ਪੰਜਾਬ

punjab

ਭਾਰਤ ਪਾਕਿ ਸਰਹੱਦ ਉੱਤੇ ਮੁੜ ਦਿਖਿਆ ਡਰੋਨ, BSF ਨੇ ਕੀਤੀ ਫਾਇਰਿੰਗ

By

Published : Nov 4, 2022, 1:56 PM IST

Updated : Nov 4, 2022, 2:46 PM IST

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਡਰੋਨ ਦੇਖਣ ਨੂੰ ਮਿਲਿਆ ਜਿਸ ਉੱਤੇ ਭਾਰਤ ਪਾਕਿਸਤਾਨ ਸਰਹੱਦ ਉੱਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਮੁੜ ਪਾਕਿਸਤਾਨ ਚਲਾ ਗਿਆ।

Drone reappears on Indo Pak border
ਭਾਰਤ ਪਾਕਿ ਸਰਹੱਦ ਉੱਤੇ ਮੁੜ ਦਿਖਿਆ ਡਰੋਨ

ਅੰਮ੍ਰਿਤਸਰ: ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਲਗਾਤਾਰ ਸਰਹੱਦ ਉੱਤੇ ਲਗਾਤਾਰ ਪਾਕਿਸਤਾਨੀ ਡਰੋਨ ਦੀ ਗਤੀਵਿਧੀ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਵਿਖੇ ਭਾਰਤ ਪਾਕਿਸਤਾਨ ਸਰਹੱਦ ਉੱਤੇ ਦੇਖਣ ਨੂੰ ਮਿਲਿਆ ਜਿਸਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿਸਤਾਨੀ ਸਰਹੱਦ ਵਿੱਚ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਤੜਕੇ 3 ਵਜੇ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕਰ ਲਿਆ। ਅੰਮ੍ਰਿਤਸਰ ਸਰਹੱਦ ’ਤੇ ਪੈਂਦੀ ਬੀਓਪੀ ਚੰਡੀਗੜ੍ਹ ਵਿੱਚ ਡਰੋਨ ਰਿਪੋਰਟ ਕੀਤਾ ਗਿਆ। ਬੀਐਸਐਫ ਜਵਾਨ ਗਸ਼ਤ ਉੱਤੇ ਸੀ। ਡਰੋਨ ਦੀ ਆਵਾਜ ਸੁਣਨ ਤੋਂ ਬਾਅਦ ਸਾਰਿਆਂ ਨੇ ਇੱਕਠੇ ਡਰੋਨ ਉੱਤੇ ਫਾਇਰਿੰਗ ਕੀਤੀ। ਇਨ੍ਹਾਂ ਹੀ ਨਹੀਂ ਡਰੋਨ ਦੀ ਹਲਚਲ ਦੇਖਣ ਦੇ ਲਈ ਰੋਸ਼ਨ ਬੰਬ ਵੀ ਸੁੱਟੇ ਗਏ। ਗੋਲੀਆਂ ਚੱਲਣ ਤੋਂ ਬਾਅਦ ਡਰੋਨ ਮੁੜ ਪਾਕਿਸਤਾਨੀ ਸਰਹੱਦ ਚਲਾ ਗਿਆ।

ਦੱਸ ਦਈਏ ਕਿ ਡਰੋਨ ਉੱਤੇ ਫਾਇਰਿੰਗ ਕਰਨ ਤੋਂ ਬਾਅਦ ਤੁਰੰਤ ਜਵਾਨਾਂ ਵੱਲੋਂ ਇਸਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਪੰਜਾਬ ਪੁਲਿਸ ਦੇ ਨਾਲ ਮਿਲ ਕੇ ਬੀਐਸਐਫ ਦੇ ਜਵਾਨ ਹੁਣ ਸਰਚ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।

ਇਹ ਵੀ ਪੜੋ:ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ ਸੀਐਮ ਮਾਨ ਨੂੰ ਚਿੱਠੀ, CM ਮਾਨ ਨੇ ਵੀ ਦਿੱਤਾ ਜਵਾਬ

Last Updated : Nov 4, 2022, 2:46 PM IST

ABOUT THE AUTHOR

...view details