ਪੰਜਾਬ

punjab

Operation Blue Star: 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By

Published : Jun 4, 2023, 12:37 PM IST

In memory of the martyrs during the 1984 attack, Sri Akhand Path Sahib started

1984 ਵਿੱਚ ਸ੍ਰੀ ਦਰਬਾਰ ਸਾਹਿਬ ਉਤੇ ਉਸ ਸਮੇਂ ਦੀ ਸਰਕਾਰ ਵੱਲੋਂ ਕਰਵਾਏ ਗਏ ਹਮਲੇ ਵਿੱਚ ਸ਼ਹੀਦ ਹੋਈਆਂ ਪੰਥ ਦੀਆਂ ਸ਼ਖਸੀਅਤਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਬਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ।

1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ :ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਪਵੇਗਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 39 ਵਰ੍ਹੇ ਪਿਹਲਾਂ ਉਸ ਸਮੇਂ ਦੀ ਜਾਲਮ ਸਰਕਾਰ ਵੱਲੋਂ ਦਰਬਾਰ ਸਾਹਿਬ ਉਤੇ ਫੌਜਾਂ ਭੇਜ ਕੇ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ ਗਿਆ ਸੀ।

6 ਜੂਨ ਨੂੰ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ :ਉਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਅੰਦਰ ਮੌਜੂਦ ਸੀ, ਜਿਸਦੇ ਚੱਲਦਿਆਂ ਬੇਗੁਨਾਹ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਦੇ ਉਤੇ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਦੀ ਯਾਦ ਵਿੱਚ ਅੱਜ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ ਤੇ ਇਸ ਦੇ ਭੋਗ 6 ਜੂਨ ਮੰਗਲਵਾਰ ਨੂੰ ਸਵੇਰੇ ਸੱਤ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੈਣਗੇ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਬੈਠ ਕੇ ਉਹ ਜਪੁ ਜੀ ਸਾਹਿਬ ਦਾ ਪਾਠ ਕਰਨ, ਤਾਂ ਜੋ ਇਨ੍ਹਾਂ ਸ਼ਹੀਦਾਂ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਖਮ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਹਰੇ ਹਨ ਕਦੇ ਵੀ ਭਾਰਤ ਸਰਕਾਰ ਨੂੰ ਮਾਫ ਕਰਨਗੇ।

ਘੱਲੂਘਾਰੇ ਦੇ ਮੱਦੇਨਜ਼ਰ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਸ਼ਹਿਰ :ਉਧਰ ਦੂਜੇ ਪਾਸੇ ਜੂਨ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਮੂਹ ਰਸਤਿਆਂ ’ਤੇ ਪੁਲਿਸ ਨੇ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਉਸ ਸਮੇਂ ਦੀ ਕੇਂਦਰੀ ਹਕੂਮਤ ਦੇ ਕਰੂਰ ਕਾਰੇ ਦਾ ਸਿਖਰ ਸੀ, ਜਿਸ ਨੇ ਨਾ ਸਿਰਫ਼ ਸਿੱਖਾਂ ਸਗੋਂ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਨੂੰ ਇਕਸੁਰਤਾ ਅਤੇ ਕੌਮੀ ਏਕਤਾ ਨਾਲ ਮਨਾਇਆ ਜਾਵੇ। ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਵੱਡੇ ਪੱਧਰ ਉਤੇ ਪੁਲਿਸ ਬਲ ਅਤੇ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਕਾਰਨ ਸ਼ਹਿਰ ਛਾਉਣੀ ਵਿੱਚ ਬਦਲ ਗਿਆ ਹੈ।

ABOUT THE AUTHOR

...view details