ਪੰਜਾਬ

punjab

ਅੰਮ੍ਰਿਤਸਰ ਏਅਰਪੋਰਟ ਉੱਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕਿਆ, ਦੋ ਘੰਟੇ ਤਕ ਚੱਲੀ ਪੁੱਛਗਿੱਛ

By

Published : Aug 3, 2023, 1:33 PM IST

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕ ਲਿਆ ਗਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ।

Tanmanjit Singh Dhesi was stopped by immigration officials at Amritsar airport
ਅੰਮ੍ਰਿਤਸਰ ਏਅਰਪੋਰਟ ਉਤੇ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕਿਆ

ਚੰਡੀਗੜ੍ਹ ਡੈਸਕ : ਯੂਕੇ ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕ ਲਿਆ ਗਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਹੈ। ਫਿਲਹਾਲ ਸੀਨੀਅਰ ਅਧਿਕਾਰੀ ਇਸ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦੇ ਰਹੇ ਹਨ ਕਿ ਉਨ੍ਹਾਂ ਤੋਂ ਕੀ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਕਿਉਂ ਰੋਕਿਆ ਗਿਆ।

ਤਨਮਨਜੀਤ ਸਿੰਘ ਢੇਸੀ ਕੋਲੋਂ ਅਧਿਕਾਰੀਆਂ ਨੇ ਕਿਸ ਮਸਲੇ ਨੂੰ ਲੈ ਕੇ ਗੱਲਬਾਤ ਕੀਤੀ ਜਾਂ ਉਨ੍ਹਾਂ ਨੂੰ ਕਿਉਂ ਰੋਕਿਆ ਗਿਆ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਗੁਰੇਜ਼ ਕਰ ਰਹੇ ਹਨ, ਪਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਤਨਮਨਜੀਤ ਸਿੰਘ ਢੇਸੀ ਕੋਲ ਪਰਮਿਟ (ਓਸੀ ਆਈ ਕਾਰਡ) ਨਹੀਂ ਸੀ, ਜਿਸ ਕਾਰਨ ਇਹ ਕਾਰਵਾਈ ਹੋਈ। ਉਨ੍ਹਾਂ ਕੋਲ ਦਸਤਾਵੇਜ਼ ਦੀ ਘਾਟ ਹੋਣ ਕਰਕੇ ਢੇਸੀ ਨੂੰ ਕਰੀਬ ਦੋ ਘੰਟੇ ਇਮੀਗ੍ਰੇਸ਼ਨ ਨੇ ਰੋਕ ਕੇ ਰੱਖਿਆ।

ਕੌਣ ਹੈ ਤਨਮਨਜੀਤ ਸਿੰਘ ਢੇਸੀ : ਤਨਮਨਜੀਤ ਸਿੰਘ ਢੇਸੀ ਬਰਤਾਨੀਆ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਹਨ। ਉਹ 2017 ਦੀਆਂ ਆਮ ਚੋਣਾਂ ਵਿੱਚ ਗਰੇਵਸ਼ਾਮ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਪਹਿਲਾਂ ਢੇਸੀ ਇਸ ਥਾਂ ਦੇ ਮੇਅਰ ਸਨ। ਢੇਸੀ ਬਰਤਾਨੀਆ ਵਿੱਚ ਦਸਤਾਰ ਸਜਾਉਣ ਵਾਲੇ ਪਹਿਲੇ ਸਿੱਖ ਸੰਸਦ ਮੈਂਬਰ ਹਨ। ਢੇਸੀ 'ਤੇ ਖਾਲਿਸਤਾਨ ਦਾ ਸਮਰਥਨ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਹਾਲਾਂਕਿ ਪੰਜਾਬ ਦੀ ਸਿਆਸਤ ਵਿੱਚ ਵੀ ਢੇਸੀ ਦਾ ਨਾਂ ਕਾਫੀ ਚਰਚਾ ਵਿੱਚ ਰਿਹਾ ਸੀ, ਜਿਸ ਸਮੇਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਸੀ। ਇਸ ਮੁਲਾਕਾਤ 'ਤੇ ਭਾਜਪਾ ਆਗੂ ਅਤੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਨੇ ਸਵਾਲ ਖੜ੍ਹੇ ਕੀਤੇ ਸਨ।

ABOUT THE AUTHOR

...view details