ਪੰਜਾਬ

punjab

Protest Against Punjab Government : ਸਾਂਝਾ ਅਧਿਆਪਕ ਮੋਰਚਾ ਵਲੋਂ ਅਰਥੀ ਫੂਕ ਮੁਜ਼ਾਹਰਾ, ਦਿੱਤੀ ਚਿਤਾਵਨੀ

By ETV Bharat Punjabi Team

Published : Oct 27, 2023, 6:01 PM IST

ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਵੱਖ ਵੱਖ ਥਾਵਾਂ ਉੱਤੇ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਤੇ ਅਧਿਆਪਕ ਉਜਾੜੂ ਨੀਤੀਆਂ ਨੂੰ ਲੈਕੇ ਰੋਸ ਪ੍ਰਗਟਾਇਆ ਗਿਆ। ਅਧਿਆਪਿਕਾਂ ਨੇ ਇਸ ਮੌਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮਨੀਆਂ ਤਾਂ ਸੰਘਰਸ਼ ਤਿੱਖਾ ਹੋਵੇਗਾ। (TEACHERS PROTEST AGAINST PUNJAB GOVERNMENT IN BARNALA)

Protest against the Punjab government by the sanjha Teachers morcha in Barnala
ਸਾਂਝਾ ਅਧਿਆਪਕ ਮੋਰਚਾ ਵਲੋਂ ਅਰਥੀ ਫੂਕ ਮੁਜ਼ਾਹਰਾ,ਦਿੱਤੀ ਚਿਤਾਵਨੀ

ਬਰਨਾਲਾ :ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਸਾਂਝਾ ਅਧਿਆਪਕ ਮੋਰਚਾ ਜਿਲ੍ਹਾ ਬਰਨਾਲਾ ਵੱਲੋਂ ਅੱਜ ਜ਼ੋਰਦਾਰ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਨੂੰ ਲਾਂਬੂ ਲਾਇਆ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਹਰਿੰਦਰ ਮੱਲ੍ਹੀਆਂ, ਨਰਿੰਦਰ ਸ਼ਹਿਣਾ, ਪਰਮਿੰਦਰ ਸਿੰਘ ਰੁਪਾਲ, ਜਸਵੀਰ ਸਿੰਘ ਬੀਹਲਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਨਾਂ ਤੇ ਦੂਜੇ ਸਾਰੇ ਸਕੂਲਾਂ ਦਾ ਉਜਾੜਾ ਕਰ ਕੇ ਪੇਂਡੂ ਤੇ ਗ਼ਰੀਬ ਵਿਦਿਅਰਥੀਆਂ ਤੋਂ ਸਿਖਿਆ ਖੋਹਣ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਸਰਟੀਫਿਕੇਟ ਜਾਰੀ ਕਰਨ ਅਤੇ ਲੇਟ ਫੀਸ ਦੇ ਨਾਂ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਗਰੀਬ ਵਿਦਿਅਰਥੀਆਂ ਦੀ ਲੁੱਟ ਕਰਨ ਲਈ ਖੁੱਲੀ ਛੁੱਟੀ ਦੇ ਕੇ ਆਰ.ਟੀ.ਐਕਟ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਪੇ-ਕਮਿਸ਼ਨ ਦੇ ਬਕਾਇਆ ਬਾਰੇ ਸਰਕਾਰ ਨੇ ਸਾਜ਼ਿਸ਼ੀ ਚੁੱਪ ਧਾਰੀ:ਇਸ ਮੌਕੇ ਆਗੂਆਂ ਕੇਵਲ ਸਿੰਘ, ਜਗਤਾਰ ਸਿੰਘ ਪੱਤੀ, ਰਣਜੀਤ ਸਿੰਘ ਜੰਡੂ ਆਦਿ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮ ਵਰਗ ਨਾਲ ਧ੍ਰੋਹ ਕਮਾਇਆ ਗਿਆ ਹੈ। ਛੇਵੇਂ ਪੇ-ਕਮਿਸ਼ਨ ਦੀਆਂ ਸਿਫਾਰਿਸਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ,ਡੀ ਏ ਦੀਆਂ ਕਿਸਤਾਂ ਲੰਬੇ ਸਮੇਂ ਤੋਂ ਬਕਾਇਆ ਹਨ। ਪੇ-ਕਮਿਸ਼ਨ ਦੇ ਬਕਾਇਆ ਬਾਰੇ ਸਰਕਾਰ ਨੇ ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ। ਜਦਕਿ ਚੌਣਾਂ ਤੋਂ ਪਹਿਲਾਂ ਆਪ ਸਰਕਾਰ ਨੇ ਇਹਨਾਂ ਸਾਰੀਆਂ ਮੰਗਾਂ ਦੇ ਹੱਲ ਲਈ ਵੱਡੇ ਵੱਡੇ ਵਾਅਦੇ ਕੀਤੇ ਸਨ। ਸਾਂਝਾ ਅਧਿਆਪਕ ਮੋਰਚਾ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਲਗਾਤਾਰ ਆਪਣੇ ਯਤਨ ਜਾਰੀ ਰੱਖੇਗਾ ਤੇ ਤਿੱਖੇ ਸੰਘਰਸ਼ਾਂ ਤੇ ਟੇਕ ਰੱਖੀ ਜਾਵੇਗੀ ।ਇਸ ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਤੇਜੀ, ਕਰਮਜੀਤ ਸਿੰਘ ਭੋਤਨਾ,ਅਸਵਨੀ ਹਮੀਦੀ,ਅਮਰੀਕ ਸਿੰਘ ਭੱਦਲਵੱਡ, ਹਰਜੀਤ ਖੁੱਡੀ, ਏਕਮ ਭੋਤਨਾ, ਭਰਤ ਕੁਮਾਰ, ਰਮਨਦੀਪ ਸਿੰਘ,ਪੈਨਸ਼ਨਰ ਯੂਨੀਅਨ ਵੱਲੋਂ ਰਿਟਾਇਰ ਬੀ.ਪੀ.ਈ.ਓ. ਹਾਕਮ ਸਿੰਘ,ਲੈਕਚਰਾਰ ਕਰਨੈਲ ਸਿੰਘ ਆਦਿ ਹਾਜਰ ਸਨ।

ਪੰਜਾਬ ਸਰਕਾਰ ਨੂੰ ਚਿਤਾਵਨੀ: ਬਰਨਾਲਾ ਵਾਂਗ ਹੀ ਹੋਰਨਾਂ ਸ਼ਹਿਰਾਂ ਵਿੱਚ ਵੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਦੌਰਾਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਵੱਲੋਂ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਤੇ ਅਧਿਆਪਕ ਉਜਾੜੂ ਨੀਤੀਆਂ ਦੇ ਵਿਰੋਧ 'ਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਨੇੜੇ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਨਾਲ ਹੀ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਵਿਦਿਆਰਥੀ ਵਰਗ ਤੇ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਨੂੰ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।

ABOUT THE AUTHOR

...view details