ਪੰਜਾਬ

punjab

Rahul Gandhi In Darbar Sahib: ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਕੀਤੀ ਜੋੜਿਆਂ ਦੀ ਸੇਵਾ

By ETV Bharat Punjabi Team

Published : Oct 3, 2023, 9:31 PM IST

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੋ ਦਿਨਾਂ ਤੋਂ ਸ੍ਰੀ (Rahul Gandhi In Darbar Sahib) ਦਰਬਾਰ ਸਾਹਿਬ ਵਿਖੇ ਸੇਵਾ ਕਰ ਰਹੇ ਹਨ। ਅੱਜ ਉਨ੍ਹਾਂ ਜੋੜਿਆਂ ਦੀ ਸੇਵਾ ਕੀਤੀ ਹੈ।

Rahul Gandhi served in Sri Darbar Sahib
Rahul Gandhi In Darbar Sahib : ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਕੀਤੀ ਜੋੜਿਆਂ ਦੀ ਸੇਵਾ

ਜੋੜਾ ਘਰ ਵਿੱਚ ਸੇਵਾ ਕਰਦੇ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ:ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਪਿਛਲੇ ਦੋ ਦਿਨ ਤੋਂ ਅੰਮ੍ਰਿਤਸਰ ਦੌਰੇ 'ਤੇ ਹਨ, ਜਿੱਥੇ ਉਹਨਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੇਵਾ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਵੱਲੋਂ ਜਿੱਥੇ ਇੱਕ ਪਾਸੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਗਈ ਹੈ ਤਾਂ (Rahul Gandhi In Darbar Sahib) ਦੂਜੇ ਪਾਸੇ ਦੇਰ ਸ਼ਾਮ ਪਾਲਕੀ ਸਾਹਿਬ ਨੂੰ ਮੋਢਾ ਦੇਣ ਦੀ ਸੇਵਾ ਵੀ ਕੀਤੀ ਗਈ। ਉਹਨਾਂ ਵੱਲੋਂ ਜੋੜਾ ਘਰਾ ਦੇ ਵਿੱਚ ਸੇਵਾ ਕੀਤੀ ਗਈ, ਜਿਸਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਜੋੜੇ ਘਰ ਵਿੱਚ ਸੇਵਾ :ਰਾਹੁਲ ਗਾਂਧੀ ਦੇ ਨਾਲ ਕੋਈ ਵੀ ਰਾਜਨੀਤਿਕ ਨੇਤਾ ਨਜ਼ਰ ਨਹੀਂ ਆ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਜੋੜੇ ਘਰ ਦੀ ਸੇਵਾ ਕਰਨ ਤੋਂ ਪਹਿਲਾਂ ਪੁਲਿਸ ਅਧਿਕਾਰੀਆਂ ਵੱਲੋਂ ਜੋੜਾ ਘਰ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਗਈ ਹੈ। ਰਾਹੁਲ ਗਾਂਧੀ ਲਗਾਤਾਰ ਦੋ ਘੰਟੇ ਇੱਥੇ ਜੋੜੇ ਘਰ ਦੇ ਵਿੱਚ ਸੇਵਾ ਕਰਦੇ ਦੇਖੇ ਗਏ। ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਲੈ ਕੇ ਬੇਸ਼ੱਕ ਸਿਆਸਤਦਾਨ ਬਿਆਨ ਦੇ ਰਹੇ ਹਨ ਪਰ ਰਾਹੁਲ ਗਾਂਧੀ ਆਪਣੀ ਚੁੱਪੀ ਧਾਰ ਕੇ ਸਿਰਫ ਤੇ ਸਿਰਫ ਸੇਵਾ ਕਰ ਰਹੇ ਹਨ।


ਜ਼ਿਕਰਯੋਗ ਹੈ ਕਿ ਦੋ ਦਿਨ ਦੇ ਸ੍ਰੀ ਦਰਬਾਰ ਸਾਹਿਬ ਦੇ ਪ੍ਰੋਗਰਾਮ ਨੂੰ ਲੈ ਕੇ ਬੇਸ਼ੱਕ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਜਰੂਰ ਉਨ੍ਹਾਂ ਨਾਲ ਜਾਣਗੇ ਪਰ ਰਾਹੁਲ ਗਾਂਧੀ ਵੱਲੋਂ ਕਿਸੇ ਵੀ ਰਾਜਨੀਤਿਕ ਲੀਡਰ ਨੂੰ ਆਪਣੇ ਨਾਲ ਨਹੀਂ ਰੱਖਿਆ ਗਿਆ ਹੈ।

ABOUT THE AUTHOR

...view details