ਪੰਜਾਬ

punjab

ਰੇਤ ਦੀਆਂ ਕੀਮਤਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ

By

Published : Apr 8, 2022, 3:21 PM IST

ਰੇਤ ਦੇ ਰੇਟ ਨੂੰ ਲੈ ਕੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਭਗਵੰਤ ਦੀ ਸਰਕਾਰ ਤੇ ਨਿਸ਼ਾਨੇ ਸਾਧੇ ਹਨ, ਜਿਸ ਤਹਿਤ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਰੇਤ ਦੀ ਕੀਮਤਾਂ ਸਬੰਧੀ ਨੀਤੀਆਂ ਬਣਾਉਣ ਦੀ ਲੋੜ ਹੈ। ਅਜਿਹੀਆਂ ਨੀਤੀਆਂ ਬਣਾਓ ਜੋ ਤੁਸੀਂ ਪਹਿਲੇ ਦਿਨ ਤੋਂ ਹੀ ਲਾਗੂ ਕਰ ਸਕੋ।

ਰੇਤ ਦੀਆਂ ਕੀਮਤਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ
ਰੇਤ ਦੀਆਂ ਕੀਮਤਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ

ਪਟਿਆਲਾ:ਪੰਜਾਬ ਵਿੱਚ ਨਵੀਂ ਸਰਕਾਰ ਨਵੀਂਆਂ ਉਮੰਗਾਂ ਨਾਲ ਮੈਦਾਨ ਵਿੱਚ ਉਤਰੀ ਅਤੇ ਆਉਂਦੇ ਹੀ ਮੁੱਖ ਮੰਤਰੀ ਮਾਨ ਨੇ ਕਈ ਤਰ੍ਹਾਂ ਦੇ ਐਲਾਨ ਵੀ ਕਰ ਦਿੱਤੇ ਹਨ, ਪਰ ਬੀਤੇ ਸਮੇਂ ਵਿੱਚ ਜੋ ਸ਼ਰ੍ਹੇਆਮ ਕਾਤਲਾਂ ਦੀ ਖੇਡ-ਖੇਡੀ ਜਾ ਰਹੀ ਹੈ, ਉਸ ਗੱਲ ਨੂੰ ਲੈ ਕੇ ਹਰ ਕੋਈ 'ਆਪ' ਸਰਕਾਰ 'ਤੇ ਸਵਾਲ ਚੁੱਕ ਰਿਹਾ ਹੈ।

ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਚੁੱਪ ਨਹੀਂ ਹਨ, ਉਹ ਵੀ ਲਗਾਤਾਰ ਆਪ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸੇ ਤਹਿਤ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਸ਼ਹਿਰ 'ਚ ਬੀਤੇ ਦਿਨ ਦੋਹਰੇ ਕਤਲ ਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਇਸ ਤੋਂ ਇਲਾਵਾਂ ਰੇਤ ਦੇ ਰੇਟ ਨੂੰ ਲੈ ਕੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਭਗਵੰਤ ਦੀ ਸਰਕਾਰ ਤੇ ਨਿਸ਼ਾਨੇ ਸਾਧੇ ਹਨ, ਜਿਸ ਤਹਿਤ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਰੇਤ ਦੀ ਕੀਮਤਾਂ ਸਬੰਧੀ ਨੀਤੀਆਂ ਬਣਾਉਣ ਦੀ ਲੋੜ ਹੈ। ਅਜਿਹੀਆਂ ਨੀਤੀਆਂ ਬਣਾਓ ਜੋ ਤੁਸੀਂ ਪਹਿਲੇ ਦਿਨ ਤੋਂ ਹੀ ਲਾਗੂ ਕਰ ਸਕੋ। ਜਦੋਂ ਤੱਕ ਸਪਲਾਈ ਅਤੇ ਰੇਟ ਤੈਅ ਨਹੀਂ ਕਰਦੇ। ਇਸ ਤੋਂ ਇਲਾਵਾਂ ਸਿੱਧੂ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਰੇਤ ਦੀ ਕੀਮਤ ਦੁੱਗਣੀ ਹੋ ਗਈ ਹੈ, ਇਸ ਕਰਕੇ ਸਾਰੇ ਕੰਮਕਾਰ ਠੱਪ ਹਨ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਠੇਕੇਦਾਰੀ ਇਸ ਪ੍ਰਣਾਲੀ ਦਾ ਮੂਲ ਕਾਰਨ ਹੈ, ਸਿਰਫ ਹੱਲ ਹੈ ਕੇਦਾਰੀ ਪ੍ਰਣਾਲੀ ਨੂੰ ਖਤਮ ਕਰਨਾ, ਰਾਜ ਰੇਤ ਨੂੰ ਕੰਟਰੋਲ ਕਰਨ, ਸਥਿਰ ਦਰਾਂ, ਆਨਲਾਈਨ ਬੁਕਿੰਗ ਅਤੇ ਟਰੈਕਿੰਗ ਅਤੇ ਨਿਯਮਤ ਸਪਲਾਈ ਨੂੰ ਯਕੀਨੀ ਬਣਾਉਣਾ ਹੈ।

ਕੱਲ੍ਹ ਧਰਨੇ ਵਿੱਚ ਸਿੱਧੂ ਨੇ ਕਿਹਾ ਸੀ ਕਿ ਇੱਕ ਮਹੀਨਾ ਪਹਿਲਾਂ ਰੇਤ ਦੀ ਟਰਾਲੀ ਜੋ 4000 ਸੀ, ਹੁਣ 9000 'ਤੇ ਹੈ, ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੈ, ਜਿਸ ਕਾਰਨ ਉਸਾਰੀਆਂ ਠੱਪ ਹੋ ਗਈਆਂ ਹਨ... ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ। ਸਰਕਾਰ ਕੀ ਕਰ ਰਹੀ ਹੈ ? ਤੇ ਕੇਜਰੀਵਾਲ ਤੇ ਨਿਸ਼ਾਨੇ ਸਾਧਦਿਆ ਸਿੱਧੂ ਨੇ ਕੇਜਰੀਵਾਲ ਨੂੰ ਕਿਹਾ ਕਿ 'ਜੀ ਰੇਤ ਦੇ 20 ਹਜ਼ਾਰ ਕਰੋੜ ਕਿੱਥੋਂ ਹਨ' ?

ਇਹ ਵੀ ਪੜੋ:-ਕਾਨੂੰਨ ਵਿਵਸਥਾ ਨੂੰ ਲੈ ਕੇ ਸਿੱਧੂ ਘੇਰੀ ਮਾਨ ਸਰਕਾਰ, ਕਿਹਾ- 20 ਦਿਨਾਂ ਵਿੱਚ ਹੋਏ 25 ਕਤਲ

ABOUT THE AUTHOR

...view details