ਅੰਮ੍ਰਿਤਸਰ: ਜਿਥੇ ਪੰਜਾਬ ਭਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਵਿਚ ਜੁਟੇ ਹੋਏ ਹਨ ਉਥੇ ਹੀ ਹੁਣ ਅੰਗਹੀਣ ਭਲਾਈ ਯੂਨੀਅਨ ਪੰਜਾਬ ਵਲੋਂ ਵੀ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਜਿਸ ਵਿਚ ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਅਪਾਹਜ ਹੋਣ ਦੇ ਚਲਦੇ ਕੋਈ ਕੰਮਕਾਜ ਨਹੀਂ ਕਰ ਪਾਉਂਦੇ ਜਿਸਦੇ ਚਲਦੇ ਸਰਕਾਰ ਉਹ ਸਰਕਾਰ ਤੇ ਨਿਰਭਰ ਹਨ।
ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਸਿਰਫ 750 ਰੁਪਏ ਦੀ ਨਾ-ਮਾਤਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਜਿਸ ਦੇ ਚਲਦੇ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ ਦੇ ਆਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਹਨ।