ਪੰਜਾਬ

punjab

ਲੱਖਾ ਸਿੰਘ ਸਿਧਾਣਾ ਨੇ ਟੋਲ ਪਲਾਜ਼ਾ 'ਤੇ ਅੰਗਰੇਜ਼ੀ ਭਾਸ਼ਾ ਦੇ ਬੋਰਡਾਂ 'ਤੇ ਮਲੀ ਕਾਲਖ

By

Published : Nov 1, 2022, 8:57 PM IST

ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਸਾਥੀਆਂ ਸਮੇਤ ਬਰਨਾਲਾ ਮੋਗਾ ਕੌਮੀ ਮਾਰਗ 'ਤੇ ਪਿੰਡ ਚੀਮਾ village Cheema on Barnala Marg ਨੇੜੇ ਸਥਿਤ ਟੋਲ ਪਲਾਜ਼ਾ ਉਪਰ ਲਿਖੀ ਅੰਗਰੇਜ਼ੀ ਭਾਸ਼ਾ Lakha Singh Sidhana put ink toll plaza 'ਤੇ ਕਾਲਖ ਮਲੀ Lakha Singh Sidhana put ink ਗਈ।

Lakha Singh Sidhana put ink toll plaza
Lakha Singh Sidhana put ink toll plaza

ਬਰਨਾਲਾ:ਬਰਨਾਲਾ ਮੋਗਾ ਕੌਮੀ ਮਾਰਗ ਉਪਰ ਪਿੰਡ ਚੀਮਾ village Cheema on Barnala Marg ਨੇੜੇ ਚੱਲ ਰਹੇ ਟੋਲ ਪਲਾਜ਼ਾ ਉਪਰ ਬੀਕੇਯੂ ਡਕੌਂਦਾ ਵਲੋਂ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਕਰੀਬ 2 ਮਹੀਨਿਆਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ ਮੰਗਲਵਾਰ ਨੂੰ ਇਸ ਟੋਲ ਪਲਾਜ਼ਾ ਉਪਰ ਲੱਖਾ ਸਿੰਘ ਸਿਧਾਣਾ ਆਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਟੋਲ ਪਲਾਜ਼ਾ Lakha Singh Sidhana put ink toll plaza ਉਪਰ ਲਿਖੀ ਅੰਗਰੇਜ਼ੀ ਭਾਸ਼ਾ 'ਤੇ ਕਾਲਖ Lakha Singh Sidhana put ink ਮਲੀ ਗਈ।

ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਅੱਜ ਦੇ ਦਿਨ ਪੰਜਾਬੀ ਸੂਬੇ ਦੇ ਨਾਮ ਉਪਰ ਪੰਜਾਬ ਵੱਢਿਆ ਟੁੱਕਿਆ ਗਿਆ ਸੀ। ਪੰਜਾਬ ਦੇ ਪੰਜਾਬੀ ਬੋਲਦੇ ਇਲਾਕੇ ਖੋਹ ਲਏ ਗਏ, ਪਾਣੀਆਂ 'ਤੇ ਡਾਕਾ ਮਾਰਿਆ ਗਿਆ, ਰਾਜਧਾਨੀ ਖੋਹ ਲਈ ਗਈ ਅਤੇ ਪੰਜਾਬੀ ਭਾਸ਼ਾ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਅੱਜ ਦੀ ਮੌਜੂਦਾ ਆਪ ਸਰਕਾਰ ਨੇ ਪੰਜਾਬੀ ਭਾਸ਼ਾ ਪ੍ਰਤੀ 1 ਨਵੰਬਰ ਤੋਂ 30 ਨਵੰਬਰ ਤੱਕ ਪੰਜਾਬੀ ਭਾਸ਼ਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਅਤੇ ਸਰਕਾਰ ਨੇ ਬਾਕਾਇਦਾ ਜੁਲਾਈ ਮਹੀਨੇ ਵਿੱਚ ਇੱਕ ਪੱਤਰ ਜਾਰੀ ਕਰਕੇ ਹਰ ਸਰਕਾਰੀ ਵਿਭਾਗ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਲਾਜ਼ਮੀ ਕੀਤੇ ਸਨ। ਪਰ ਅੱਜ ਤੱਕ ਇਹ ਹੁਕਮ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤੇ ਜਾ ਸਕੇ।

ਲੱਖਾ ਸਿੰਘ ਸਿਧਾਣਾ ਨੇ ਟੋਲ ਪਲਾਜ਼ਾ 'ਤੇ ਅੰਗਰੇਜ਼ੀ ਭਾਸ਼ਾ ਦੇ ਬੋਰਡਾਂ 'ਤੇ ਮਲੀ ਕਾਲਖ

ਉਹਨਾਂ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਕਾਲਖ ਮੁਹਿੰਮ ਸ਼ੁਰੂ ਕੀਤੀ ਸੀ। ਜਿਸ ਤਹਿਤ ਅੱਜ ਰੋਸ ਵਜੋਂ ਮੁੜ ਕੌਮੀ ਹਾਈਵੇ ਉਪਰ ਅੰਗਰੇਜ਼ੀ ਭਾਸ਼ਾ ਉਪਰ ਕਾਲਖ ਲਾ ਕੇ ਪੰਜਾਬੀ ਮਾਂ ਬੋਲੀ ਨੂੰ ਹਰ ਥਾਂ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ ਕਰ ਰਹੇ ਹਾਂ। ਉਹਨਾਂ ਪੰਜਾਬ ਦੇ ਲੋਕਾਂ ਨੂੰ ਪੰਜਾਬੀ ਮਾਂ ਬੋਲੀ ਲਈ ਸੁਚੇਤ ਹੋ ਕੇ ਆਪਣੇ ਹੱਕਾਂ ਤੇ ਪਹਿਰਾ ਦੇਣ ਦਾ ਸੱਦਾ ਦਿੱਤਾ।

ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਸੁਚੇਤ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬੀ ਭਾਸ਼ਾ ਲਾਗੂ ਨਾ ਕੀਤੀ ਗਈ ਤਾਂ ਉਹ ਇਹ ਕਾਲਖ ਪੋਚਣ ਦੀ ਮੁਹਿੰਮ ਇਸੇ ਤਰ੍ਹਾਂ ਜਾਰੀ ਰੱਖਣਗੇ।

ਇਹ ਵੀ ਪੜੋ:-ਵਿਜੀਲੈਂਸ ਨੇ ਮਾਲ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ABOUT THE AUTHOR

...view details