ਪੰਜਾਬ

punjab

Shiromani Committee News: ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਸਥਾਪਨਾ ਦੀ 150 ਸਾਲਾਂ ਸ਼ਤਾਬਦੀ ਸਬੰਧੀ 2 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ

By ETV Bharat Punjabi Team

Published : Sep 30, 2023, 6:14 PM IST

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ 2 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਭਲਕੇ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਹੋਵੇਗਾ।

Shiromani Committee News
ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਸਬੰਧੀ ਦੋ ਦਿਨਾਂ ਸਮਾਗਮਾਂ ਦੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਰਾਹੀਂ ਸ਼ੁਰੂਆਤ ਹੋਈ। ਸ਼ੁਰੂਆਤੀ ਸਮਾਗਮ ਸਮੇਂ ਜਿੱਥੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਨੇ ਹਾਜ਼ਰੀ ਭਰੀ, ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।

ਸਿੰਘ ਸਭਾ ਲਹਿਰ ਸਥਾਪਨਾ ਦੀ 150 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਬੱਚਿਆਂ ਨੇ ਸਿੱਖ ਇਤਿਹਾਸ ਦਾ ਗੌਰਵਮਈ ਇਤਿਹਾਸ ਕੀਤਾ ਬਿਆਨ: ਸਮਾਗਮ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਭਾਸ਼ਣ, ਕਵਿਤਾ ਅਤੇ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ ਦੀ ਗੌਰਵਮਈ ਗਾਥਾ ਨੂੰ ਬਿਆਨ ਕੀਤਾ। ਇਸੇ ਦੌਰਾਨ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਖ਼ਾਲਸਾਈ ਪਰੰਪਰਾਵਾਂ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ।

ਸਿੰਘ ਸਭਾ ਲਹਿਰ ਸਥਾਪਨਾ ਦੀ 150 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਭਲਕੇ ਹੋਵੇਗੀ ਸਮਾਪਤੀ:ਇਸ ਸਬੰਧ ਵਿਚ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਮੌਕੇ ਮੁੱਖ ਸਮਾਗਮ ਹੋਵੇਗਾ। ਸਮਾਗਮ ਵਿੱਚ ਜਿੱਥੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਇਸ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਸ੍ਰੀ ਗੁਰੂ ਸਿੰਘ ਸਾਹਿਬ ਲਹਿਰ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਹਿਤਾਸ ਨੂੰ ਬਿਆਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜੋ ਸਮਾਗਮ ਦੀ ਸਮਾਪਤੀ ਤੱਕ ਜਾਰੀ ਰਹੇਗੀ।

ABOUT THE AUTHOR

...view details