ਪੰਜਾਬ

punjab

ਆਪ ਦਫ਼ਤਰ ਵਿੱਚ ਵਿਆਹ ਵਰਗਾ ਮਾਹੌਲ, ਜ਼ਿਲ੍ਹਾ ਪ੍ਰਧਾਨ ਨੂੰ ਲਾਇਆ ਚੇਅਰਮੈਨ

By

Published : Sep 1, 2022, 1:51 PM IST

Updated : Sep 1, 2022, 2:40 PM IST

ਲੁਧਿਆਣਾ ਦੇ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਨੂੰ ਕਾਰਪੋਰੇਟ ਡਿਵਲਪਮੈਂਟ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ਰਨਪਾਲ ਮੱਕੜ ਨੂੰ ਨਵਾਂ ਲੁਧਿਆਣਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਲਗਾਇਆ ਗਿਆ ਹੈ। ਇਸ ਮੌਕੇ ਪਾਰਟੀ ਦਫ਼ਤਰ ਵਿੱਚ ਵਡੀ ਗਿਣਤੀ ਵਿੱਚ ਵਰਕਰਾਂ ਨੇ ਪੁੱਜ ਕੇ ਲੱਡੂ ਵੰਡੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ।

AAP party in Ludhiana
AAP party in Ludhiana

ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਪਹਿਲੀਆਂ ਚੇਅਰਮੈਨੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਲੁਧਿਆਣਾ ਦੇ ਪਾਰਟੀ ਜ਼ਿਲਾ ਪ੍ਰਧਾਨ ਸੁਰੇਸ਼ ਗੋਇਲ ਨੂੰ ਕਾਰਪੋਰੇਟ ਡਿਵਲਪਮੈਂਟ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ (Ludhiana party district president Suresh Goyal) ਗਿਆ ਹੈ। ਜਦਕਿ ਸ਼ਰਨਪਾਲ ਮੱਕੜ ਨੂੰ ਨਵਾਂ ਲੁਧਿਆਣਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਲਗਾਇਆ ਗਿਆ ਹੈ।

ਪੰਜਾਬ ਵਿੱਚ ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਹੁਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਰਕਰਾਂ ਦੇ ਵਿਚ ਵਿਸ਼ਵਾਸ਼ ਪੈਦਾ ਕਰਨ ਲਈ ਜ਼ਮੀਨੀ ਪੱਧਰ ਦੇ ਆਗੂਆਂ ਨੂੰ ਖੁਸ਼ ਕਰਨ ਲਈ ਪਾਰਟੀ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਪਾਰਟੀ ਦਫ਼ਤਰ ਵਿੱਚ (chairman of Corporate Development Bank) ਵਡੀ ਗਿਣਤੀ 'ਚ ਵਰਕਰਾਂ ਨੇ ਪੁੱਜ ਕੇ ਲੱਡੂ ਵੰਡੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ।

ਆਪ ਦਫ਼ਤਰ ਵਿੱਚ ਵਿਆਹ ਵਰਗਾ ਮਾਹੌਲ, ਜ਼ਿਲ੍ਹਾ ਪ੍ਰਧਾਨ ਨੂੰ ਲਾਇਆ ਚੇਅਰਮੈਨ

ਨਵ ਨਿਯੁਕਤ ਚੇਅਰਮੈਨ ਸੁਰੇਸ਼ ਗੋਇਲ ਨੇ ਜਿੱਥੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉੱਥੇ ਹੀ, ਦੂਜੇ ਪਾਸੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਹਰ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਹੋਇਆ। ਉਨ੍ਹਾਂ ਕਿਹਾ ਕਿ ਉਹ ਆਪਣੇ ਮਹਿਕਮੇ ਵਿੱਚ ਵੀ ਪਹਿਲਾਂ ਦੇ ਹੋਏ ਘੁਟਾਲਿਆਂ ਦੀ ਜਾਂਚ ਕਰਵਾਉਣਗੇ। ਸਾਰੇ ਕੰਮ ਆਡਿਟ ਹੋਣਗੇ, ਉਸ ਤੋਂ ਬਾਅਦ ਹੀ ਨਵੇਂ ਕੰਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਵਾਲਿਆਂ ਲਈ ਸੋਚਿਆ। ਉਨ੍ਹਾਂ ਕਿਹਾ ਕਿ 2015 ਤੋਂ ਓਹ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ 2 ਵਾਰ ਜ਼ਿਲ੍ਹਾ ਪ੍ਰਧਾਨ ਵੀ ਉਨ੍ਹਾਂ ਨੂੰ ਲਾਇਆ ਗਿਆ। ਉਨ੍ਹਾਂ ਕਿਹਾ ਕਿ ਉਸ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਵਿੱਚ ਵੀ ਜੋਸ਼ ਆਵੇਗਾ ਅਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਕੋਈ ਕਿਸੇ ਤੋਂ ਅਹੁਦਾ ਨਹੀਂ ਮੰਗਿਆ ਕੰਮਾਂ ਦੇ ਅਧਾਰ ਉੱਤੇ ਹੀ ਪਾਰਟੀ ਨੇ ਸਭ ਨੂੰ ਜਿੰਮੇਵਾਰੀਆਂ ਸੌਂਪੀਆਂ ਹਨ।

ਇਹ ਵੀ ਪੜ੍ਹੋ:ਅੱਜ ਤੋਂ ਹੋਣ ਵਾਲੀਆਂ ਹਨ ਇਹ ਵੱਡੀਆਂ ਤਬਦੀਲੀਆਂ, ਤੁਹਾਡੀ ਜੇਬ ਉੱਤੇ ਪਾਉਣਗੀਆਂ ਅਸਰ

Last Updated :Sep 1, 2022, 2:40 PM IST

ABOUT THE AUTHOR

...view details