ਪੰਜਾਬ

punjab

ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਹੋ ਰਹੀ ਨਤਮਸਤਕ

By

Published : Nov 26, 2022, 1:40 PM IST

ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਮੌਕੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਮੂਚੀ ਸਿੱਖ ਸੰਗਤ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

On Gurgaddi Day of Sri Guru Gobind Singh Ji, Sachkhand Sri Harmandir Sahib
ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਅੰਮ੍ਰਿਤਸਰ: ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਵਡੀ ਗਿਣਤੀ ਵਿੱਚ ਨਤਮਸਤਕ ਹੋਈ। ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਸਾਨੂੰ ਗੁਰੂ ਮਹਾਰਾਜ ਦੇ ਫਲਸਫੇ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੰਗਤ ਨਤਮਸਤਕ ਹੋਣ ਲਈ ਪਹੁੰਚੀ, ਉੱਥੇ ਹੀ, ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਗਿਆ।


ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ:ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੰਗਤ ਅਤੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਜਿਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ ਕਰ ਕੇ ਸਿੱਖਾਂ ਨੂੰ ਖੰਡੇ ਬਾਟੇ ਦਾ ਪਾਹੁਲ ਅੰਮ੍ਰਿਤ ਛਕਾਇਆ ਸੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਕੀਤਾ ਸੀ ਜਿਸਦੇ ਚੱਲਦੇ ਅੱਜ ਵੀ ਲੋੜ ਹੈ।


ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦੇ ਫਲਸਫੇ ਉੱਤੇ ਚਲਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ ਅਤੇ ਬਾਣੀ ਅਤੇ ਬਾਣੇ ਨਾਲ ਜੁੜੀਏ। ਉਨ੍ਹਾਂ ਕਿਹਾ ਕਿ ਅੱਜ ਪਾਵਨ ਪਵਿਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਗੁਰੂ ਘਰ ਵਿੱਚ ਹਾਜ਼ਰੀਆਂ ਭਰ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰ ਰਹੀਆ ਹਨ।

ਦੂਜੇ ਪਾਸੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਾਰੇ ਜਗਤ ਵਿੱਚ ਵਸਦੀ ਸਿੱਖ ਸੰਗਤ ਨੂੰ ਇਸ ਦਿਹਾੜੇ ਦੀ ਜਿੱਥੇ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਨੇ ਸੁਨੇਹਾ ਦਿੱਤਾ ਕਿ ਨੌਜਵਾਨਾਂ ਨੂੰ ਨਸ਼ੇ ਦਾ ਖਹਿੜਾ ਛੱਡ ਕੇ ਖੰਡੇ ਬਾਟੇ ਦਾ ਅੰਮ੍ਰਿਤਕ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।



ਇਹ ਵੀ ਪੜ੍ਹੋ:ਰਾਜਪਾਲ ਨਾਲ ਅਕਾਲੀ ਦਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਸੌਪਿਆ ਮੰਗ ਪੱਤਰ

ABOUT THE AUTHOR

...view details