ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਵੱਡੇ ਵਾਧਦੇ ਆਮ ਲੋਕਾਂ ਦੇ ਨਾਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪਨਬੱਸ ਸਰਵਿਸ ਅਤੇ ਪੀਆਰਟੀਸੀ (Panbus Service and PRTC) ਦੇ ਮੁਲਾਜ਼ਮਾਂ ਵੱਲੋਂ ਵੀ ਬਹੁਤ ਸਾਰੀਆਂ ਮੰਗਾ ਰੱਖੀਆਂ ਗਈਆਂ ਸਨ ਅਤੇ ਹੁਣ ਉਨ੍ਹਾਂ ਮੰਗਾਂ ਤੋਂ ਉੱਤੇ ਪੰਜਾਬ ਸਰਕਾਰ ਭੱਜਦੀ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਅਤੇ ਪਨਬੱਸ ਸਰਵਿਸ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਹੀ ਅੱਜ ਪਨਬੱਸ ਸਰਵਿਸ ਅਤੇ ਪੀ ਆਰ ਟੀ ਸੀ ਦੇ ਅਧਿਕਾਰੀਆਂ ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਇਸ ਦਾ ਨਿੱਜੀਕਰਨ ਕੀਤਾ ਗਿਆ ਜਾਂ ਜੋ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਪਨਬੱਸ ਸਰਵਿਸ ਅਤੇ ਪੀਆਰਟੀਸੀ ਬੱਸ ਸਰਵਿਸ ਵਾਲਿਆਂ ਵੱਲੋਂ ਤਾੜਨਾ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ ਉੱਥੇ ਹੀ ਪਨਬੱਸ ਸਰਵਿਸ ਅਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਸਾਫ਼ ਕਿਹਾ ਗਿਆ ਕਿ 10 ਨਵੰਬਰ ਨੂੰ ਇਸ ਨੂੰ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਆਰੋਪ ਲਗਾਉਂਦੇ ਹੋਏ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ 28 ਮੁਲਾਜ਼ਮ ਉਹਨਾਂ ਵੱਲੋਂ ਭਰਤੀ ਕੀਤੇ ਗਏ ਹਨ ਜਿਨ੍ਹਾਂ ਦੀ ਕੋਈ ਵੀ ਸਿਖਲਾਈ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਤਜ਼ਰਬਾ ਹੈ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਰੇ ਮੁਲਾਜ਼ਮ ਰੋੜ 'ਤੇ ਉਤਰਨਗੇ ਤਾਂ ਲੋਕਾਂ ਦੀ ਜਾਨ ਨੂੰ ਵੀ ਖ਼ਤਰਾ ਪਾਉਣਗੇ।