ਪੰਜਾਬ

punjab

ਰਾਵੀ ਦਰਿਆ ਦੀ ਭੇਟ ਚੜੀਆਂ ਜਮੀਨਾਂ ਦਾ ਲੈਣ ਪੁੱਜੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕਿਹਾ- ਸਰਕਾਰ ਪੀੜਤ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ

By

Published : Jun 4, 2023, 8:10 PM IST

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ਼ ਵਿਤਕਰਾ ਕਰਦੀ ਆਈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ।

ਸਰਕਾਰ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ- ਧਾਲੀਵਾਲ
ਸਰਕਾਰ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ- ਧਾਲੀਵਾਲ

ਸਰਕਾਰ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ- ਧਾਲੀਵਾਲ

ਅੰਮ੍ਰਿਤਸਰ: ਅਜਨਾਲਾ ਦੇ ਰਾਵੀ ਦਰਿਆ ਦੇ ਕੰਢੇ ਪੈਂਦੀਆਂ ਜਮੀਨਾਂ ਪਾਣੀ ਦੇ ਵਹਾਅ ਕਾਰਨ ਰੁੜ ਰਹੀਆਂ ਹਨ। ਜਿਸ ਨੂੰ ਰੋਕਣ ਲਈ ਪੱਥਰ ਦੇ ਸਪੱਰ ਬਣਾਏ ਜਾਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅਜਨਾਲਾ ਹਲਕੇ ਦੀਆਂ ਰਾਵੀ ਦਰਿਆ ਦੀ ਭੇਟ ਚੜੀਆਂ ਜਮੀਨਾਂ ਦਾ ਮੌਕਾ ਵੇਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਉਹ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ ਡੀ ਐਮ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਇਹ ਸਾਰੇ ਹਾਲਾਤ ਦਾ ਜਾਇਜ ਵੇਖਣ ਪੁੱਜੇ ਤਾਂ ਜੋ ਇਸ ਮਸਲੇ ਦਾ ਕੋਈ ਫੌਰੀ ਹੱਲ ਕੀਤਾ ਜਾ ਸਕੇ।

ਕਿਸਾਨਾਂ ਨੂੰ ਮੁਆਵਜ਼ੇ ਦੀ ਅਪੀਲ: ਉਨ੍ਹਾਂ ਕਿਹਾ ਕਿ ਮੈਂ ਇਹ ਮਸਲਾ ਕੁੱਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਬਿਆਸ, ਸਤਲੁਜ ਅਤੇ ਰਾਵੀ ਦਰਿਆ ਦੀ ਭੇਟ ਚੜੀਆਂ ਜਮੀਨਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਜਿਸ ਦਾ ਉਨ੍ਹਾਂ ਹਾਂ ਪੱਖੀ ਹੁੰਗਾਰਾ ਦਿੰਦੇ ਅਧਿਕਾਰੀਆਂ ਨੂੰ ਇਸ ਮੁੱਦੇ ਦਾ ਕੋਈ ਚੰਗਾ ਹੱਲ ਦੇਣ ਦੀ ਹਦਾਇਤ ਕਰਦੇ ਕਿਹਾ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਕੇਂਦਰ 'ਤੇ ਨਿਸ਼ਾਨਾ: ਉਨ੍ਹਾਂ ਕੇਂਦਰ ਸਰਕਾਰ ਵੱਲੋਂ ਰਾਜ ਦੀ ਰਿਣ ਯੋਜਨਾ ਵਿੱਚ ਕੀਤੀ ਗਈ ਕਟੌਤੀ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੰਦੇ ਹੋਏ ਕਿਹਾ ਕਿ ਪਹਿਲਾਂ ਆਰ ਡੀ ਐਫ ਵਿੱਚ ਕਟੌਤੀ ਅਤੇ ਹੁਣ ਕਰਜ਼ਾ ਯੋਜਨਾ ਵਿੱਚ ਕਟੌਤੀ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਨਾਲ ਵਿਤਕਰਾ ਕਰਦੀ ਆਈ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਵੀ ਭਰੋਸਾ ਦਿੱਤਾ ਹੈ ਕਿ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ABOUT THE AUTHOR

...view details