ਪੰਜਾਬ

punjab

ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਵਿਧਾਨ ਸਭਾ ਵਿੱਚ ਲਿਆਂਦੇ ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਰੋਧ

By

Published : Jul 3, 2023, 5:04 PM IST

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੈਮੋਰੰਡਮ ਭੇਜਿਆ ਗਿਆ ਹੈ । ਉਹਨਾਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਲਿਆਂਦੇ ਗਏ ਬਿੱਲ ਨੂੰ ਰੱਦ ਕੀਤਾ ਜਾਵੇ ।

ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਵਿਧਾਨ ਸਭਾ ਵਿੱਚ ਲਿਆਂਦੇ ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਰੋਧ
ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਵਿਧਾਨ ਸਭਾ ਵਿੱਚ ਲਿਆਂਦੇ ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਰੋਧ

ਗੁਰਬਾਣੀ ਦੇ ਪ੍ਰਚਾਰ ਨੂੰ ਲੈ ਕੇ ਵਿਧਾਨ ਸਭਾ ਵਿੱਚ ਲਿਆਂਦੇ ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਰੋਧ

ਅੰਮ੍ਰਿਤਸਰ :ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪ੍ਰਸਾਰਿਤ ਹੋਣ ਵਾਲੇ ਗੁਰਬਾਣੀ ਸਬੰਧੀ ਵਿਧਾਨ ਸਭਾ ਵਿੱਚ ਲਿਆਂਦੇ ਗਏ ਬਿੱਲ ਦਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੈਮੋਰੰਡਮ ਭੇਜਿਆ ਗਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਲਿਆਂਦੇ ਗਏ ਬਿੱਲ ਨੂੰ ਰੱਦ ਕੀਤਾ ਜਾਵੇ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ: ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵ-ਉੱਚ ਕਮੇਟੀ ਹੈ ਜਿਸ ਜਿਸ ਵਿੱਚ ਸਰਕਾਰ ਦਾ ਸਿੱਧਾ ਦਖਲ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਗੁਰਬਾਣੀ ਦੇ ਪ੍ਰਸਾਰਨ ਲਈ ਅਧਿਕਾਰਾਂ ਸਬੰਧੀ ਕੋਈ ਫ਼ੈਸਲਾ ਲਿਆ ਜਾਣਾ ਹੈ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਬਿੱਲ ਲੈ ਕੇ ਆਵੇ।

"ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵੀਂ ਨਿਯੁਕਤ ਹੋਈ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਅਪਣਾ ਚੈਨਲ ਚਲਾਇਆ ਜਾਵੇ , ਜਿਸ 'ਤੇ ਸਾਰਾ ਦਿਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਵੇ ਅਤੇ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁਕਤੀ ਦਿਵਾਈ ਜਾ ਸਕੇ ।"ਪਰਮਿੰਦਰ ਸਿੰਘ ਬਾਲਿਆਂਵਾਲੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੈਨਲ:ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵੀਂ ਨਿਯੁਕਤ ਹੋਈ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਅਪਣਾ ਚੈਨਲਚਲਾਇਆ ਜਾਵੇ , ਜਿਸ 'ਤੇ ਸਾਰਾ ਦਿਨ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਵੇ ਅਤੇ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁਕਤੀ ਦਿਵਾਈ ਜਾ ਸਕੇ ।

ABOUT THE AUTHOR

...view details