ਪੰਜਾਬ

punjab

Bandi Chhor Divas 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਵਿਖੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ, ਵੱਡੀ ਗਿਣਤੀ ਵਿੱਚ ਪਹੁੰਚ ਰਹੀ ਹੈ ਸੰਗਤ

By ETV Bharat Punjabi Team

Published : Nov 12, 2023, 8:55 AM IST

Diwali 2023: ਬੰਦੀ ਛੋੜ ਦਿਵਸ ਅਤੇ ਦਿਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ।

ਦਿਵਾਲੀ 2023 ਦੇ ਜਸ਼ਨ
ਦਿਵਾਲੀ 2023 ਦੇ ਜਸ਼ਨ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸ਼ਰਧਾਲੂ

ਅੰਮ੍ਰਿਤਸਰ: 'ਦਾਲ ਰੋਟੀ ਘਰ ਦੀ ਦਿਵਾਲੀ ਅੰਮ੍ਰਿਤਸਰ ਦੀ' ਇਹ ਕਥਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੀਆਂ ਸੰਗਤ ਦੇ ਮੂੰਹੋਂ ਸੁਣਨ ਨੂੰ ਮਿਲਿਆ, ਜੋ ਦਿਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਸ ਦੌਰਾਨ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੀਆਂ ਲਾਇਟਾਂ ਅਤੇ ਸਜਾਵਟ ਦੇ ਅਨੌਖੇ ਨਜ਼ਾਰੇ ਦਾ ਆਨੰਦ ਮਾਣ ਰਹੀਆਂ ਹਨ। ਅੱਜ ਦੀ ਰਾਤ ਸ੍ਰੀ ਦਰਬਾਰ ਸਾਹਿਬ 'ਚ ਆਲੌਕਿਕ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

ਗੁਰੂ ਸਾਹਿਬ ਨੇ ਰਿਹਾਅ ਕਰਵਾਏ ਸੀ 52 ਰਾਜੇ: ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ। ਇਸ ਦੌਰਾਨ ਗੱਲਬਾਤ ਕਰਦਿਆਂ ਸੰਗਤ ਨੇ ਦੱਸਿਆ ਕਿ ਦਿਵਾਲੀ ਵਾਲੇ ਦਿਨ ਦਾ ਇੱਕ ਬਹੁਤ ਵੱਡਾ ਮਹੱਤਵ ਹੈ ਕਿਉਕਿ ਇਸ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜਿਥੇ ਆਪ ਗਵਾਲੀਅਰ ਦੇ ਕਿਲੇ ਤੋਂ ਰਿਹਾਅ ਹੋਏ ਸੀ, ਉਥੇ ਹੀ ਉਨ੍ਹਾਂ ਆਪਣੇ ਨਾਲ 52 ਹੋਰ ਰਾਜਿਆਂ ਨੂੰ ਉਸ ਕੈਦ ਤੋਂ ਰਿਹਾਅ ਕਰਵਾਇਆ ਸੀ।

ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਨਤਮਸਤਕ ਹੋਣ ਪੁੱਜ ਰਹੀਆਂ: ਸੰਗਤ ਦਾ ਕਹਿਣਾ ਕਿ ਇਸ ਦੇ ਚੱਲਦੇ ਗੁਰੂ ਸਾਹਿਬ ਦੇ ਅੰਮ੍ਰਿਤਸਰ ਪਹੁੰਚਣ 'ਤੇ ਲੋਕਾਂ ਨੇ ਘਿਓ ਦੇ ਦੀਵੇ ਜਗਾ ਕੇ ਖੁਸ਼ੀ ਮਨਾਈ ਸੀ ਅਤੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਸੀ, ਜੋ ਅੱਜ ਵੀ ਮਨਾਇਆ ਜਾਂਦਾ ਹੈ। ਸੰਗਤ ਨੇ ਕਿਹਾ ਕਿ ਇਸ ਦਿਨ ਦੇ ਚੱਲਦੇ ਹੀ ਉਹ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਹਨ ਅਤੇ ਗੁਰੂ ਦੀ ਬਾਣੀ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਆਲੌਕਿਕ ਆਤਿਸ਼ਬਾਜੀ ਕੀਤੀ ਜਾਵੇਗੀ, ਜੋ ਕਾਫ਼ੀ ਮਸ਼ਹੂਰ ਹੈ। ਉੇਨ੍ਹਾਂ ਕਿਹਾ ਕਿ ਹਰ ਇੱਕ ਨੂੰ ਇਸ ਦਿਨ ਸ੍ਰੀ ਦਰਬਾਰ ਸਾਹਿਬ ਨਸਮਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਲੈਣਾ ਚਾਹੀਦਾ ਹੈ।

ABOUT THE AUTHOR

...view details