ਪੰਜਾਬ

punjab

ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਨੌਂ ਸਾਥੀਆਂ ਨੂੰ ਕੀਤਾ ਗ੍ਰਿਫਤਾਰ

By

Published : Jul 11, 2023, 7:32 PM IST

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨੌ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਹਨ।

Amritsar police arrested nine associates of Jagu Bhagwanpuria
ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਨੌਂ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਫੜ੍ਹੇ ਗਏ ਮੁਲਜ਼ਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਅੰਮ੍ਰਿਤਸਰ :ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨ ਪਹਿਲਾਂ ਰਵਨੀਤ ਸਿੰਘ ਨਾਂ ਦੇ ਨੌਜਵਾਨ ਦੇ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰਿੰਦਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਇਸ ਵਾਰਦਾਤ ਦੇ ਪਿੱਛੇ ਜੱਗੂ ਭਗਵਾਨਪੁਰੀਆ ਦੇ ਕਰਿੰਦੇ ਕੁਨਾਲ ਮਹਾਜਨ ਤੇ ਭੁਪਿੰਦਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ।

ਗੈਂਗਸਟਰ ਦੇ ਇਸ਼ਾਰੇ ਉੱਤੇ ਬਾਹਰ ਵਾਰਦਾਤਾਂ : ਉਨ੍ਹਾਂ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਦੌਰਾਨ ਇਨ੍ਹਾਂ ਨੂੰ ਜੰਮੂ ਕਸ਼ਮੀਰ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਬਾਅਦ ਵਿੱਚ ਇਹਨਾਂ ਦੀ ਤਫ਼ਤੀਸ਼ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਨੌਜਵਾਨਾਂ ਨੇ ਵਾਰਦਾਤ ਵਿੱਚ ਵਰਤੀ ਕਾਰ ਮਜੀਠਾ ਰੋਡ ਤੋਂ ਇਕ ਪੁਲਿਸ ਕਰਮਚਾਰੀ ਕੋਲੋਂ ਖੋਹੀ ਸੀ ਅਤੇ ਇਹਨਾਂ ਨੌਜਵਾਨਾਂ ਨੂੰ ਬਟਾਲੇ ਦੇ ਵਿੱਚ ਅਜੀਤ ਸਿੰਘ ਅਤੇ ਸੂਰਜ ਉਰਫ ਹੈਪੀ ਨੇ ਪਨਾਹ ਦਿੱਤੀ ਸੀ। ਜੇਲ੍ਹ ਵਿਚ ਬੈਠੇ ਸਿਮਰਨਜੀਤ ਸਿੰਘ ਉਰਫ ਜੁਝਾਰ ਗੈਂਗਸਟਰ ਦੇ ਇਸ਼ਾਰੇ ਉੱਤੇ ਬਾਹਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਤਫਤੀਸ਼ ਵਿੱਚ ਪੁਲਿਸ ਨੇ ਇਹਨਾਂ ਦੇ ਕੁਝ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਿਹਨਾਂ ਦੀ ਪਛਾਣ ਪਰਮਜੀਤ ਸਿੰਘ ਪੰਮਾ ਤੇ ਅਭਿਸ਼ੇਕ ਮਹਾਜਨ ਸੁਆਮੀ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਮੁਲਜ਼ਮਾਂ ਵੱਲੋਂ ਆਪਣੀ ਗੱਡੀ ਵਿੱਚ ਇਕ ਜੈਮਰ ਲਗਾ ਕੇ ਰੱਖਿਆ ਹੋਇਆ ਸੀ, ਜਿਸ ਜਗ੍ਹਾ ਤੋਂ ਵੀ ਇਹ ਨਿਕਲਦੇ ਸਨ ਉਸ ਜਗ੍ਹਾ ਉੱਤੇ ਮੋਬਾਈਲ ਨੈਟਵਰਕ ਬਲਾਕ ਕਰ ਦਿੰਦੇ ਸਨ ਅਤੇ ਪਰ ਹੁਣ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹਨਾਂ ਦੇ ਕੋਲੋਂ ਇਕ ਪਿਸਤੌਲ, ਮੈਗਜ਼ੀਨ, ਇਕ ਜੈਮਰ ਅਤੇ ਉਸਦਾ ਅਪਰੇਟਰ ਬਰਾਮਦ ਹੋਇਆ ਹੈ। ਇਸਦੇ ਨਾਲ ਹੀ ਮੋਬਾਇਲ ਫੋਨ ਬਰਾਮਦ ਕਰਕੇ ਇਹਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

ABOUT THE AUTHOR

...view details