ ਇਸ ਮੈਰਾਥੋਨ ਚ ਹਿੱਸਾ ਲਿਆ ਗਿਆ ਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ: ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ, 400 ਤੋਂ ਵਧ ਲੋਕ ਹੋਏ ਸ਼ਾਮਲ

ABOUT THE AUTHOR

...view details