ਪੰਜਾਬ

punjab

ਸਿੱਧੂ ਨੇ ਪੰਜਾਬ ਸਰਕਾਰ ਖੋਲ੍ਹਿਆ ਮੋਰਚਾ, ਲਗਾਏ ਇਹ ਵੱਡੇ ਇਲਜ਼ਾਮ

By

Published : Apr 25, 2022, 5:33 PM IST

ਪੰਜਾਬ ਚ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਆਗੂਆਂ ਨੇ ਰਾਜਪੁਰਾ ਨਾਭਾ ਥਰਮਲ ਪਲਾਂਟ ਵਿਖੇ ਧਰਨਾ ਦਿੱਤਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਾਰੇ ਚੋਣ ਵਾਅਦੇ ਯਾਦ ਕਰਵਾਏ ਜਾਣਗੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲਦੀ ਹੈ।

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ

ਪਟਿਆਲਾ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਕੁਝ ਸਮਾਂ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਬਿਜਲੀ ਸੰਕਟ ਦੇ ਚੱਲਦਿਆਂ ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਰਾਜਪੁਰਾ ਵਿੱਚ ਨਾਭਾ ਥਰਮਲ ਪਲਾਂਟ ਦੇ ਕੋਲ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ ਜਿਸ ਵਿੱਚ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਈ ਸਾਬਕਾ ਕਾਂਗਰਸੀ ਵਿਧਾਇਕ ’ਤੇ ਮੰਤਰੀ ਪਹੁੰਚੇ।

'ਦਿੱਲੀ ਦੇ ਇਸ਼ਾਰੇ ’ਤੇ ਚਲ ਰਹੀ ਪੰਜਾਬ ਸਰਕਾਰ': ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਾਰੇ ਚੋਣ ਵਾਅਦੇ ਯਾਦ ਕਰਵਾਏ ਜਾਣਗੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲਦੀ ਹੈ।

ਨਵਜੋਤ ਸਿੰਘ ਸਿੱਧੂ

'ਬਿਜਲੀ ਦੇ ਕੱਟ ਨਾਲ ਦਿੱਤੀ ਜਾ ਰਹੀ ਮੁਫਤ ਬਿਜਲੀ': ਧਰਨੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ 'ਤੇ ਵਾਰ ਕਰਦਿਆਂ ਕਿਹਾ ਕਿ ਪੰਜਾਬ 'ਚ 24 ਘੰਟੇ ਮੁਫਤ ਬਿਜਲੀ ਦੇਣ ਦੇ ਐਲਾਨ ਤੋਂ ਬਾਅਦ ਹੁਣ 12 ਤੋਂ 13 ਘੰਟੇ ਦੇ ਲੰਬੇ ਕੱਟ ਨਾਲ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੀ ਸਰਕਾਰ ਨੇ ਬਿਜਲੀ ਦੇ ਤਿੰਨ ਸਮਝੌਤੇ ਕੀਤੇ ਸੀ ਰੱਦ: ਸਿੱਧੂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਜਲੀ ਦੇ ਤਿੰਨ ਸਮਝੌਤੇ ਰੱਦ ਕੀਤੇ ਗਏ ਸੀ, ਜਿਨ੍ਹਾਂ ਵਿੱਚੋਂ ਪੰਜਾਬ ਨੂੰ ਸਸਤੀ ਬਿਜਲੀ ਦਿੱਤੀ ਗਈ ਸੀ ਪਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਮੁਫਤ ਬਿਜਲੀ ਦਿੱਤੀ ਜਾਵੇਗੀ ਅਤੇ ਸਮਝੌਤੇ ਰੱਦ ਕੀਤੇ ਜਾਣਗੇ ਪਰ ਅਜੇ ਤੱਕ ਅਜਿਹਾ ਕੁਝ ਨਹੀਂ ਹੋਇਆ ਹੈ।

ਇਹ ਵੀ ਪੜੋ:ਮੰਗ ਵੱਧਣ ਦੇ ਬਾਵਜੂਦ ਕਣਕ ਦੀ ਖ਼ਰੀਦ 15 ਸਾਲ ਦੇ ਹੇਠਲੇ ਪੱਧਰ 'ਤੇ

ABOUT THE AUTHOR

...view details