ਪੰਜਾਬ

punjab

ਬਰਨਾਲਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਹੋਈ ਤੇਜ਼

By

Published : Jun 29, 2021, 10:45 AM IST

ਕੇਂਦਰ ਸਰਕਾਰ ਦੀ ਮੁਫ਼ਤ ਟੀਕਾਕਰਨ ਮੁਹਿੰਮ ਤਹਿਤ ਬਰਨਾਲਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਤੇਜ਼ ਕੀਤੀ ਗਈ ਹੈ।

ਬਰਨਾਲਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਹੋਈ ਤੇਜ਼
ਬਰਨਾਲਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਹੋਈ ਤੇਜ਼

ਬਰਨਾਲਾ:ਕੇਂਦਰ ਸਰਕਾਰ ਵੱਲੋਂ ਹਰ ਭਾਰਤ ਵਾਸੀ ਲਈ ਮੁਫ਼ਤ ਟੀਕਾਕਰਨ ਦਾ ਕੈਂਪ ਸ਼ੁਰੂ ਕੀਤਾ ਹੋਇਆ ਹੈ। ਟੀਕਾਕਰਨ ਮੁਹਿੰਮ ਦੇ ਇਸ ਪੜਾਅ ਵਿੱਚ ਸਾਰੇ ਦੇਸ਼ ਵਾਸੀਆਂ ਲਈ ਭਾਰਤ ਸਰਕਾਰ ਮੁਫ਼ਤ ਵੈਕਸੀਨ ਉਪਲੱਬਧ ਕਰਵਾ ਰਹੀ ਹੈ। ਇਸੇੇ ਵੈਕਸੀਨੇਸ਼ਨ ਮੁਹਿੰਮ ਤਹਿਤ ਬਰਨਾਲਾ ਵਿੱਚ ਟੀਕਾਕਰਨ ਦੀ ਗਤੀ ਤੇਜ਼ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਵਰਗ ਨਾਲ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਕੋਰੋਨਾ ਟੀਕਾਕਰਨ ਕੀਤਾ ਜਾਂ ਰਿਹਾ ਹੈ। ਇਸੇ ਤਹਿਤ ਸੋਮਵਾਰ ਨੂੰ ਬਰਨਾਲਾ ਦੇ 16 ਏਕੜ ਵਿੱਚ ਆਈਲੈਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।

ਬਰਨਾਲਾ 'ਚ ਕੋਰੋਨਾ ਟੀਕਾਕਰਨ ਮੁਹਿੰਮ ਹੋਈ ਤੇਜ਼
ਇਸ ਮੌਕੇ ਪਹੁੰਚੇ ਬਰਨਾਲਾ ਦੇ ਐਸ.ਡੀ.ਐਮ ਵਰਜੀਤ ਸਿੰਘ ਵਾਲੀਆ ਨੇ ਕਿਹਾ, ਕਿ ਵੱਡੀ ਗਿਣਤੀ ਵਿੱਚ ਲੋਕ ਟੀਕਾਕਰਨ ਕਰਵਾ ਰਹੇ ਹਨ। ਲੋਕਾਂ ਵਿੱਚ ਵੈਕਸੀਨੇਸ਼ਨ ਪ੍ਰਤੀ ਲਗਾਤਾਰ ਜਾਗਰੂਕਤਾ ਵੱਧ ਰਹੀ ਹੈ। ਉਹਨਾਂ ਕਿਹਾ, ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ, ਕਿ ਜ਼ਿਲ੍ਹੇ ਵਿੱਚ 100 ਫ਼ੀਸਦੀ ਵੈਕਸੀਨੇਸ਼ਨ ਕੀਤੀ ਜਾਵੇ। ਹੁਣ 18 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਵੀ ਵੈਕਸੀਨ ਲਗਾਈ ਜਾਂ ਰਹੀ ਹੈ। ਜਿਸ ਕਰਕੇ ਨੌਜਵਾਨ ਵਰਗ ਨੂੰ ਵੱਧ ਚੜ੍ਹ ਕੇ ਇਸ ਵੈਕਸੀਨ ਨੂੰ ਲਗਵਾਉਣਾ ਚਾਹੀਦਾ ਹੈ, ਤਾਂ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਹੋ ਸਕੇ।

ABOUT THE AUTHOR

...view details