ਪੰਜਾਬ

punjab

ਬੰਬ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਵੰਡੇ ਚੈਕ

By

Published : Sep 18, 2021, 4:50 PM IST

ਬੰਬ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਵੰਡੇ ਚੈਕ
ਬੰਬ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਵੰਡੇ ਚੈਕ ()

ਅੱਜ ਤੋਂ ਢਾਈ ਸਾਲ ਪਹਿਲਾਂ ਕਬਾੜੀਏ ਦੀ ਦੁਕਾਨ ‘ਚ ਹੋਏ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਡਾ. ਰਾਜਕੁਮਾਰ ਵੇਰਕਾ (Dr. Prince Verka) ਵੱਲੋਂ ਚੈਕ ਵੰਡੇ ਗਏ ਹਨ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਤੇ ਹਾਦਸੇ ਦੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਚੈਕ ਦਿੱਤੇ ਗਏ ਹਨ।

ਅੰਮ੍ਰਿਤਸਰ: ਲਵ ਕੁਸ਼ ਨਗਰ ਵਿੱਚ ਅੱਜ ਤੋਂ ਢਾਈ ਸਾਲ ਪਹਿਲਾਂ ਇੱਕ ਕਬਾੜੀਏ ਦੀ ਦੁਕਾਨ ‘ਚ ਬਲਾਸਟ ਹੋਇਆ ਸੀ। ਜਿਸ ਤੋਂ ਬਾਅਦ ਉਸ ਇਲਾਕੇ ਦੇ ਵਿਧਾਇਕ (MLA) ਡਾ. ਰਾਜ ਕੁਮਾਰ ਵੇਰਕਾ (Dr. Prince Verka) ਵੱਲੋਂ ਅੱਜ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਦੇ ਚੈੱਕ ਦਿੱਤੇ ਗਏ। ਉੱਥੇ ਹੀ ਡਾ. ਰਾਜ ਕੁਮਾਰ ਵੇਰਕਾ (Dr. Prince Verka) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਉਨ੍ਹਾਂ ਲੋਕਾਂ ਦੇ ਨਾਲ ਹਨ ਜੋ ਬੇਸਹਾਰਾ ਲੋਕ ਹਨ।

ਬੰਬ ਬਲਾਸਟ ਦੇ ਪੀੜਤ ਪਰਿਵਾਰਾਂ ਨੂੰ ਵੰਡੇ ਚੈਕ

ਉਨ੍ਹਾਂ ਦੱਸਿਆ ਕਿ ਬੀਤੇ ਕੁਝ ਸਮੇਂ ਪਹਿਲਾਂ ਲਵ ਕੁਸ਼ ਨਗਰ ਦੇ ਵਿੱਚ ਕਬਾੜੀਏ ਦੀ ਦੁਕਾਨ ਦੇ ਵਿੱਚ ਬਲਾਸਟ ਹੋਇਆ ਸੀ। ਜਿਸ ਵਿੱਚ 2 ਲੋਕਾਂ ਦੀ ਮੌਤ ਹੋਈ ਸੀ। ਅਤੇ 6 ਲੋਕ ਜ਼ਖ਼ਮੀ ਹੋਏ ਸਨ। ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਲਕੇ ਦੇ ਵਿਧਾਇਕ ਵੱਲੋਂ ਪੂਰੀ ਹਮਦਰਦੀ ਦਿਖਾਈ ਜਾ ਰਹੀ ਹੈ। ਅਤੇ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਤੇ ਮਾਲੀ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।

ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਡਾ. ਰਾਜਕੁਮਾਰ ਵੇਰਕਾ(Dr. Prince Verka) ਨੇ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਪੰਜਾਬ ਸਰਕਾਰ (Government of Punjab) ਅੱਗੇ ਵੀ ਮਦਦ ਇਸੇ ਤਰ੍ਹਾਂ ਜਾਰੀ ਰੱਖੇਗੀ।

ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਇਨ੍ਹਾਂ ਪੀੜਤ ਪਰਿਵਾਰਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆ ਕਰਦਿਆ ਕਿਹਾ ਕਿ ਹਾਦਸੇ ਦੇ ਪੀੜਤ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸ਼ਾਂਤੀਮਈ ਰਹੇ ਕੇ ਪੰਜਾਬ ਸਰਕਾਰ ਨੂੰ ਆਪਣੀ ਹੱਡਬੀਤੀ ਬਾਰੇ ਦੱਸ ਰਹੇ ਸਨ।

ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਇਸ ਮਦਦ ਲਈ ਡਾ. ਰਾਜਕੁਮਾਰ ਵੇਰਕਾ (Dr. Prince Verka) ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਇਸ ਮਦਦ ਨਾਲ ਸਾਡੀ ਆਰਥਿਕ ਹਾਲਤ ਵਿੱਚ ਥੋੜ੍ਹਾ ਬਹੁਤ ਸੁਧਾਰ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਨੀਦਰਲੈਂਡ ਦੇ ਅੰਬੈਸਡਰ

ABOUT THE AUTHOR

...view details