ਪੰਜਾਬ

punjab

ਮਾਘੀ ਮੌਕੇ ਦਰਬਾਰ ਸਾਹਿਬ ਨਤਮਸਤਕ ਹੋ ਰਹੀ ਹੈ ਸੰਗਤ

By

Published : Jan 14, 2022, 10:29 AM IST

Updated : Jan 14, 2022, 11:02 AM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਈਆਂ। ਇਸ ਮੌਕੇ ਸੰਗਤ ਨੇ ਗੁਰੂ ਘਰ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਚੜਦੀਕਲਾ ਦੀ ਅਰਦਾਸ ਕੀਤੀ।

ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ
ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ

ਅੰਮ੍ਰਿਤਸਰ: ਸੂਬੇ ਭਰ ’ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ (Maghi festival celebrated) ਮਨਾਇਆ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ਚ ਵੀ ਬਹੁਤ ਹੀ ਸ਼ਰਧਾਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸੇ ਦੇ ਚੱਲਦੇ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।

ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਗੁਰੂਘਰ ਮੱਥਾ ਟੇਕਿਆ ਨਾਲ ਹੀ ਇਸ਼ਨਾਲ ਵੀ ਕੀਤਾ ਅਤੇ ਕੀਰਤਨ ਵੀ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਹਨ। ਇਸ ਮੌਕੇ ਸੰਗਤ ਨੇ ਗੁਰੂ ਘਰ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਚੜਦੀਕਲਾ ਦੀ ਅਰਦਾਸ ਕੀਤੀ।

ਗੁਰੂਘਰ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮਾਘੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ। ਉਨ੍ਹਾਂ ਨੇ ਇੱਥੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ। ਨਾਲ ਹੀ ਗੁਰਬਾਣੀ ਦਾ ਆਨੰਦ ਵੀ ਮਾਣਿਆ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇੱਥੇ ਆਉਂਦੀਆਂ ਹਨ।

ਸ਼ਰਧਾਲੂਆਂ ਦਾ ਇਹ ਵੀ ਕਹਿਣਾ ਹੈ ਕਿ ਮਾਘੀ ਦੇ ਨਾਲ ਅੱਜ ਸੰਗਰਾਂਦ ਵੀ ਹੈ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ। ਉਹ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪਹੁੰਚੇ ਹਨ ਉਥੋਂ ਜੋ ਮੰਗੋ ਉਹੀ ਮਿਲਦਾ ਹੈ।

ਇਹ ਵੀ ਪੜੋ:#etvbharatdharma: ਮਕਰ ਸੰਕ੍ਰਾਂਤੀ ਅੱਜ, ਇਸ ਵਾਰ ਤ੍ਰਿਗ੍ਰਹਿ ਯੋਗ ਦਾ ਸ਼ਾਨਦਾਰ ਸੁਮੇਲ

Last Updated : Jan 14, 2022, 11:02 AM IST

ABOUT THE AUTHOR

...view details