ਪੰਜਾਬ

punjab

ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

By

Published : Apr 7, 2022, 11:38 AM IST

Updated : Apr 7, 2022, 12:31 PM IST

ਪਟਿਆਲਾ ਦੀ ਦੌਣ ਕਲਾਂ ਦੇ ਰਹਿਣ ਵਾਲਾ ਕਬੱਡੀ ਖਿਡਾਰੀ ਧਰਮਿੰਦਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਬਾਅਦ ਹੁਣ ਲੀਡਰਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ, ਹਰ ਕੋਈ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਗਿਆ ਹੈ। ਕਬੱਡੀ ਖਿਡਾਰੀ ਤੋਂ ਇਲਾਵਾ ਇੱਕ ਹੋਰ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ
ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ

ਪਟਿਆਲਾ: ਸ਼ਹਿਰ ’ਚ ਬੀਤੇ ਦਿਨ ਦੋਹਰਾ ਕਤਲ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਕੋਲ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਦਕਿ ਦੂਜੇ ਨੂੰ ਚਾਕੂ ਨਾਲ ਜਾਨੋਂ ਮਾਰ ਦਿੱਤਾ ਗਿਆ। ਇਸ ਮਾਮਲੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ

ਮ੍ਰਿਤਕ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੌਣ ਕਲਾਂ ਦਾ ਰਹਿਣ ਵਾਲਾ ਸੀ। ਧਰਮਿੰਦਰ ਦੀ ਮੌਤ ਤੋਂ ਬਾਅਦ ਉਸਦੇ ਘਰ ’ਚ ਮਾਤਮ ਪਸਰ ਗਿਆ ਹੈ। ਉੱਥੇ ਹੀ ਮਾਮਲੇ ਤੋਂ ਬਾਅਦ ਹੁਣ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਵਰਕਰ ਪਰਿਵਾਰ ਨਾਲ ਦੁਖ ਸ਼ਾਂਝਾ ਕਰਨ ਲਈ ਪਹੁੰਚੇ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਚੋਂ ਫਰਾਰ ਹਨ, ਪਰ ਤਿੰਨ ਦਿਨ ਦਾ ਅਸੀਂ ਸਮਾਂ ਦੇ ਰਹੇ ਹਾਂ ਜੇਕਰ 3 ਦਿਨ ਚ ਮੁਲਜ਼ਮ ਨਾ ਕਾਬੂ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਲਵਾਇਆ ਜਾਵੇਗਾ।

ਉੱਥੇ ਹੀ ਦੂਜੇ ਪਾਸੇ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨ। ਮ੍ਰਿਤਕ ਧਰਮਿੰਦਰ ਦੇ ਦੋ ਬੱਚੇ ਹਨ ਹੁਣ ਉਨ੍ਹਾਂ ਦਾ ਸਹਾਰਾ ਕੌਣ ਬਣੇਗਾ। ਪੁਲਿਸ ਜਲਦ ਤੋਂ ਜਲਦ ਦੋਸ਼ੀ ਨੂੰ ਕਾਬੂ ਕਰੇ।

ਬੀਤੇ ਦਿਨ ਬੀਜੇਪੀ ਆਗੂ ਮਨਜਿੰਦਰ ਸਿੰਘ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਚ ਪਿਛਲੇ 21 ਦਿਨਾਂ ’ਚ 19 ਕਤਲ ਅਤੇ ਪਟਿਆਲਾ ’ਚ 2 ਕਤਲ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਦੀ ਅਮਨ ਸ਼ਾਂਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਆਨ ਦੇਣ ਦੀ ਲੋੜ ਹੈ।

ਇਹ ਵੀ ਪੜੋ:ਜ਼ਮੀਨੀ ਵਿਵਾਦ ਕਾਰਨ ਸ਼ਰ੍ਹੇਆਮ ਚੱਲੀਆਂ ਗੋਲੀਆਂ, ਮੂਕ ਦਰਸ਼ਕ ਬਣੀ ਰਹੀ ਪੁਲਿਸ, ਦੇਖੋ LIVE ਵੀਡੀਓ

Last Updated : Apr 7, 2022, 12:31 PM IST

ABOUT THE AUTHOR

...view details