ਪੰਜਾਬ

punjab

Amritsar crime news: ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਨੌਜਵਾਨ 'ਤੇ ਦਾਗੀਆਂ ਗੋਲ਼ੀਆਂ, ਜ਼ਖ਼ਮੀ ਨੌਜਵਾਨ ਨੂੰ ਹਸਪਾਲ 'ਚ ਕਰਵਾਇਆ ਗਿਆ ਦਾਖਿਲ

By ETV Bharat Punjabi Team

Published : Sep 2, 2023, 6:51 AM IST

ਅਜਨਾਲਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਲਜਿੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ ਹੈ। ਹਮਲਾਵਰਾਂ ਨੇ ਨੌਜਵਾਨ ਉੱਤੇ ਗੋਲ਼ੀਆਂ ਦਾਗ ਦਿੱਤੀਆਂ। ਇਸ ਤੋਂ ਬਾਅਦ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ। (Bullets hit the young man)

A young man was shot due to an old grudge in Amritsar
Amritsar crime news: ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਨੌਜਵਾਨ 'ਤੇ ਦਾਗੀਆਂ ਗੋਲ਼ੀਆਂ, ਜ਼ਖ਼ਮੀ ਨੌਜਵਾਨ ਨੂੰ ਹਸਪਾਲ ਚ ਕਰਵਾਇਆ ਗਿਆ ਦਾਖਿਲ

ਜ਼ਖ਼ਮੀ ਨੌਜਵਾਨ ਨੂੰ ਹਸਪਾਲ 'ਚ ਕਰਵਾਇਆ ਗਿਆ ਦਾਖਿਲ

ਅੰਮ੍ਰਿਤਸਰ: ਅਜਨਾਲਾ ਵਿੱਚ ਲਗਾਤਾਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਦੇਰ ਰਾਤ ਇੱਕ ਵਾਰ ਫਿਰ ਤੋਂ ਅਜਨਾਲਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਬਲਜਿੰਦਰ ਸਿੰਘ ਉੱਤੇ ਹਮਲਾਵਰਾਂ ਨੇ ਨੌਜਵਾਨ ਗੋਲ਼ੀਆਂ ਦਾਗ ਦਿੱਤੀਆਂ। ਜ਼ਖ਼ਮੀ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਜਾਰੀ ਹੈ ਅਤੇ ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਹੁਣ ਪੁਲਿਸ ਮੌਕੇ ਉੱਤੇ ਪਹੁੰਚੀ ਹੈ ਅਤੇ ਜਾਂਚ ਕਰ ਰਹੀ ਹੈ।


ਜ਼ਖ਼ਮੀ ਨੌਜਵਾਨ ਨੇ ਦੱਸੀ ਵਾਰਦਾਤ ਦੀ ਸਚਾਈ:ਜ਼ਖ਼ਮੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਪੁਰਾਣੀ ਰੰਜਿਸ਼ ਕਿਸੇ ਪਰਿਵਾਰ ਨਾਲ ਚਲਦੀ ਆ ਰਹੀ ਹੈ ਅਤੇ ਦੋ ਦਿਨ ਪਹਿਲਾਂ ਵੀ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ ਸੀ। ਪਰਿਵਾਰ ਮੁਤਾਬਿਕ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਤਾਜ਼ਾ ਜ਼ਖ਼ਮੀ ਨੌਜਵਾਨ ਦੇ ਤਾਏ ਦੇ ਮੁੰਡੇ ਅਤੇ ਚਾਚੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ (Injured with sharp weapons) ਸੀ, ਇਸ ਤੋਂ ਬਾਅਦ ਨੌਜਵਾਨ ਬਲਜਿੰਦਰ ਆਪਣੇ ਤਾਏ ਦੇ ਮੁੰਡੇ ਨੂੰ ਅਜਨਾਲਾ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਜਦੋਂ ਦੂਜੇ ਪਰਿਵਾਰਕ ਮੈਂਬਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਜਿਵੇਂ ਹੀ ਦਾਖਿਲ ਕਰਵਾ ਕੇ ਬਾਹਰ ਨਿਕਲਿਆ ਤਾਂ ਪਹਿਲਾਂ ਤੋਂ ਤਾਕ ਵਿੱਚ ਖੜ੍ਹੇ ਹਮਲਾਵਰਾਂ ਨੇ ਉਸ ਉੱਤੇ ਗੋਲੀਆਂ ਦਾਗ ਦਿੱਤੀਆਂ। ਜ਼ਖ਼ਮੀ ਨੇ ਦੱਸਿਆ ਕਿ ਲਗਾਤਾਰ ਹੀ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ ਅਤੇ ਹੁਣ ਗਿਣੀ ਮਿੱਥੀ ਸਾਜਿਸ਼ ਤਹਿਤ ਹੀ ਉਸ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਤੋਂ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਜ਼ਖ਼ਮੀ ਨੇ ਕੀਤੀ ਹੈ। ।


ਕਾਰਵਾਈ ਦਾ ਭਰੋਸਾ: ਉੱਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਉਹਨਾਂ ਵੱਲੋਂ ਜਾਂਚ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਪ੍ਰਾਪਤ ਹੋਈ ਹੈ ਅਤੇ ਹੁਣ ਨੌਜਵਾਨ ਦੇ ਬਿਆਨਾਂ ਦੇ ਤਹਿਤ ਮਾਮਲਾ ਦਰਜ ਵੀ ਕੀਤਾ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਅਜਨਾਲਾ ਵਿਚ ਪਿਛਲੇ 2-3 ਦਿਨ ਤੋਂ ਹੀ ਲਗਾਤਾਰ ਗੋਲੀਆਂ ਚੱਲਣ ਦੀਆਂ ਸੂਚਨਾਵਾਂ ਪ੍ਰਾਪਤ ਹੋ ਰਹੀਆਂ ਹਨ। ਕੁਝ ਦਿਨ ਪਹਿਲਾਂ ਵੀ ਇੱਕ ਕੁੜੀ ਉੱਤੇ ਉੱਤੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ।

ABOUT THE AUTHOR

...view details