ਪੰਜਾਬ

punjab

Black day update: ਘਰ-ਘਰ ਕਾਲੀਆਂ ਝੰਡੀਆਂ ਲਾ ਕੀਤਾ ਪ੍ਰਦਰਸ਼ਨ

By

Published : May 26, 2021, 5:30 PM IST

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਅਤੇ ਮਹਿਲਾ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਕਾਲੇ ਕਨੂੰਨ ਥੋਪੇ ਗਏ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਸੰਘਰਸ਼ ਕਰਦਿਆਂ ਕਈ ਮਹੀਨੇ ਬੀਤ ਚੁੱਕੇ ਹਨ।

ਘਰ-ਘਰ ਕਾਲੀਆਂ ਝੰਡੀਆਂ ਲਾ ਕੀਤਾ ਪ੍ਰਦਰਸ਼ਨ: ਸਰਕਾਰ ਦਾ ਫੂਕਿਆ ਪੁਤਲਾ
ਘਰ-ਘਰ ਕਾਲੀਆਂ ਝੰਡੀਆਂ ਲਾ ਕੀਤਾ ਪ੍ਰਦਰਸ਼ਨ: ਸਰਕਾਰ ਦਾ ਫੂਕਿਆ ਪੁਤਲਾ

ਨਾਭਾ: ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਨੂੰ ਹੱਕੀ ਮੰਗਾਂ ਲਈ ਅੰਦੋਲਨ ਕਰਦਿਆਂ 6 ਮਹੀਨੇ ਦਾ ਸਮਾਂ ਹੋ ਗਿਆ ਹੈ। ਜਿਸ ਦੇ ਚੱਲਦਿਆਂ 26 ਮਈ ਨੂੰ 6 ਮਹੀਨੇ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਕਾਲੇ ਦਿਨ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਜਿਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦੇ ਘਰ-ਘਰ ਕਾਲੀਆਂ ਝੰਡੀਆਂ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਘਰ-ਘਰ ਕਾਲੀਆਂ ਝੰਡੀਆਂ ਲਾ ਕੀਤਾ ਪ੍ਰਦਰਸ਼ਨ: ਸਰਕਾਰ ਦਾ ਫੂਕਿਆ ਪੁਤਲਾ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਅਤੇ ਮਹਿਲਾ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਕਾਲੇ ਕਨੂੰਨ ਥੋਪੇ ਗਏ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਸੰਘਰਸ਼ ਕਰਦਿਆਂ ਕਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਆਪਣੀ ਜਿੱਦ 'ਤੇ ਅੜੀ ਹੋਈ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਕਾਲਾ ਦਿਨ ਮਨਾਉਂਦਿਆਂ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਇਸ ਦੇ ਨਾਲ ਹੀ ਉਨ੍ਹਾਂ ਸਿਆਸੀ ਪਾਰਟੀਆਂ ਸਬੰਧੀ ਕਿਹਾ ਕਿ ਅਗਾਮੀ ਚੋਣਾਂ ਦੇ ਚੱਲਦਿਆਂ ਉਨ੍ਹਾਂ ਵਲੋਂ ਵੋਟਾਂ ਦੇ ਲਾਲਚ ਨੂੰ ਲੈਕੇ ਕਿਸਾਨ ਹਮਾਇਤੀ ਹੋਣ ਦੇ ਡਰਾਮੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਅਸਲ 'ਚ ਨਾਲ ਖੜਨ ਦੀ ਲੋੜ ਸੀ ਤਾਂ ਕਈ ਸਿਆਸੀ ਆਗੂ ਇਨ੍ਹਾਂ ਕਾਨੂੰਨਾਂ ਦੇ ਸੋਹਲੇ ਗਾਉਂਦੇ ਸੀ।

ਇਹ ਵੀ ਪੜ੍ਹੋ: 1971 War Hero:ਵੀਰ ਚੱਕਰ ਕਰਨਲ ਪੰਜਾਬ ਸਿੰਘ ਨਹੀਂ ਰਹੇ

ABOUT THE AUTHOR

...view details