ਪੰਜਾਬ

punjab

ਬਰਨਾਲਾ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਣ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

By

Published : Jul 21, 2023, 3:42 PM IST

ਬਰਨਾਲਾ ਸਿਹਤ ਵਿਭਾਗ ਨੇ ਗੈਰਕਾਨੂੰਨੀ ਤਰੀਕੇ ਨਾਲ ਲਿੰਗ ਨਿਰਧਾਰਣ ਕਰਨ ਅਤੇ ਇਸ ਨਾਲ ਸਬੰਧਿਤ ਟੈਸਟ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਵਾਲੇ ਗਿਰੋਹ ਦਾ ਪਰਦਾਫਾਸ਼
ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਵਾਲੇ ਗਿਰੋਹ ਦਾ ਪਰਦਾਫਾਸ਼

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਯਾਨੀ ਕਿ ਲਿੰਗ ਨਿਰਧਾਰਣ ਕਰਨ ਲਈ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਜਿਸ ਕੋਲ ਕੋਈ ਮੈਡੀਕਲ ਨਾਲ ਸਬੰਧਤ ਡਿਗਰੀ ਨਹੀਂ ਹੈ, ਉਹ ਬਹੁਤ ਲੰਮੇ ਸਮੇਂ ਤੋਂ ਗਰਭ ਅੰਦਰ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਕਰਦਾ ਹੈ।

ਇਸ ਤਰ੍ਹਾਂ ਫੜਿਆ ਗਿਆ ਮੁਲਜ਼ਮ :ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਲੇ ਦੁਆਲੇ ਦੇ ਸੂਬਿਆਂ ਵਿੱਚ ਭਾਲ ਸੀ। ਇਸ ਲਈ ਤੁਰੰਤ ਐਕਸ਼ਨ ਲੈਂਦਿਆਂ ਸਿਹਤ ਵਿਭਾਗ ਦੀ ਟੀਮ ਨੇ ਸੁਨਾਮ ਦੇ ਇੱਕ ਘਰ ਵਿਖੇ ਮੁਲਜਮ ਨੂੰ ਰੰਗੇ ਹੱਥੀਂ ਟੈਸਟ ਕਰਦਿਆਂ ਫੜ੍ਹ ਲਿਆ ਹੈ। ਡਾ.ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਇੱਕ ਨਕਲੀ ਗਰਭਵਤੀ ਮਰੀਜ਼ ਨੂੰ ਟੈਸਟ ਕਰਵਾਉਣ ਲਈ ਇਸ ਬੰਦੇ ਕੋਲ ਭੇਜਿਆ ਗਿਆ। ਇਸ ਤੋਂ ਪਹਿਲਾ ਇਸ ਮੁਲਜ਼ਮ ਵਿਅਕਤੀ ਨੇ ਇਹ ਟੈਸਟ ਕਰਨ ਬਦਲੇ ਪੈਂਤੀ ਹਜ਼ਾਰ ਰੁਪਏ ਨਗਦ ਲਏ ਸਨ ਅਤੇ ਮਰੀਜ਼ ਨੂੰ ਸੁਨਾਮ ਵਿਖੇ ਇੱਕ ਔਰਤ ਦੇ ਘਰ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ। ਇਸ ਦੌਰਾਨ ਜਦੋਂ ਇਹ ਵਿਅਕਤੀ ਘਰ ਵਿੱਚ ਟੈਸਟ ਕਰਨ ਲੱਗਿਆ ਤਾਂ ਸਿਹਤ ਵਿਭਾਗ ਦੀ ਟੀਮ ਨੇ ਇਸਨੂੰ ਕਾਬੂ ਕਰ ਲਿਆ।

ਜਾਣਕਾਰੀ ਮੁਤਾਬਿਕ ਸਿਹਤ ਵਿਭਾਗ ਦੀ ਟੀਮ ਨੇ ਇੱਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਜੋ ਗੈਰਕਾਨੰਨੀ ਢੰਗ ਨਾਲ ਆਪਣੇ ਘਰ ਵਿੱਚ ਹੀ ਗਰਭਪਾਤ ਕਰਦੀ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਕੱਦਮਾਂ ਦਰਜ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਮੌਕੇ ਡਾਕਟਰਾਂ ਦੀ ਟੀਮ ਵੀ ਮੌਜੂਦ ਰਹੀ ਹੈ। ਇਹ ਵੀ ਯਾਦ ਰਹੇ ਕਿ ਸੂਬੇ ਵਿੱਚ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਕਲੀਨਕਾਂ ਉੱਤੇ ਪਹਿਲਾਂ ਵੀ ਕਾਰਵਾਈ ਕੀਤੀ ਜਾਂਦੀ ਰਹੀ ਹੈ।

ABOUT THE AUTHOR

...view details