ਪੰਜਾਬ

punjab

ਡਾਕਟਰਾਂ ਦੀ ਲਾਪਰਵਾਹੀ ਕਰਕੇ ਮਹਿਲਾ ਦੀ ਮੌਤ, ਹੋਇਆ ਹੰਗਾਮਾ

By

Published : Jul 22, 2022, 12:32 PM IST

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ਼ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ। ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਡਾਕਟਰਾਂ ’ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਹਨ।

ਡਾਕਟਰਾਂ ਦੀ ਲਾਪਰਵਾਹੀ ਕਰਕੇ ਮਹਿਲਾ ਦੀ ਮੌਤ
ਡਾਕਟਰਾਂ ਦੀ ਲਾਪਰਵਾਹੀ ਕਰਕੇ ਮਹਿਲਾ ਦੀ ਮੌਤ

ਅੰਮ੍ਰਿਤਸਰ:ਸ਼ਹਿਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਅਕਸਰ ਹੀ ਵਿਵਾਦਾਂ ਵਿੱਚ ਘਿਰਦਾ ਨਜ਼ਰ ਆਉਂਦਾ ਹੈ। ਹੁਣ ਇੱਕ ਨਵਾਂ ਵਿਵਾਦ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਦਾ ਸਾਹਮਣੇ ਆ ਰਿਹਾ ਹੈ। ਜਿਸ ਵਿੱਚ ਇੱਕ ਮਹਿਲਾ ਦਾ ਇਲਾਜ ਦੌਰਾਨ ਮੌਤ (death) ਹੋਣ ਦੀ ਸੂਚਨਾ ਪ੍ਰਾਪਤ ਹੋਈ ਗਨੀਮਤ ਇਹ ਰਹੀ ਕਿ ਜਦੋਂ ਮਹਿਲਾ ਦੀ ਮੌਤ (Death of the woman) ਹੋਈ ਤਾਂ ਪ੍ਰਸ਼ਾਸਨ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਬਾਰਿਸ਼ ਦੇ ਦੌਰਾਨ ਹਸਪਤਾਲ ‘ਚੋਂ ਬਾਹਰ ਕੱਢ ਦਿੱਤਾ ਗਿਆ। ਉੱਥੇ ਹੀ ਦੂਸਰੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹਸਪਤਾਲ ਦੇ ਅੰਦਰ ਖੂਬ ਹੰਗਾਮਾ ਕੀਤਾ ਗਿਆ, ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਡਾਕਟਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਭੱਜਦੇ ਹੋਏ ਨਜ਼ਰ ਆ ਰਹੇ ਹਨ।

ਮਹਿਲਾ ਦੀ ਮੌਤ ਤੋਂ ਬਾਅਦ ਹੰਗਾਮੇ ਦੀਆਂ ਵੀਡੀਓ ਸ਼ੋਸਲ ਮੀਡੀਆ ‘ਤੇ ਵਾਇਰਲ (The video went viral on social media) ਹੋਇਆ ਤਾਂ ਮੌਕੇ ‘ਤੇ ਪਹੁੰਚੇ ਪੁਲਿਸ ਪ੍ਰਸ਼ਾਸਨ (Police Administration) ਵੱਲੋਂ ਸਥਿਤੀ ਨੂੰ ਕਾਬੂ ਵਿੱਚ ਕੀਤਾ। ਇਸ ਮੌਕੇ ਮ੍ਰਿਤਕ ਦੀ ਭੈਣ ਨੇ ਕਿਹਾ ਕਿ ਉਸ ਦੀ ਮੌਤ ਲਈ ਉਸ ਦਾ ਸੁਹਰਾ ਪਰਿਵਾਰ ਅਤੇ ਹਸਪਤਾਲ ਪ੍ਰਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜਦੋਂ ਕੁੜੀ ਬੀਮਾਰ ਸੀ ਤਾਂ ਇਸ ਦੇ ਪਰਿਵਾਰਿਕ ਮੈਂਬਰ ਕੰਮਾਂ ‘ਤੇ ਚਲੇ ਜਾਂਦੇ ਸਨ ਅਤੇ ਇੱਕ ਦਾਈ ਕੋਲੋਂ ਉਸ ਦਾ ਇਲਾਜ ਕਰਵਾਇਆ ਗਿਆ, ਜਿਸ ਦੌਰਾਨ ਇਸ ਦੀ ਹਾਲਾਤ ਗੰਭੀਰ ਹੋਏ, ਇਸ ਮੌਕੇ ਮ੍ਰਿਤਕ ਦੇ ਮਾਪਿਆ ਵੱਲੋਂ ਮ੍ਰਿਤਕ ਦੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਡਾਕਟਰਾਂ ਦੀ ਲਾਪਰਵਾਹੀ ਕਰਕੇ ਮਹਿਲਾ ਦੀ ਮੌਤ

ਇਸ ਦੇ ਨਾਲ ਹੀ ਮ੍ਰਿਤਕ ਪਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2 ਮਹੀਨੇ ਪਹਿਲਾਂ ਉਨ੍ਹਾਂ ਦੇ ਘਰ ਬੱਚਾ ਹੋਇਆ ਹੈ ਅਤੇ ਉਸ ਦੀ ਪਤਨੀ ਦੀ ਹਾਲਾਤ ਗੰਭੀਰ ਹੋਣ ਕਰਕੇ ਉਸ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮੌਕੇ ਉਨ੍ਹਾਂ ਨੇ ਮ੍ਰਿਤਕ ਦੇ ਮਾਪਿਆ ਵੱਲੋਂ ਲਗਾਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ।

ਇਸ ਦੌਰਾਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਅਮਨਦੀਪ ਕੌਰ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹਸਪਤਾਲ ਦੇ ਪ੍ਰਸ਼ਾਸਨ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ, ਕਿ ਬਿਨ੍ਹਾਂ ਹਸਤਾਖਰ ਕੀਤੇ ਉਨ੍ਹਾਂ ਨੇ ਅਮਨਦੀਪ ਕੌਰ ਦੀ ਡੈੱਡ ਬੌਡੀ ਬਾਹਰ ਕੱਢ ਦਿੱਤੀ, ਜਦੋਂ ਕਿ ਹੁਣ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਸਮਝਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਹਾਈਕੋਰਟ ਚ ਸੁਣਵਾਈ ਅੱਜ, 2 ਜੱਜ ਹੋ ਚੁੱਕੇ ਵੱਖ

ABOUT THE AUTHOR

...view details