ਪੰਜਾਬ

punjab

ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ

By

Published : Apr 3, 2020, 8:56 PM IST

ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸ਼ਨ ਜ਼ੋਰ ਲਗਾ ਰਿਹਾ ਹੈ। ਉੱਥੇ ਹੀ ਇਸ ਬਚਾਅ ਦੇ ਕਾਰਜ਼ 'ਚ ਯੋਗਦਾਨ ਪਾਉਣ ਲਈ ਬਰਨਾਲਾ ਜ਼ਿਲ੍ਹੇ ਦੀਆਂ ਔਰਤਾਂ ਵੀ ਯੋਗਦਾਨ ਪਾ ਰਹੀਆਂ ਹਨ।

ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ
ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ

ਬਰਨਾਲਾ: ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸ਼ਨ ਜ਼ੋਰ ਲਗਾ ਰਿਹਾ ਹੈ। ਉੱਥੇ ਹੀ ਇਸ ਬਚਾਅ ਦੇ ਕਾਰਜ਼ 'ਚ ਯੋਗਦਾਨ ਪਾਉਣ ਲਈ ਬਰਨਾਲਾ ਜ਼ਿਲ੍ਹੇ ਦੀਆਂ ਔਰਤਾਂ ਵੀ ਯੋਗਦਾਨ ਪਾ ਰਹੀਆਂ ਹਨ। ਜ਼ਿਲ੍ਹੇ ਦੇ ਪਿੰਡਾਂ ਵਿੱਚ ਸੈਲਫ਼ ਹੈਲਪ ਗਰੁੱਪ ਨਾਲ ਜੁੜੀਆਂ ਔਰਤਾਂ ਵੱਲੋਂ ਪ੍ਰਸ਼ਾਸ਼ਨ ਨੂੰ ਮਾਸਕ ਤਿਆਰ ਕਰਕੇ ਦਿੱਤੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 25 ਹਜ਼ਾਰ ਮਾਸਕ ਤਿਆਰ ਕੀਤੇ ਜਾ ਰਹੇ ਹਨ। ਜਿਸ ਦੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਸ਼ਾਲਾਘਾ ਕੀਤੀ ਜਾ ਰਹੀ ਹੈ।

ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ
ਕੋਰੋਨਾ ਵਾਇਰਸ ਦੇ ਪ੍ਰਭਾਵਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਕਰਫ਼ਿਊ 15 ਅਪ੍ਰੈਲ ਤੱਕ ਜਾਰੀ ਰਹੇਗਾ, ਜਿਸ ਕਾਰਨ ਪ੍ਰਸ਼ਾਸਨ ਵਲੋਂ ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਠੋਸ ਪ੍ਰਬੰਧਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬਰਨਾਲਾ ਦੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿਚ ਕੰਮ ਕਰ ਰਹੀਆਂ ਸੈਲਫ਼ ਹੈਲਥ ਗਰੁੱਪ ਦੀਆਂ ਔਰਤਾਂ ਦਾ ਸਮਰਥਨ ਕੀਤਾ ਗਿਆ ਹੈ। ਪ੍ਰਸ਼ਾਸ਼ਨ ਇਹਨਾਂ ਔਰਤਾਂ ਨੂੰ ਹਰ ਪੱਖ ਤੋਂ ਮੱਦਦ ਵੀ ਕੀਤੀ ਜਾ ਰਹੀ ਹੈ। ਇਨ੍ਹਾਂ ਔਰਤਾਂ ਨੇ ਮਾਸਕ ਤਿਆਰ ਕਰਕੇ ਪ੍ਰਸ਼ਾਸ਼ਨ ਨੂੰ ਦਿੱਤੇ ਜਾ ਰਹੇ ਹਨ।
ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ
ਮਾਸਕ ਬਣਾ ਰਹੀਆਂ ਔਰਤਾਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਹ ਪ੍ਰਸ਼ਾਸ਼ਨ ਦੀ ਮਾਸਕ ਬਣਾ ਕੇ ਮੱਦਦ ਕਰ ਰਹੀਆਂ ਹਨ ਅਤੇ ਜਦੋਂ ਤੱਕ ਇਹ ਸਮੱਸਿਆ ਰਹੇਗੀ, ਉਦੋਂ ਤੱਕ ਇਹ ਸੇਵਾ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ 25 ਹਜ਼ਾਰ ਦੇ ਕਰੀਬ ਮਾਸਕ ਤਿਆਰ ਕੀਤੇ ਜਾ ਰਹੇ ਹਨ। ਇਸ ਔਖੀ ਘੜੀ ਵਿੱਚ ਪ੍ਰਸ਼ਾਸ਼ਨ ਦੀ ਮੱਦਦ ਕਰਨੀ ਉਹਨਾਂ ਨੇ ਆਪਣਾ ਫ਼ਰਜ਼ ਸਮਝਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਪੱਖ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਸੇਫ਼ਟੀ ਮਾਸਕ ਬਹੁਤ ਜ਼ਰੂਰੀ ਹਨ, ਉਹ ਵੱਡੀ ਗਿਣਤੀ ਵਿੱਚ ਤਿਆਰ ਕੀਤੇ ਜਾ ਰਹੇ ਹਨ ਅਤੇ ਸਾਡੀ ਸੇਫ਼ਟੀ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ।

ABOUT THE AUTHOR

...view details