ਪੰਜਾਬ

punjab

ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾਂ ਧਰਨਾ

By

Published : Apr 3, 2022, 2:03 PM IST

Updated : Apr 3, 2022, 2:42 PM IST

ਬਰਨਾਲਾ ਤੋਂ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਡੈਪੂਟੇਸ਼ਨ 'ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾ ਧਰਨਾ
ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾ ਧਰਨਾ

ਬਰਨਾਲਾ:ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਡੈਪੂਟੇਸ਼ਨ 'ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਇਸ ਧਰਨਾ ਲਗਾਉਣ ਤੋਂ ਪਹਿਲਾਂ ਈ.ਟੀ.ਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਤੇ ਆਪਣੀਆਂ ਸਮੱਸਿਆਵਾਂ ਦੱਸੀਆਂ।

ਇਸ ਦੌਰਾਨ ਹੀ ਮੀਤ ਹੇਅਰ ਵੱਲੋਂ ਵਿਸਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ। ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸੰਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।

ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾਂ ਧਰਨਾ

ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਵਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ 'ਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 200 ਤੋਂ 300 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ, ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ 'ਤੇ ਬਦਲੀ ਹੋਈ ਸੀ, ਉਸ ਨੂੰ 1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਹੋਏ ਸਨ, ਲੇਕਿਨ ਅਜੇ ਤੱਕ ਇਹ ਡੈਪੂਟੇਸ਼ਨ ਖ਼ਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ।

ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾ ਧਰਨਾ

ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਤੇ ਸਕੂਲ ਲੇਟ ਪਹੁੰਚਣ 'ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ।

ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ETT ਅਧਿਆਪਕਾਂ ਦਾ ਪਹਿਲਾ ਧਰਨਾ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:-ED ਨੇ ਚਰਨਜੀਤ ਚੰਨੀ ਦੇ ਭਾਣਜੇ ਖ਼ਿਲਾਫ਼ ਕੀਤੀ ਚਾਰਜਸ਼ੀਟ ਦਾਖ਼ਲ

Last Updated : Apr 3, 2022, 2:42 PM IST

ABOUT THE AUTHOR

...view details