ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਮੰਤਰੀਆਂ ਨੂੰ ਅਹੁਦੇ ਦੇ ਦਿੱਤੇ ਗਏ ਹਨ ਜਿਸ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ ਮੰਤਰੀਆਂ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਣਾ ਜਾਰੀ ਹੈ। ਉਥੇ ਹੀ ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ (Transport Minister Laljit Bhullar paid obeisance at the Golden Temple) ਹਨ। ਟਰਾਂਸਪੋਰਟ ਮੰਤਰੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਚਾਰੇ ਪਾਸੇ ਪਰਿਕਰਮਾ ਕਰ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲਗਾਤਾਰ ਹੀ ਪੰਜਾਬ ਵਿੱਚ ਚੱਲ ਰਹੀ ਟਰਾਂਸਪੋਰਟ ਮਾਫੀਆ ਬਾਰੇ ਬੋਲਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਜਾਵੇਗਾ ਜੇਕਰ ਕੋਈ ਵੀ ਇਸ ਵਿੱਚ ਮਾਫੀਆ ਰਾਜ ਵਿੱਚ ਸ਼ਾਮਿਲ ਹੋਇਆ ਉਸ ਹਰ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਟਰਾਂਪੋਰਟ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ ਉਸ ਖਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੀ ਟਰਾਂਸਪੋਰਟ ਮਾਫੀਆ ਨੂੰ ਰੋਕਣ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਉਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਚੱਲ ਰਹੀ ਨਾਜਾਇਜ਼ ਟੈਕਸੀ ਸਟੈਂਡਾਂ ਦੇ ਉੱਤੇ ਵੀ ਬੋਲਦੇ ਹੋਏ ਕਿਹਾ ਕਿ ਜਿੰਨ੍ਹਾਂ ਸਮਾਂ ਮਾਮਲੇ ਦੀ ਜਾਂਚ ਨਹੀਂ ਕੀਤੀ ਜਾਂਦੀ ਉਨ੍ਹਾਂ ਸਮਾਂ ਉਹ ਕੁਝ ਨਹੀਂ ਕਹਿ ਸਕਦੇ।
ਉਥੇ ਹੀ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਕਾਂਗਰਸ ਦੀਆਂ ਗੈਰ ਕਾਨੂੰਨੀ ਬੱਸਾਂ ਚੱਲਦੀਆਂ ਹਨ ਉਨ੍ਹਾਂ ਨੂੰ ਕਾਨੂੰਨ ਦੇ ਮੁਤਾਬਕ ਹੀ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਲਾਲਜੀਤ ਸਿੰਘ ਭੁੱਲਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਰੁਜ਼ਗਾਰ ਪੈਦਾ ਕਰਨ ਵਾਸਤੇ ਹੀ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਆਮ ਲੋਕਾਂ ਦੇ ਲਈ ਰੁਜ਼ਗਾਰ ਪੈਦਾ ਕਰਨ ਲਈ ਆਮ ਆਦਮੀ ਪਾਰਟੀ ਹਰ ਇੱਕ ਹੀਲਾ ਵਸੀਲਾ ਜ਼ਰੂਰ ਵਰਤੇਗੀ। ਟਰਾਂਸਪੋਰਟ ਵਿਭਾਗ ਵਿੱਚ ਕੱਚੇ ਕਾਮਿਆਂ ਨੂੰ ਲੈਕੇ ਉਨ੍ਹਾਂ ਕਿਹਾ ਕਿ ਸਾਰਿਆਂ ਦੀਆਂ ਸਮੱਸਿਾਵਾਂ ਨੂੰ ਹੱਲ ਕੀਤਾ ਜਾਵੇਗਾ।
ਲਾਲ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੀ ਸਰਕਾਰ ਨੂੰ ਬਚਾਉਂਦਿਆਂ ਹੋਇਆ ਦਿੱਲੀ ਵਿੱਚ ਜਾਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਤੇ ਬੋਲਦੇ ਹੋਏ ਕਿਹਾ ਕਿ ਇਹ ਕੇਂਦਰ ਦਾ ਮਸਲਾ ਹੈ ਨਾ ਦਿੱਲੀ ਸਰਕਾਰ ਇਸ ਵਿੱਚ ਕੁਝ ਕਰ ਸਕਦੀ ਹੈ। ਉਥੇ ਹੀ ਉਨ੍ਹਾਂ ਨੇ ਪੁੱਛੇ ਗਏ ਸਵਾਲ ’ਤੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਬੱਸਾਂ ਇਸ ਕਰਕੇ ਦਿੱਲੀ ਚ ਜਾਂਦੀਆਂ ਸਨ ਕਿਉਂਕਿ ਉਨ੍ਹਾਂ ਦੀ ਬੀਜੇਪੀ ਦੇ ਨਾਲ ਸਾਂਢ ਗਾਂਢ ਸੀ ਭਾਈਏ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜੋ ਕੁਝ ਰਾਜਾ ਵੜਿੰਗ ਵੱਲੋਂ ਕੀਤਾ ਜਾ ਰਿਹਾ ਸੀ ਉਹ ਸਰਾਸਰ ਇੱਕ ਰਾਜਨੀਤਿਕ ਸਟੰਟ ਸੀ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਮੁਆਫ ਸੀ ਉਸ ਨੂੰ ਉਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੁਣ ਸਿੱਧਾ ਕਰੋ ਸੀਐੱਮ ਮਾਨ ਨੂੰ ਕਾਲ, ਇਹ ਹੈ ਨੰਬਰ