ਪੰਜਾਬ

punjab

ਭਗਤ ਪੂਰਨ ਦੀ 28ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

By

Published : Aug 5, 2020, 8:03 PM IST

ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਬੁੱਧਵਾਰ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।

ਭਗਤ ਪੂਰਨ ਦੀ 28ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ
ਭਗਤ ਪੂਰਨ ਦੀ 28ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ: ਬੇਸਹਾਰਿਆਂ ਨੂੰ ਸਾਂਭਣ ਵਾਲੇ ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਬੁੱਧਵਾਰ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਮਨਾਈ ਗਈ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਪਿੰਗਲਵਾੜਾ ਦੇ ਸਿਖਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।

ਭਗਤ ਪੂਰਨ ਦੀ 28ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਭਗਤ ਪੂਰਨ ਸਿੰਘ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਹੈ ਅਤੇ ਜੇਕਰ ਭਾਰਤ ਵਿੱਚ ਬੱਚਿਆਂ ਨੂੰ ਹਾਂਵਾਚਕ ਸਿੱਖਿਆ ਦੇਣੀ ਹੈ ਤਾਂ ਉਨ੍ਹਾਂ ਦੇ ਸਿਲੇਬਸ ਵਿੱਚ ਭਗਤ ਪੂਰਨ ਸਿੰਘ ਜੀ ਦੇ ਜੀਵਨ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਫ਼ੋਟੋ

ਇਸ ਦੌਰਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਬੀਬੀ ਇੰਦਰਜੀਤ ਕੌਰ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਆਪਣੇ ਵਿਚਾਰ ਰੱਖੇ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਸਨਮਾਨਯੋਗ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।

ਬਰਸੀ ਮੌਕੇ ਜਿੱਥੇ ਸੰਸਥਾ ਵੱਲੋਂ ਸੰਗਤਾਂ ਲਈ "ਮੁਫ਼ਤ" ਕਿਤਾਬਾਂ ਦੀ ਸਟਾਲ ਲਾਈ ਗਈ, ਉੱਥੇ ਹੀ ਪਰਸ਼ਾਦਾ ਅਤੇ ਠੰਢੀ ਲੱਸੀ ਦਾ ਲੰਗਰ ਵੀ ਲਾਇਆ ਗਿਆ।

ABOUT THE AUTHOR

...view details