ਪੰਜਾਬ

punjab

ਨਸ਼ੇ 'ਚ ਟੁੰਨ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਜ਼ਖ਼ਮੀ

By

Published : Jan 2, 2020, 6:49 PM IST

ਬਰਨਾਲਾ ਵਿਖੇ ਸ਼ਹਿਰ ਦੇ ਫਰੀਦਕੋਟ ਮੇਨ ਹਾਈਵੇ 'ਤੇ ਜ਼ਿਲ੍ਹਾ ਮੋਗਾ ਦੇ ਥਾਣੇਦਾਰ ਬਿੱਕਰ ਸਿੰਘ ਅਤੇ ਉਸਦੇ ਸਾਥੀ ਨੇ ਸ਼ਰਾਬੀ ਹੋ ਕੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਦੋਸ਼ੀ ਥਾਣੇਦਾਰ ਦੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹਨ।

ਫ਼ੋਟੋ
ਫ਼ੋਟੋ

ਬਰਨਾਲਾ: ਸ਼ਹਿਰ ਦੇ ਫ਼ਰੀਦਕੋਟ ਮੇਨ ਹਾਈਵੇ 'ਤੇ ਜ਼ਿਲ੍ਹਾ ਮੋਗਾ ਦੇ ਥਾਣੇਦਾਰ ਬਿੱਕਰ ਸਿੰਘ ਅਤੇ ਉਸ ਦੇ ਸਾਥੀ ਨੇ ਸ਼ਰਾਬੀ ਹੋ ਕੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਦੋਸ਼ੀ ਥਾਣੇਦਾਰ ਦੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹਨ।

ਵੇਖੋ ਵੀਡੀਓ

ਇੱਕ ਪਾਸੇ ਪੰਜਾਬ ਪੁਲਿਸ ਆਮ ਜਨਤਾ ਨੂੰ ਟ੍ਰੈਫਿਕ ਨਿਯਮਾਂ ਦੇ ਪਾਠ ਪੜ੍ਹਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਵੱਡੇ-ਵੱਡੇ ਚਲਾਨ ਕੱਟੇ ਜਾ ਰਹੇ ਹਨ। ਪਰ ਦੂਜੇ ਪਾਸੇ ਖ਼ੁਦ ਪੁਲਿਸ ਮੁਲਾਜ਼ਮ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਇਹ ਘਟਨਾ ਬੁੱਧਵਾਰ ਕਰੀਬ 8 ਵਜੇ ਮੋਗਾ ਰੋਡ ਨੇੜੇ ਖੁੱਡੀ ਵਾਲੀ ਚੁੰਗੀ ਵਿਖੇ ਵਾਪਰੀ। ਇਸ ਮੌਕੇ ਜ਼ਖਮੀ ਵਿਅਕਤੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਆਪਣੇ ਕੰਮ ਦੇ ਸਿਲਸਿਲੇ 'ਚ ਮੋਟਰਸਾਈਕਲ 'ਤੇ ਜਾ ਰਹੇ ਸਨ। ਪਿੱਛੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ। ਜਦੋਂ ਕਾਰ ਸਵਾਰ ਨਾਲ ਗੱਲ ਕੀਤੀ ਤਾਂ ਉਸ ਵਿੱਚ ਸ਼ਰਾਬੀ ਹਾਲਤ ਵਿੱਚ ਪੁਲਿਸ ਮੁਲਾਜ਼ਮ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਸ਼ਰਾਬੀ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਬਣਾ ਲਈ।

ਇਹ ਵੀ ਪੜ੍ਹੋ: ਟਾਟਾ ਸੰਨਜ਼ ਨੇ NCLAT ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਦਿੱਤੀ ਚਣੌਤੀ, ਸਾਈਰਸ ਨੂੰ ਕੰਪਨੀ 'ਚ ਬਹਾਲ ਕਰਨ ਦਾ ਦਿੱਤਾ ਸੀ ਆਦੇਸ਼

ਕਾਰ ਚਾਲਕ ਪੁਲਿਸ ਮੁਲਾਜ਼ਮ ਬਿੱਕਰ ਸਿੰਘ ਨੇ ਸਫ਼ਾਈ ਦਿੰਦਿਆਂ ਦੱਸਿਆ ਕਿ ਉਹ ਇੱਕ ਵਿਆਹ ਸਮਾਗਮ ਤੋਂ ਆ ਰਹੇ ਸਨ, ਪਰ ਉਹਨਾਂ ਦੀ ਗੱਡੀ ਅੱਗੇ ਮੋਟਰਸਾਈਕਲ ਆ ਗਿਆ। ਸ਼ਰਾਬ ਪੀਣ ਦੇ ਮਾਮਲੇ 'ਤੇ ਉਸ ਨੇ ਮੰਨਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਹੈ।

Intro:ਬਰਨਾਲਾ।
ਬਰਨਾਲਾ ਫਰੀਦਕੋਟ ਮੇਨ ਹਾਈਵੇ 'ਤੇ ਜ਼ਿਲ੍ਹਾ ਮੋਗਾ ਦੇ ਥਾਣੇਦਾਰ ਬਿੱਕਰ ਸਿੰਘ ਅਤੇ ਉਸਦੇ ਸਾਥੀ ਨੇ ਸ਼ਰਾਬੀ ਹੋ ਕੇ ਮੋਟਰਸਾਈਕਲ ਹਵਾਰਾਂ ਨੂੰ ਟੱਕਰ ਮਾਰ ਦਿੱਤੀ। ਦੋਸ਼ੀ ਥਾਣੇਦਾਰ ਦੀ ਗੱਡੀ' 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹਨ।

Body:ਇੱਕ ਪਾਸੇ ਪੰਜਾਬ ਪੁਲਿਸ ਆਮ ਜਨਤਾ ਨੂੰ ਟ੍ਰੈਫਿਕ ਨਿਯਮਾਂ ਦੇ ਪਾਠ ਪੜ੍ਹਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਵੱਡੇ ਵੱਡੇ ਚਲਾਨ ਕੱਟੇ ਜਾ ਰਹੇ ਹਨ। ਪਰ ਉਥੇ ਖ਼ੁਦ ਪੁਲਿਸ ਮੁਲਾਜ਼ਮ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾ ਯਹੇ ਹਨ। ਜਿਸ ਦੀ ਤਾਜ਼ਾ ਉਦਾਹਰਣ ਬਰਨਾਲਾ ਵਿਖੇ ਨਵੇਂ ਸਾਲ ਦੀ ਪਹਿਲੀ ਰਾਤ ਨੂੰ ਵੇਖਣ ਨੂੰ ਮਿਲੀ, ਜਦੋਂ ਇੱਕ ਸ਼ਰਾਬ ਦੇ ਨਸ਼ੇ 'ਚ ਟੁੰਨ ਪੁਲਿਸ ਮੁਲਾਜ਼ਮ ਨੇ ਗੱਡੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ 'ਚ ਮਾਰ ਦਿੱਤੀ। ਖ਼ੁਦ ਪੁਲਿਸ ਮੁਲਾਜ਼ਮ ਸ਼ਰਾਬ ਪੀਣ ਦੀ ਗੱਲ ਮੰਨ ਵੀ ਰਿਹੈ ਅਤੇ ਇਸ ਮੁਲਾਜ਼ਮ ਦੀ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ ਹਨ।

ਇਹ ਘਟਨਾ ਬੁੱਧਵਾਰ ਕਰੀਬ 8ਵਜੇ ਮੋਗਾ ਰੋਡ ਨੇੜੇ ਖੁੱਡੀ ਵਾਲੀ ਚੁੰਗੀ ਵਿਖੇ ਵਾਪਰੀ। ਇਸ ਮੌਕੇ ਜ਼ਖਮੀ ਵਿਅਕਤੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਆਪਣੇ ਕੰਮ ਦੇ ਸਿਲਸਿਲੇ 'ਚ ਮੋਟਰਸਾਈਕਲ 'ਤੇ ਜਾ ਰਹੇ ਸਨ। ਪਿੱਛੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਦੇ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ। ਜਦੋਂ ਕਾਰ ਸਵਾਰ ਨਾਲ ਗੱਲ ਕੀਤੀ ਤਾਂ ਉਸ ਵਿੱਚ ਸ਼ਰਾਬੀ ਹਾਲਤ ਵਿੱਚ ਪੁਲਿਸ ਮੁਲਾਜ਼ਮ ਸਨ। ਮੌਕੇ 'ਤੇ ਹਾਜ਼ਰ ਲੋਕਾਂ ਨੇ ਸ਼ਰਾਬੀ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਬਣਾ ਲਈ।

ਘਟਨਾ ਸਥਾਨ 'ਤੇ ਪਹੁੰਚੀ ਬਰਨਾਲਾ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਕਾਰ ਵਿੱਚ ਸਵਾਰ ਵਿਅਕਤੀ ਪੁਲਿਸ ਵਾਲੇ ਹਨ। ਜੇਕਰ ਉਨ੍ਹਾਂ ਕੋਈ ਗਲਤੀ ਹੈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕਾਰ ਚਾਲਕ ਪੁਲਿਸ ਮੁਲਾਜ਼ਮ ਬਿੱਕਰ ਸਿੰਘ ਨੇ ਸਫ਼ਾਈ ਦਿੰਦਿਆਂ ਦੱਸਿਆ ਕਿ ਉਹ ਇੱਕ ਵਿਆਹ ਸਮਾਗਮ ਤੋਂ ਆ ਰਹੇ ਸਨ, ਪਰ ਉਹਨਾਂ ਦੀ ਗੱਡੀ ਅੱਗੇ ਮੋਟਰਸਾਈਕਲ ਆ ਗਿਆ। ਸ਼ਰਾਬ ਪੀਣ ਦੇ ਮਾਮਲੇ 'ਤੇ ਉਸਨੇ ਮੰਨਿਆ, ਉਹ ਸ਼ਰਾਬ ਪੀਤੀ ਹੋਈ ਹੈ।

ਬਾਈਟ ... ਬਿੱਕਰ ਸਿੰਘ (ਸ਼ਰਾਬੀ ਪੁਲਿਸ ਮੁਲਾਜ਼ਮ)


ਬਾਈਟ ... ਮੇਜਰ ਸਿੰਘ (ਜ਼ਖਮੀ ਨੌਜਵਾਨ ਦਾ ਪਿਤਾ)
ਬਾਈਟ ....ਸਤਪਾਲ ਸਿੰਘ(ਪਰਿਵਾਰਕ ਮੈਂਬਰ)
ਬਾਈਟ ....ਹਰਜੀਤ ਸਿੰਘ (ਐਸਐਸਪੀ ਬਰਨਾਲਾ)

Conclusion:ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਨਸ਼ਿਆਂ ਖਿਲਾਫ਼ ਮੁਹਿੰਮਾਂ ਵਿੱਢ ਰਹੀ ਹੈ ਅਤੇ ਦੂਜੇ ਪਾਸੇ ਟ੍ਰੈਫਿਕ ਨਿਯਮਾਂ ਦੇ ਆਮ ਜਨਤਾ ਨੂੰ ਪਾਠ ਪੜ੍ਹਾ ਰਹੀ ਹੈ, ਉਥੇ ਪੁਲਿਸ ਅਜਿਹੇ ਗੈਰਜਿੰਮੇਵਾਰ ਅਧਿਕਾਰੀ ਖ਼ੁਦ ਪੁਲਿਸ ਦੀਆਂ ਮੁਹਿੰਮਾਂ ਦੀ ਹਵਾ ਕੱਢ ਰਹੇ ਹਨ, ਜਿੰਨਾ ਵਿਰੁੱਧ ਪੁਲਿਸ ਵਿਭਾਗ ਨੂੰ ਸਖਤ ਕਾਰਵਾਈ ਕਰਨ ਦੀ ਲੋੜ ਹੈ।

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)

ABOUT THE AUTHOR

...view details