ਪੰਜਾਬ

punjab

ਕੋਰੋਨਾ ਕਾਲ 'ਚ ਵੀ ਆਈਲੈਟਸ ਸੈਂਟਰ ਖੁੱਲੇ, ਪੁਲਿਸ ਨੇ ਕੀਤੀ ਛਾਪੇਮਾਰੀ

By

Published : Sep 9, 2020, 2:18 PM IST

ਅੰਮ੍ਰਿਤਸਰ ਵਿੱਚ ਸਥਿਤ ਰਣਜੀਤ ਐਵਿਨਿਊ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਿਦਾਇਤਾਂ ਦੇ ਬਾਵਜੂਦ ਵੀ ਸ਼ਾਈਨ ਆਈਲੈੱਟਸ ਸੈਂਟਰ ਚਲਾਇਆ ਜਾ ਰਿਹਾ ਸੀ ਜਿਸ ਵਿੱਚ ਸਮਾਜਿਕ ਦੂਰੀ ਦੀਆਂ ਧੱਜੀਆ ਵੀ ਉੱਡਾਈਆਂ ਜਾ ਰਹੀਆਂ ਸਨ।

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਰਣਜੀਤ ਐਵੇਨਿਊ ਵਿੱਚ ਇਕ ਆਈਲੈੱਟਸ ਸੈਂਟਰ ਵਿਖੇ ਪੁਲਿਸ ਨੇ ਛਾਪੇਮਾਰੀ ਕੀਤੀ ਤੇ ਆਈਲੈੱਟਸ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰਕੇ ਘਰ ਨੂੰ ਭੇਜ ਦਿੱਤਾ ਗਿਆ। ਇੱਥੇ ਤੁਹਾਨੂੰ ਦੱਸ ਦਈਏ, ਕਿ ਕੋਰੋਨਾ ਦੇ ਚਲਦਿਆਂ ਸਾਰੇ ਸਕੂਲ ਕਾਲਜ ਬੰਦ ਰੱਖੇ ਗਏ ਹਨ ਪਰ ਬਾਵਜੂਦ ਇਸ ਦੇ ਰਣਜੀਤ ਐਵੇਨਿਊ ਵਿੱਚ ਆਈਲੈੱਟਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਸੀ।

ਵੀਡੀਓ

ਦਰਅਸਲ, ਅੰਮ੍ਰਿਤਸਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਸੈਂਟਰ ਵਿੱਚ ਛਾਪੇਮਾਰੀ ਕੀਤੀ ਗਈ ਤੇ 50 ਤੋਂ ਵੱਧ ਬੱਚਿਆਂ ਨੂੰ ਸ਼ਾਈਨ ਆਈਲੈੱਟਸ ਸੈਂਟਰ ਵਿੱਚ ਪੜ੍ਹਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਨੇ ਬੱਚਿਆਂ ਨੂੰ ਘਰ ਭੇਜ ਦਿੱਤਾ ਤੇ ਆਈਲੈੱਟਸ ਸੈਂਟਰ ਦੇ ਮਾਲਕਾਂ 'ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਫ਼ੋਟੋ
ਫ਼ੋਟੋ

ਉੱਥੇ ਹੀ ਪੁਲਿਸ ਨੂੰ ਪੁੱਛਿਆ ਗਿਆ ਕਿ ਰਣਜੀਤ ਐਵਿਨਿਊ ਥਾਣੇ ਦੇ ਸਾਹਮਣੇ ਕਾਫ਼ੀ ਲੰਮੇਂ ਸਮੇਂ ਤੋਂ ਆਈਲੈੱਟਸ ਸੈਂਟਰ ਚੱਲ ਰਿਹਾ ਸੀ ਕੀ ਤੁਹਾਨੂੰ ਪਤਾ ਨਹੀਂ ਸੀ ਤਾਂ ਪੁਲਿਸ ਨੇ ਪੱਲਾ ਝਾੜਦਿਆਂ ਕਿਹਾ ਕਿ ਹੁਣ ਅਸੀਂ ਕਾਰਵਾਈ ਕਰ ਤਾਂ ਰਹੇ ਹਾਂ। ਪੁਲਿਸ ਨੇ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰ ਨੇ ਸਕੂਲ, ਕਾਲਜ ਤੇ ਸੈਂਟਰ ਬੰਦ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਪਰ ਇਸ ਦੇ ਬਾਵਜੂਦ ਆਈਲੈੱਟਸ ਸੈਂਟਰ ਵਿੱਚ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ABOUT THE AUTHOR

...view details