ਪੰਜਾਬ

punjab

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ, 2 ਗੈਂਗਸਟਰ ਕਾਬੂ

By

Published : Dec 1, 2022, 3:01 PM IST

Updated : Dec 1, 2022, 3:54 PM IST

Firing between police and miscreants Narayangarh
Firing between police and miscreants Narayangarh

ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਆਂ (Firing between police and miscreants Narayangarh) ਚੱਲੀਆਂ। ਜਿਸ ਤੋਂ ਬਾਅਦ ਪੁਲਿਸ ਨੇ 2 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕੁੱਝ ਦਿਨ ਪਹਿਲਾ ਹੀ ਕਤਲ ਦੇ 2 ਮਾਮਲੇ ਸਾਹਮਣੇ ਆਏ ਸੀ, ਜਿਸ ਤੋਂ ਬਾਅਦ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕੇ ਨਰਾਇਣਗੜ੍ਹ ਵਿਖੇ 40 ਫੁੱਟ ਰੋਡ ’ਤੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਆਂ (Firing between police and miscreants Narayangarh) ਚੱਲੀਆਂ। ਇਸ ਫਾਇਰਿੰਗ ਦੌਰਾਨ 2 ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਵੱਲੋਂ 2 ਗੈਂਗਸਟਰਾਂ ਕਾਬੂ :-ਇਸ ਦੌਰਾਨ ਹੀ ਪੁਲਿਸ ਨੇ ਗੱਲਬਾਤ ਕਰਦਿਆ ਦੱਸਿਆ ਕਿ ਛੇਹਰਟਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਵੀ ਨਾਂ ਦਾ ਗੈਂਗਸਟਰ ਆਪਣੇ ਸਾਥੀਆਂ ਦੇ ਨਾਲ 40 ਫੁੱਟੀ ਗਲੀ ਵਿਚ ਆ ਰਹੇ ਹਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜੋ ਸੱਚ ਦੇ ਇਕ ਘਰ ਵਿਚ ਜਾ ਵੜੇ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ 2 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ।

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ

ਫਾਇਰਿੰਗ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ:-ਇਸ ਤੋਂ ਇਲਾਵਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ ਕੀਤੀ ਫਾਇਰਿੰਗ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਜਿਸ ਤੋਂ ਬਾਅਦ ਗੈਂਗਸਟਰ ਗੱਡੀ ਲੈ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਗੈਂਗਸਟਰਾਂ ਦਾ ਪਿੱਛਾ ਕਰਦਿਆ ਗੈਂਗਸਟਰਾਂ ਤੇ ਜਵਾਬੀ ਕਾਰਵਾਈ ਕੀਤੀ। ਇਸ ਕਾਰਵਾਈ ਦੌਰਾਨ ਸਹਿਰ ਵਿੱਚ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣ ਗਿਆ ਅਤੇ ਲੋਕ ਪੁਲਿਸ ਦੀ ਕਾਰਵਾਈ ਦੇਖਕੇ ਡਰ ਜਰੂਰ ਗਏ ਸਨ।

ਗੋਲੀਬਾਰੀ ਤੋਂ ਬਾਅਦ ਸਥਾਨਕ ਲੋਕ ਘਰਾਂ ਤੋਂ ਬਾਅਦ ਆਏ:-ਇਸ ਦੌਰਾਨ ਹੀ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ 2 ਰੌਦ ਜਰੂਰ ਫਾਇਰ ਹੋਏ ਸਨ, ਇਸ ਤੋਂ ਬਾਅਦ ਅਸੀਂ ਆਪਣੇ ਘਰਾਂ ਤੋਂ ਬਾਹਰ ਆਏ ਸੀ। ਫਿਲਹਾਲ ਇਸ ਗਲੀ ਵਿੱਚ ਕਿੰਨੇ ਲੋਕੀ ਭੱਜੇ ਹਨ, ਇਸ ਵਾਰ ਸਾਨੂੰ ਕੋਈ ਜਾਣਕਾਰੀ ਨਹੀਂ ਹੈ।

ਪੂਰਾ ਮਾਮਲਾ ਕੀ ਸੀ ?ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਗੈਂਗਸਟਰਾਂ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਨਰਾਇਣਗੜ੍ਹ ਵਿੱਚ 40 ਫੁੱਟ ਰੋਡ ’ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਹੀ ਨਾਕੇ ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਇੱ ਇਨੋਵਾ ਗੱਡੀ ਆਉਦੀ ਦਿੱਖੀ ਜਿਸ ਨੂੰ ਪੁਲਿਸ ਨਾਕੇ ਉੱਤੇ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਗੱਡੀ ਵਿੱਚ ਮੌਜੂਦ ਗੈਂਗਸਟਰਾਂ ਨੇ ਪੁਲਿਸ ਉੱਤ ਫਾਇਰਿੰਗ ਸੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ 2 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜੋ:-ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ, SFJ ਮੁਖੀ ਗੁਰਪਤਵੰਤ ਪੰਨੂੰ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਧਮਕੀ !

Last Updated :Dec 1, 2022, 3:54 PM IST

ABOUT THE AUTHOR

...view details