ਅੰਮ੍ਰਿਤਸਰ :ਬੀਤੇ ਦਿਨੀਂ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ 'ਤੇ ਕਿਸਾਨਾਂ ਵੱਲੋਂ ਲਾਇਆ ਧਰਨਾਂ ਦੇਰ ਰਾਤ ਚੁੱਕ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿਧੂਪੁਰ ਨੇ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ। ਧਰਨੇ ਸਬੰਧੀ ਕਿਸਾਨ ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਥਿਤ ਭੂ-ਮਾਫੀਆ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਇਕ ਕਿਸਾਨ ਦੀ 7 ਏਕੜ ਜ਼ਮੀਨ ਕਥਿਤ ਰਾਜਨੀਤਕ ਤੌਰ 'ਤੇ ਦੱਬ ਲਈ ਗਈ ਸੀ ਅਤੇ ਇਸੇ ਮਾਮਲੇ ਵਿੱਚ ਮਜਬੂਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਸੀ ਤੇ ਕਿਸਾਨਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਇਹ ਧਰਨਾ ਮਾਨਾਂਵਾਲਾ ਟੋਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਸੀ। ਇਸ ਕਾਰਨ ਅੰਮ੍ਰਿਤਸਰ-ਜਲੰਧਰ ਨੂੰ ਆਉਣ ਅਤੇ ਜਾਣ ਵਾਲੀ ਟ੍ਰੈਫਿਕ ਕਾਫੀ ਪ੍ਰਭਾਵਿਤ ਹੋਈ। (Farmers Blocked Highway)
ਅੱਜ ਦੀ ਮੀਟਿੰਗ ਵਿੱਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ : ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਸਰਕਾਰ ਵੱਲੋਂ ਸਹਿਮਤੀ ਦਿੱਤੇ ਜਾਣ 'ਤੇ ਦੇਰ ਸ਼ਾਮ ਧਰਨਾ ਚੁੱਕਿਆ ਗਿਆ ਹੈ ਅਤੇ ਸੋਮਵਾਰ, ਯਾਨੀ ਕਿ ਅੱਜ ਲੁਧਿਆਣਾ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ। ਇਸਦੇ ਨਾਲ ਹੀ ਦੁਪਹਿਰ ਸਮੇਂ ਕਿਸਾਨਾਂ ਵਲੋਂ ਗੱਲਬਾਤ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਸਵਾਲ ਚੁੱਕੇ ਗਏ ਸਨ ਅਤੇ ਝੋਨੇ ਦੀ ਫਸਲ ਲਈ ਹੁਣ ਲੋੜੀਂਦਾ ਪਾਣੀ ਨਾ ਮਿਲਣ ਦੀ ਗੱਲ ਕਹੀ ਗਈ ਸੀ, ਜਿਸ ਨੂੰ ਲੈਕੇ ਵੀ ਚਰਚਾ ਕੀਤੀ ਜਾਵੇਗੀ। (The farmers' leaders took up the dharna from mananwala)