ਪੰਜਾਬ

punjab

ਛੇਵੀਂ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

By

Published : Jun 5, 2023, 11:11 AM IST

ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤ ਨੇ ਵੱਡੀ ਗਿਣਤੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ।

Prakash Purab of Sri Hargobind Sahib Ji, Sangat arrives Golden Temple
ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨਤਮਸਤਕ ਹੋ ਰਹੀ ਹੈ

ਅੰਮ੍ਰਿਤਸਰ:ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਇਸ ਦਿਹਾੜੇ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ਾ-ਵਿਦੇਸ਼ਾਂ ਵਿਚ ਬੈਠੀਆਂ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ ਗਈ। ਉਥੇ ਹੀ ਜੱਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਆਈ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਉਤੇ ਚਾਨਣਾ ਪਾਇਆ ਤੇ ਕਿਹਾ ਕਿ ਸਾਨੂੰ ਅੱਜ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਉਤੇ ਚੱਲਣ ਦੀ ਲੋੜ ਹੈ।

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਸੰਗਤ: ਹੈੱਡ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸ੍ਰੀ ਦਰਬਾਰ ਤੇ ਗਿਆਨੀ ਮਲਕੀਤ ਸਿੰਘ ਐਡੀਸ਼ਨਲ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਦੱਸਿਆ ਕਿ ਅੱਜ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਮੌਸਮ ਵਿਚ ਵਧ ਰਹੀ ਗਰਮੀ ਨੂੰ ਲੈ ਕੇ ਸੰਗਤ ਦੀ ਸਹੂਲਤ ਲਈ ਥਾਂ-ਥਾਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਧੁੱਪ ਤੋਂ ਬਚਾਣ ਲਈ ਚਾਣਨੀਆਂ ਲਗਾਈਆਂ ਗਈਆਂ ਹਨ।

ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ :ਛੇਵੇਂ ਪਾਤਸ਼ਾਹ ਸਤਿਗੁਰੁ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸਾਲਾਨਾ ਜੋੜ ਮੇਲ ਦੇ ਰੂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਨਗਰ ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ ਕੀਤੇ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਜੀ ਜੀ ਦੀ ਅਰੰਭਤਾ ਮਿਤੀ 3 ਜੂਨ ਨੂੰ ਹੋਈ। ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ ਤੇ ਇਲਾਕੇ ਦੀਆਂ ਸਭਾ ਸੁਸਾਇਟੀਆਂ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਮਿਤੀ 4 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ, ਜਿਸ ਵਿੱਚ ਸੁਖਮਨੀ ਸਾਹਿਬ ਦੇ ਪਾਠ ਤੇ ਦੀਵਾਨ ਹਾਲ ਵੀ ਸਜਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ਤੇ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ ।

ABOUT THE AUTHOR

...view details