ਪੰਜਾਬ

punjab

ਫਿਲਮ 'ਕੈਰੀ ਆਨ ਜੱਟਾ 3' ਦਾ ਪਹਿਲਾਂ ਪੋਸਟਰ ਰਿਲੀਜ਼, ਫਿਲਮ ਇਸ ਦਿਨ ਹੋਵੇਗੀ ਰਿਲੀਜ਼

By

Published : Jan 24, 2023, 10:21 AM IST

Carry on Jatta 3
Carry on Jatta 3 ()

Carry on Jatta 3 first poster: ਬਹੁਤ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਕੈਰੀ ਆਨ ਜੱਟਾ 3' ਦਾ ਪਹਿਲਾਂ ਪੋਸਟਰ ਅੱਜ 24 ਜਨਵਰੀ ਨੂੰ ਰਿਲੀਜ਼ ਹੋ ਗਿਆ ਹੈ, ਫਿਲਮ ਇਸ ਸਾਲ ਜੂਨ ਵਿੱਚ ਰਿਲੀਜ਼ ਹੋ ਜਾਵੇਗੀ।

ਚੰਡੀਗੜ੍ਹ:ਪੰਜਾਬੀ ਦੀ ਖੂਬਸੂਰਤ ਤਿੱਕੜੀ ਕਰਮਜੀਤ ਅਨਮੋਲ, ਗਿੱਪੀ ਗਰੇਵਾਲ ਅਤੇ ਬਿਨੂੰ ਢਿਲੋਂ ਦੀ ਬਹੁਤ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਕੈਰੀ ਆਨ ਜੱਟਾ 3' ਦਾ ਪਹਿਲਾਂ ਪੋਸਟਰ ਰਿਲੀਜ਼ ਹੋ ਗਿਆ ਹੈ, ਜੀ ਹਾਂ...ਪੋਸਟਰ ਦੇ ਨਾਲ ਨਾਲ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਹੋ ਗਿਆ ਹੈ।

ਕਿਹੋ ਜਿਹਾ ਹੈ ਫਿਲਮ ਦਾ ਪਹਿਲਾਂ ਪੋਸਟਰ?: ਫਿਲਮ ਦੇ ਪੋਸਟਰ ਨੂੰ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਉਤੇ ਸਾਂਝਾ ਕੀਤਾ ਅਤੇ ਲਿਖਿਆ 'ਤੀਹਰੇ ਮਜ਼ੇ ਲਈ ਤਿਆਰ ਹੋ ਜਾਓ, ਕੈਰੀ ਆਨ ਜੱਟਾ 3, 29 ਜੂਨ 2023 ਨੂੰ ਸਿਨੇਮਾਘਰਾਂ ਵਿੱਚ'। ਫਿਲਮ ਦੇ ਪੋਸਟਰ ਬਾਰੇ ਗੱਲ ਕਰੀਏ ਤਾਂ ਪੋਸਟਰ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿਲੋਂ, ਬੀਐਨ ਸ਼ਰਮਾ, ਕਰਮਜੀਤ ਅਨਮੋਲ, ਹਾਰਬੀ ਸੰਘਾ, ਜਸਵਿੰਦਰ ਭੱਲਾ, ਪਾਕਿਸਤਾਨੀ ਅਦਾਕਾਰ ਨਾਸਿਰ ਚਿਨਯੋਤੀ ਅਤੇ ਗਿੱਪੀ ਗਰੇਵਾਲ ਦਾ ਲਾਡਲਾ ਸ਼ਿੰਦਾ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਪੋਸਟਰ ਉਤੇ ਕੁੱਝ ਤੁਕਾਂ ਵੀ ਲਿਖੀਆਂ ਹੋਈਆਂ ਹਨ ਜਿਵੇਂ " ਸਾਡਾ ਕੁੱਤਾ ਕੁੱਤਾ, ਤੁਹਾਡਾ ਕੁੱਤਾ ਟੌਮੀ", "ਸਾਡੀ ਗੰਦੀ ਔਲਾਦ, ਨਾ ਮਜ਼ਾ ਨਾ ਸੁਆਦ" ਆਦਿ ਲਿਖਿਆ ਹੋਇਆ ਹੈ।

ਫਿਲਮ ਦੀ ਕਾਸਟ: ਫਿਲਮ ਦੀ ਕਾਸਟ ਬਾਰੇ ਗੱਲ ਕਰੀਏ ਤਾਂ ਫਿਲਮ ਵਿੱਚ ਗਿੱਪੀ ਗਰੇਵਾਲ, ਕਰਮਜੀਤ ਅਨਮੋਲ, ਬਿਨੂੰ ਢਿਲੋਂ, ਸੋਨਮ ਬਾਜਵਾ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ, ਬੀਐਨ ਸ਼ਰਮਾ, ਸ਼ਿੰਦਾ ਗਰੇਵਾਲ, ਨਾਸਿਰ ਚਿਨਯੋਤੀ ਅਤੇ ਕਵਿਤਾ ਕੌਸ਼ਿਕ ਨਜ਼ਰ ਆਉਣ ਵਾਲੇ ਹਨ, ਫਿਲਮ ਦਾ ਨਿਰਦੇਸ਼ਨ ਸਪੀਮ ਕੰਗ ਕਰ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਇਸ ਫਿਲਮ ਦਾ ਪਹਿਲਾ ਅਤੇ ਦੂਜਾ ਭਾਗ ਬਾਕਸ ਆਫਿਸ ਦੇ ਰਿਕਾਰਡ ਤੋੜਨ ਲਈ ਮਸ਼ਹੂਰ ਹੈ। ਅਦਾਕਾਰ ਬਿੰਨੂ ਢਿੱਲੋਂ ਨੇ ਪਿਛਲੇ ਹਫਤੇ 'ਕੈਰੀ ਆਨ ਜੱਟਾ 3' ਨੂੰ ਲੈ ਕੇ ਅਪਡੇਟ ਸਾਂਝੀ ਕੀਤੀ ਸੀ ਅਤੇ ਦੱਸਿਆ ਸੀ ਕਿ ਉਸ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਸਤੰਬਰ ਵਿੱਚ ਸ਼ੁਰੂ ਲੰਡਨ 'ਚ ਹੋਈ ਸੀ ਅਤੇ ਹੁਣ ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।

ਸਮੀਪ ਕੰਗ ਦੁਆਰਾ ਨਿਰਦੇਸ਼ਤ 'ਕੈਰੀ ਆਨ ਜੱਟਾ 3' 29 ਜੂਨ 2023 ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਦੇ ਆਖਰੀ ਦੋ ਭਾਗਾਂ ਨੂੰ ਦਰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਗਿਆ ਸੀ, ਹੁਣ ਦੇਖਦੇ ਹਾਂ ਕਿ ਤੀਜਾ ਭਾਗ ਪ੍ਰਸ਼ੰਸਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ।

ਇਹ ਵੀ ਪੜ੍ਹੋ:ਪਤਨੀ ਦੀ ਮੌਤ ਤੋਂ ਦੋ ਮਹੀਨੇ ਬਾਅਦ ਕੰਮ ਉਤੇ ਪਰਤੇ ਨਛੱਤਰ ਗਿੱਲ, ਸਾਂਝੀ ਕੀਤੀ ਪੋਸਟ

ABOUT THE AUTHOR

...view details