ਅੰਮ੍ਰਿਤਸਰ:ਅੱਜ ਬੁੱਧਵਾਰ ਨੂੰ ਮੀਰੀ-ਪੀਰੀ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਿਤ ਸਮਾਗਮ ਕਰਵਾਏ ਗਏ। ਸੰਗਤਾਂ ਨੂੰ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪਾਈਆਂ ਸਨ, ਇਹ ਇਤਿਹਾਸਕ ਕਿਰਪਾਨਾਂ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਹਨ। ਮੀਰੀ ਪੀਰੀ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈਆਂ।
ਜਥੇਦਾਰ ਦਾ ਕੌਮ ਨੂੰ ਸੰਦੇਸ਼: ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਅੱਜ ਦੇ ਸ਼ੁਭ ਦਿਹਾੜੇ ਉੱਤੇ ਤਖ਼ਤ ਉੱਤੇ ਸੁਭਾਏਮਾਨ ਹੋ ਕੇ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸੀ ਅਤੇ ਸਮੂਹ ਸਿੱਖਾਂ ਨੂੰ ਸ਼ਸ਼ਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ ਗਏ ਸੀ। ਅੱਜ ਸਤਿਗੁਰੂ ਸਾਹਿਬ ਦੇ ਤਖ਼ਤ ਬਿਰਾਜਨ ਅਤੇ ਮੀਰੀ ਪੀਰੀ ਦੀਆਂ ਦੋ ਸ਼੍ਰੀ ਸਾਹਿਬ ਧਾਰਨ ਕਰਨ ਉੱਤੇ ਸਭ ਨੂੰ ਵਧਾਈ।
ਸੰਗਤਾਂ ਦੇ ਲਈ ਪੁਖਤਾ ਪ੍ਰਬੰਧ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ, ਉਨ੍ਹਾਂ ਨਾਲ ਗੁਰੂ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ, ਜਿਨ੍ਹਾਂ ਦਾ ਅੱਜ ਮੀਰੀ ਪੀਰੀ ਦਿਵਸ ਮਨਾ ਰਹੇ ਹਾਂ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂਘਰ ਵਿਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪਾਈਆਂ ਸਨ, ਜੋ ਕਿ ਇਤਿਹਾਸਕ ਕਿਰਪਾਨਾਂ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਹਨ ਉਨ੍ਹਾਂ ਦੇ ਦਰਸ਼ਨ ਵੀ ਕਰਵਾਏ ਗਏ ਹਨ।