ਅੰਮ੍ਰਿਤਸਰ:ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵੱਲੋਂ ਪੁਲਿਸ ਲਾਈਨ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਠਾਨਕੋਟ (Pathankot) ਵਿਚ ਹੈਂਡ ਗ੍ਰਨੇਡ ਦੀ ਜਾਂਚ (Hand grenade probe) ਆਰਮੀ ਤੇ ਪੁਲਿਸ ਮਿਲ ਕੇ ਕਰੇਗੀ। ਉਨ੍ਹਾਂ ਕਿਹਾ ਕਿ ਬਾਰਡਰ ਏਰੀਆ (Border area) ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ ਤੇ ਪਠਾਨਕੋਟ ਵਿੱਚ ਮਿਲੇ ਹੈਂਡ ਗ੍ਰਨੇਡ (Hand grenade) ਨੂੰ ਲੈ ਕੇ ਇਹ ਮੀਟਿੰਗ ਬੁਲਾਈ ਗਈ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਟਿਫਿਨ ਬੰਬ (Tiffin bomb) ਵੀ ਮਿਲੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਢੇ ਤਿੰਨ ਸੌ ਕਿਲੋਮੀਟਰ ਬਾਰਡਰ ਏਰੀਆ ਹੈ ਤੇ ਉਸ ਜਗ੍ਹਾ ’ਤੇ ਸੀਸੀਟੀਵੀ ਕੈਮਰੇ ਲਗਾਉਣ ਬਾਰੇ ਇਸ ਮੀਟਿੰਗ ’ਚ ਗੱਲਬਾਤ ਕੀਤੀ ਗਈ ਹੈ ਤੇ ਜਵਾਨਾਂ ਦੀ ਗਿਣਤੀ ਵੀ ਵਧਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਿੱਚ ਇੱਕ ਲੱਖ ਦੇ ਕਰੀਬ ਪੁਲਿਸ ਮੁਲਾਜ਼ਮ ਹਨ। ਰੰਧਾਵਾ ਨੇ ਕਿਹਾ ਕਿ ਕੋਈ ਵੀ ਪੁਲਿਸ ਸਟੇਸ਼ਨ ਦੇ ਇੰਚਾਰਜ ਜਾਂ ਐੱਸਐੱਸਪੀ ਕਿਸੇ ਨੂੰ ਵੀ ਆਪਣੇ ਵੱਲੋਂ ਕੋਈ ਵੀ ਸੁਰੱਖਿਆ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਗਈ ਹੈ ਕਿ ਸੀਸੀਟੀ ਕੈਮਰੇ ਅੰਮ੍ਰਿਤਸਰ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗਸ਼ਤ ਵੀ ਵਧਾਈ ਜਾਵੇਗੀ ਤੇ ਪੀਸੀਆਰ ਗੱਡੀਆਂ ਵੀ ਵਧਾਈਆਂ ਜਾਣਗੀਆਂ ।