ਪੰਜਾਬ

punjab

ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ

By

Published : Apr 22, 2023, 7:18 AM IST

Updated : Apr 22, 2023, 9:37 AM IST

ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਉੱਤੇ ਕੁੜੀ ਨੂੰ ਤੰਗ ਪ੍ਰਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਤੇ ਸਹੁਰੇ ਪਰਿਵਾਰ ਨੂੰ ਕੁੜੀ ਦੀ ਖੁਦਕੁਸ਼ੀ ਦਾ ਕਾਰਨ ਦੱਸਿਆ ਹੈ।

girl committed suicide in Amritsar
girl committed suicide in Amritsar

ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ: ਅਕਸਰ ਹੀ ਮਾਂ-ਬਾਪ ਆਪਣੀ ਕੁੜੀਆਂ ਦਾ ਵਿਆਹ ਬੜੀ ਰੀਝਾਂ ਨਾਲ ਕਰਦੇ ਹਨ, ਤਾਂ ਜੋ ਕੁੜੀ ਅਗਲੇ ਪਰਿਵਾਰ ਵਿੱਚ ਖੁਸ਼ ਰਹੇ। ਪਰ ਕੁੱਝ ਕੁ ਕੁੜੀਆਂ ਨੂੰ ਵਿਆਹ ਤੋਂ ਬਾਅਦ ਅਗਲੇ ਪਰਿਵਾਰ ਵਿੱਚ ਸੱਸ, ਸਹੁਰੇ ਜਾਂ ਪਤੀ ਦੇ ਅੱਤਿਆਚਾਰ ਦਾ ਸਾਹਮਣਾ ਕਰਨ ਪੈਂਦਾ ਹੈ, ਜਿਸ ਕਰਕੇ ਕੁੜੀਆਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ। ਅਜਿਹਾ ਮਾਮਲਾ ਅੰਮ੍ਰਿਤਸਰ ਦਾ ਜਿੱਥੇ ਇੱਕ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕੁੜੀ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਉੱਤੇ ਕੁੜੀ ਨੂੰ ਤੰਗ ਪ੍ਰਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਤੇ ਸਹੁਰੇ ਪਰਿਵਾਰ ਨੂੰ ਕੁੜੀ ਦੀ ਖੁਦਕੁਸ਼ੀ ਦਾ ਕਾਰਨ ਦੱਸਿਆ ਹੈ।

ਕੁੜੀ ਦੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ 'ਤੇ ਕਤਲ ਦੇ ਇਲਜ਼ਾਮ:ਮ੍ਰਿਤਕ ਕੁੜੀ ਦੀ ਮਾਂ ਦਾ ਕਹਿਣਾ ਹੈ, ਕਿ ਉਹਨਾਂ ਨੇ ਸਵੇਰੇ ਹੀ ਆਪਣੀ ਧੀ ਦੇ ਨਾਲ ਗੱਲਬਾਤ ਕਰ ਉਸ ਦੇ ਨਾਲ ਦੁੱਖ-ਸੁੱਖ ਕੀਤਾ ਸੀ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਦੀ ਕੁੜੀ ਖੁਦਕੁਸ਼ੀ ਕਰ ਲਵੇਗੀ। ਮ੍ਰਿਤਕ ਕੁੜੀ ਦੀ ਮਾਂ ਨੇ ਕਿਹਾ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਹੀ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਕਈ ਵਾਰ ਉਨ੍ਹਾਂ ਦਾ ਰਾਜੀਨਾਮਾ ਵੀ ਹੋ ਚੁੱਕਾ ਹੈ, ਪਰ ਇੱਕ ਵਾਰ ਫਿਰ ਤੋਂ ਉਸ ਨੂੰ ਇੰਨ੍ਹਾਂ ਤੰਗ ਪ੍ਰੇਸ਼ਾਨ ਕੀਤਾ ਤੇ ਉਹਨਾਂ ਦੀ ਧੀ ਨੇ ਅਖੀਰ ਤੰਗ ਹੋ ਕੇ ਖੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆ ਸਖ਼ਤ ਕਾਰਵਾਈ ਦੀ ਮੰਗੀ ਕੀਤੀ ਹੈ।

ਪੁਲਿਸ ਵੱਲੋਂ ਕਾਰਵਾਈ ਸ਼ੁਰੂ:ਦੂਸਰੇ ਪਾਸੇ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੜੀ ਵੱਲੋ ਖੁਦਕੁਸ਼ੀ ਕੀਤੀ ਗਈ ਹੈ। ਉਹ ਮੌਕੇ ਉੱਤੇ ਪਹੁੰਚੇ ਹਨ ਅਤੇ ਹੁਣ ਅਸੀਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਅਤੇ ਉਸ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਕੁੜੀ ਵੱਲੋਂ ਵੀਡੀਓ ਜਾਰੀ:ਇੱਥੇ ਜ਼ਿਕਰਯੋਗ ਹੈ ਕਿ ਅਕਸਰ ਹੀ ਫੁੱਲਾਂ ਵਾਂਗੂ ਪਾਲੀਆਂ ਹੋਈਆਂ ਧੀਆਂ ਨੂੰ ਵਿਆਹ ਤੋਂ ਬਾਅਦ ਇਨ੍ਹਾਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ। ਪਰ ਇਸ ਘਰ ਦੀ ਕਹਾਣੀ ਹੀ ਕੁੱਝ ਹੋਰ ਹੈ, ਕਿਉਂਕਿ ਕੁੱਝ ਦਿਨ ਪਹਿਲਾਂ ਹੀ ਇਸ ਜੋੜੇ ਵੱਲੋਂ ਆਪਣੇ ਵਿਆਹ ਦੀ ਪਹਿਲੀ ਸਾਲਗਿਰਾਹ ਧੂਮ-ਧਾਮ ਦੇ ਨਾਲ ਮਨਾਈ ਗਈ, ਪਰ ਕੁੜੀ ਵੱਲੋਂ ਆਪਣੇ ਸਹੁਰੇ ਪਰਿਵਾਰ ਨੂੰ ਆਪਣੀ ਮੌਤ ਦਾ ਕਾਰਨ ਦੱਸਦੇ ਹੋਏ, ਇੱਕ ਵੀਡੀਓ ਵੀ ਬਣਾਈ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਇਹਨਾ ਆਰੋਪੀਆਂ ਦੇ ਖਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜੋ:-Hand grenade Recovered in Tarn Taran: ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚੋਂ ਪੁਟਾਈ ਦੌਰਾਨ ਹੈਂਡ ਗ੍ਰਨੇਡ ਬਰਾਮਦ

Last Updated : Apr 22, 2023, 9:37 AM IST

ABOUT THE AUTHOR

...view details