ਪੰਜਾਬ

punjab

ਸਾਬਕਾ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੇ ਹਾਲਾਤਾਂ 'ਤੇ ਜਤਾਈ ਚਿੰਤਾ

By

Published : Jul 7, 2023, 3:50 PM IST

ਭਾਰਤ ਦੀ ਪਹਿਲੀ ਆਈਪੀਐੱਸ ਅਫਸਰ ਹੋਣ ਦਾ ਮਾਣ ਹਾਸਿਲ ਕਰਨ ਵਾਲੀ ਮਹਿਲਾ ਅਫਸਰ ਕਿਰਨ ਬੇਦੀ ਮੱਥਾ ਟੇਕਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਹੁਣ ਪਹਿਲਾਂ ਵਰਗੇ ਨਹੀਂ ਨੇ ਇਸ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।

Former IPS officer Kiran Bedi paid obeisance at Darbar Sahib in Amritsar
ਸਾਬਕਾ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੇ ਹਾਲਾਤਾਂ 'ਤੇ ਜਤਾਈ ਚਿੰਤਾ

ਕਿਰਨ ਬੇਦੀ ਨੇ ਪੰਜਾਬ ਦੇ ਹਾਲਾਤਾਂ ਉੱਤੇ ਚਿੰਤਾ ਜਤਾਈ

ਅੰਮ੍ਰਿਤਸਰ: ਦੇਸ਼ ਦੀ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਗੋਆ ਦੀ ਸਾਬਕਾ ਗਵਰਨਰ ਕਿਰਨ ਬੇਦੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਸਰਬੱਤ ਦੇ ਭਲੇ ਦੀ ਅਰਦਾਸ ਮਗਰੋਂ ਉਨ੍ਹਾਂ ਨੇ ਇਲਾਹੀ ਕੀਰਤਨ ਵੀ ਸਰਵਣ ਕੀਤਾ। ਆਮ ਆਦਮੀ ਪਾਰਟੀ ਤੋਂ ਆਪਣਾ ਸਿਆਸੀ ਕੈਰੀਅਰ ਸ਼ੁਰੂ ਕਰਨ ਵਾਲੇ ਕਿਰਨ ਬੇਦੀ ਆਪਣੇ ਬੇਬਾਕ ਅੰਦਾਜ਼ ਕਰਕੇ ਲੋਕਾਂ ਵਿੱਚ ਹਰਮਨ ਪਿਆਰੇ ਰਹੇ ਹਨ। ਕਿਰਨ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਹਿਲੀ ਵਾਰ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਫੋਰਸ ਕਿਉਂ ਜੁਆਇਨ ਕੀਤੀ ਗਈ ਸੀ।

ਪੰਜਾਬ ਦੇ ਹਾਲਾਤਾਂ 'ਤੇ ਜਤਾਈ ਚਿੰਤਾ:ਕਿਰਨ ਬੇਦੀ ਨੇ ਦੱਸਿਆ ਕਿ ਜਦੋਂ ਉਹ ਛੋਟੇ ਸਨ ਤਾਂ ਉਨ੍ਹਾਂ ਦੇ ਪਿਤਾ ਜੀ ਕੋਲ ਬਹੁਤ ਸਾਰੇ ਸ਼ਹਿਰ ਵਾਸੀ ਛੋਟੇ-ਛੋਟੇ ਕੰਮ ਕਰਵਾਉਣ ਵਾਸਤੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਪਿਤਾ ਦੇ ਨਕਸ਼ੇ ਕਦਮਾਂ ਉੱਤੇ ਚੱਲ ਕੇ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਸੀ ਇਸ ਲਈ ਉਨ੍ਹਾਂ ਵੱਲੋਂ ਪੁਲਿਸ ਨੂੰ ਜੁਆਇੰਨ ਕੀਤਾ ਗਿਆ ਅਤੇ ਲੋਕਾਂ ਦੀ ਸੇਵਾ ਕੀਤੀ ਗਈ। ਕਿਰਨ ਬੇਦੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਾਤ ਹੁਣ ਪਹਿਲਾਂ ਵਰਗੇ ਨਹੀਂ ਰਹੇ ਅਤੇ ਇਸ ਨੂੰ ਲੈ ਕੇ ਕਾਫ਼ੀ ਚਿੰਤਾ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਸੁਧਾਰਨ ਲਈ ਆਮ ਆਦਮੀ ਪਾਰਟੀ ਨੂੰ ਬਹੁਤ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ।


ਕੇਂਦਰ ਸਰਕਾਰ ਦੀ ਸ਼ਲਾਘਾ: ਦਰੋਪਦੀ ਮੁਰਮੁ ਜੋ ਕਿ ਦੇਸ਼ ਦੀ ਰਾਸ਼ਟਰਪਤੀ ਹਨ, ਉਨ੍ਹਾਂ ਨੂੰ ਰਾਸ਼ਟਰਪਤੀ ਬਣਾਏ ਜਾਣ ਨੂੰ ਲੈ ਕੇ ਕਿਰਨ ਬੇਦੀ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ। ਕਿਰਨ ਬੇਦੀ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋਇਆ ਜਦੋਂ ਕਿਸੇ ਆਦਿਵਾਸੀ ਤਬਕੇ ਨਾਲ ਸਬੰਧਿਤ ਮਹਿਲਾ ਨੂੰ ਰਾਸ਼ਟਰਪਤੀ ਬਣਾ ਕੇ ਨਵਾਜ਼ਿਆ ਗਿਆ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕਿਸੇ ਮੰਦਿਰ ਵਿੱਚ ਨਹੀਂ ਜਾਣ ਦਿੱਤਾ ਗਿਆ ਉਨ੍ਹਾਂ ਨੂੰ ਇਸ ਮਸਲੇ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ। ਰਾਹੁਲ ਗਾਂਧੀ ਨੂੰ ਮਿਲੀ ਸਜ਼ਾ ਦੇ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਬਾਰੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ।


ਦੱਸਣਯੋਗ ਹੈ ਕਿ ਕਿਰਨ ਬੇਦੀ ਜਦੋਂ ਆਈਪੀਐਸ ਅਧਿਕਾਰੀ ਬਣੇ ਤਾਂ ਦਿੱਲੀ ਵਿੱਚ ਇੱਕ ਵੱਡੇ ਨੇਤਾ ਦਾ ਚਲਾਣ ਕੱਟਿਆ ਗਿਆ ਸੀ ਉਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਆਏ ਸਨ। ਉਸ ਤੋਂ ਬਾਅਦ ਉਹ ਆਮ ਆਦਪੀ ਪਾਰਟੀ ਨਾਲ ਜੁੜੇ ਸਨ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪ ਦੀ ਬਿਹਤਰੀ ਲਈ ਕਈ ਕਦਮ ਚੁੱਕੇ ਸਨ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਗੋਆ ਦਾ ਗਵਰਨਰ ਵੀ ਬਣਾਇਆ ਗਿਆ।

ABOUT THE AUTHOR

...view details