ਪੰਜਾਬ

punjab

ਮਣੀਪੁਰ ਹਿੰਸਾ 'ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

By

Published : Aug 10, 2023, 3:18 PM IST

ਮਣੀਪੁਰ ਹਿੰਸਾ ਨੂੰ ਲੈਕੇ ਅੰਮ੍ਰਿਤਸਰ ਵਿੱਚ ਭਾਜਪਾ ਆਗੂ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਅੱਜ ਮੈਂ ਆਪਣੀ ਸਰਕਾਰ ਖ਼ਿਲਾਫ਼ ਕ੍ਰਿਸ਼ਚਨ ਭਾਈਚਾਰੇ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਇਆ ਹਾਂ।

Actor Shehnaz Gill's father Santokh Gill protested against his own government on Manipur violence
ਮਣੀਪੁਰ ਹਿੰਸਾ 'ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ :ਮਣੀਪੁਰ ਹਿੰਸਾ ਨੂੰ ਲੈਕੇ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ। ਇਸ ਨੂੰ ਲੈਕੇ ਆਮ ਆਦਮੀ ਤੋਂ ਲੈਕੇ ਵੱਡੇ ਆਗੂਆਂ ਅਤੇ ਵੱਡੀਆਂ ਹਸਤੀਆਂ ਨੇ ਵੀ ਰੋਸ ਪ੍ਰਗਟਾਇਆ ਹੈ। ਉਥੇ ਹੀ ਬੁੱਧਵਾਰ ਨੂੰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਮਣੀਪੁਰ ਹਿੰਸਾ ਖਿਲਾਫ ਆਵਾਜ ਬੁਲੰਦ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਦੀਆਂ ਤਸਵੀਰਾਂ ਦੇਖਣ ਨੂੰ ਮਿਲੀਆਂ। ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਰਈਆ ਵਿਖੇ ਇਸਾਈ ਭਾਈਚਾਰੇ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਕਸਬੇ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਮਣੀਪੁਰ ਹਿੰਸਾ ਨੂੰ ਲੈਅ ਕੇ ਇਨਸਾਫ ਦੀ ਮੰਗ ਕੀਤੀ।

ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਵੀ ਖੋਲ੍ਹਿਆ ਮੋਰਚਾ : ਪ੍ਰਦਰਸ਼ਨ ਦੌਰਾਨ ਇਸਾਈ ਭਾਈਚਾਰੇ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਤਰਨ ਤਾਰਨ ਹਲਕੇ ਤੋਂ 2019 ਦੌਰਾਨ ਲੋਕ ਸਭਾ ਚੋਣਾਂ ਲੜਨ ਵਾਲੇ ਭਾਜਪਾ ਆਗੂ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਅੱਜ ਮੈਂ ਆਪਣੀ ਸਰਕਾਰ ਖ਼ਿਲਾਫ਼ ਕ੍ਰਿਸ਼ਚਨ ਭਾਈਚਾਰੇ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਕਿਹਾ ਕਿ ਮਣੀਪੁਰ ਵਿੱਚ ਵਾਪਰੀਆਂ ਮੰਦਭਾਗੀ ਘਟਨਾਵਾਂ ਨਾਲ ਹਰੇਕ ਵਰਗ ਦੁਖੀ ਨਜਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਲੋੜੀਂਦੇ ਦੋਸ਼ੀਆਂ ਨੂੰ ਮਿਸਾਲੀ ਸਜਾ ਦੇਵੇ ਤਾਂ ਜੌ ਆਉਣ ਵਾਲੇ ਸਮੇਂ ਵਿੱਚ ਕਿਸੇ ਹੋਰ ਭਾਈਚਰੇ ਨਾਲ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।

ਕ੍ਰਿਸ਼ਚਨ ਭਾਈਚਾਰੇ ਵੱਲੋਂ ਰੋਸ : ਪ੍ਰਦਰਸ਼ਨ ਦੌਰਾਨ ਕ੍ਰਿਸ਼ਚਨ ਭਾਈਚਾਰਾ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਧਰਮ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ ਜਿਸ ਲਈ ਉਹ ਹਿੰਸਕ ਪ੍ਰਦਰਸ਼ਨ ਦੇ ਖਿਲਾਫ ਹਨ ਅਤੇ ਸ਼ਾਂਤਮਈ ਢੰਗ ਨਾਲ ਅੱਜ ਆਪਣੀ ਗੱਲ ਰੱਖਦਿਆਂ ਰਈਆ ਵਿੱਚ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਮਣੀਪੁਰ ਹਿੰਸਾ ਦੇ ਦੋਸ਼ੀਆਂ ਤੇ ਸਖਤ ਕਾਰਵਾਈ ਕਰੇ ਤਾ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਇਨਸਾਨੀਅਤ ਨੂੰ ਇਸ ਤਰਾਂ ਸ਼ਰਮਸਾਰ ਨਾ ਕਰੇ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਈ ਸਖਤ ਫੈਸਲਾ ਨਹੀ ਲੈਂਦੀ ਤਾਂ ਉਹ ਸੰਗਰਸ਼ ਤਿੱਖਾ ਕਰਨਗੇ।

ਇਸ ਮੌਕੇ ਗੱਲਬਾਤ ਦੌਰਾਨ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸਾਂਤਮਈ ਰਿਹਾ ਹੈ ਅਤੇ ਇਸ ਦੌਰਾਨ ਪ੍ਰਦਰਸ਼ਨ ਕਾਰੀਆਂ ਵਲੋਂ ਬਜਾਰ ਨਾ ਬੰਦ ਕਰਕੇ ਸ਼ਾਂਤਮਈ ਢੰਗ ਨਾਲ ਰੋਡ 'ਤੇ ਰੋਸ ਮਾਰਚ ਕੀਤਾ ਗਿਆ ਹੈ। ਜਿਸ ਦੇ ਲਈ ਉਹ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ABOUT THE AUTHOR

...view details