ਪੰਜਾਬ

punjab

ਤੇਲ ਟੈਂਕਰ ਧਮਾਕਾ ਮਾਮਲੇ ਦੇ 3 ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਪੇਸ਼

By

Published : Sep 20, 2021, 8:03 PM IST

ਤੇਲ ਟੈਂਕਰ ਧਮਾਕਾ ਮਾਮਲੇ ਦੇ 3 ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਪੇਸ਼

ਅਜਨਾਲ਼ਾ ਤੇਲ ਟੈਂਕਰ ਧਮਾਕਾ ਮਾਮਲੇ ਦੇ 3 ਦੋਸ਼ੀਆਂ ਨੂੰ ਅਜਨਾਲ਼ਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ। 2 ਦਿਨਾਂ ਦਾ ਪੁਲੀਸ ਰਿਮਾਂਡ ਮਿਲਿਆ। ਇਹਨਾਂ ਕੋਲੋਂ ਪੁਲਿਸ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ।

ਅੰਮ੍ਰਿਤਸਰ :ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ 8 ਅਗਸਤ ਨੂੰ ਪਾਕਿਸਤਾਨ 'ਚ ਬੈਠੇ ਦੇਸ ਵਿਰੋਧੀ ਅਨਸਰਾਂ ਦੇ ਇਸ਼ਾਰੇ 'ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ।

ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੁਲਿਸ ਵੱਲੋਂ ਅਜਨਾਲਾ ਖੇਤਰ ਦੇ ਚਾਰ ਮੁਲਜ਼ਮਾਂ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ ਚਾਰਾ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਸੀ।

ਤੇਲ ਟੈਂਕਰ ਧਮਾਕਾ ਮਾਮਲੇ ਦੇ 3 ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਪੇਸ਼

ਇਹ ਵੀ ਪੜ੍ਹੋ:ਮਸ਼ਹੂਰ ਜਵੈਲਰ ਦੇ ਘਰ ਵਿੱਚ ਹੋਈ ਡਕੈਤੀ ਦੀ ਕੋਸ਼ਿਸ਼

ਇਸ ਮਾਮਲੇ ਵਿੱਚ ਕਾਬੂ ਕੀਤੇ 3 ਦੋਸ਼ੀਆਂ ਨੂੰ ਅਜਨਾਲ਼ਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਜਿਥੇ 4 ਦਿਨਾਂ ਦਾ ਰਿਮਾਂਡ ਖ਼ਤਮ ਹੋਣ 'ਤੇ ਤਿੰਨਾਂ ਦੋਸ਼ੀਆਂ ਨੂੰ ਦੁਬਾਰਾ ਵਿੱਕੀ ਭੱਟੀ ਵਾਸੀ ਬਲਵ੍ਹੜਾਲ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਉੱਗਰ ਔਲਖ ਦਾ 2 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਅਤੇ ਕਾਰਵਾਈ ਸ਼ੁਰੂ ਕੀਤੀ।

ABOUT THE AUTHOR

...view details