ਪੰਜਾਬ

punjab

ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ !

By

Published : Mar 20, 2022, 5:39 PM IST

ਬਰਨਾਲਾ ਦੇ ਹਲਕਾ ਮਹਿਲ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ 2022 ਵਿੱਚ ਮਿਲੀ ਹਾਰ ਨੂੰ ਲੈਕੇ ਮੰਥਨ ਕੀਤਾ ਗਿਆ ਹੈ ਇਸਦੇ ਨਾਲ ਹੀ ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਵੀ ਕੀਤੀ ਜਾ ਰਹੀਆਂ ਹਨ। ਇਸ ਸਬੰਧੀ ਸਿਮਰਨਜੀਤ ਮਾਨ ਦੇ ਨਿੱਜੀ ਸਕੱਤਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ
ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ

ਬਰਨਾਲਾ: ਪੰਜਾਬ ਵਿੱਚ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਉੱਘੇ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਵੋਟ ਪ੍ਰਤੀਸ਼ਤ ਪਹਿਲਾਂ ਨਾਲੋਂ ਵੱਡੇ ਪੱਧਰ ’ਤੇ ਵਧੀ ਹੈ। ਖਾਸ ਕਰ ਦੋ ਵਿਧਾਨ ਸਭਾ ਸੀਟਾਂ ਅਮਰਗੜ੍ਹ ਅਤੇ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਵਿੱਚ ਇਹ ਪਾਰਟੀ ਦੂਜੇ ਨੰਬਰ ’ਤੇ ਰਹੀ ਅਤੇ ਜ਼ਮਾਨਤ ਜ਼ਬਤ ਤੋਂ ਬਚਾਅ ਰਿਹਾ। ਇਸ ਵੋਟ ਪ੍ਰਤੀਸ਼ਤ ਦੇ ਵਧਣ ਨਾਲ ਪਾਰਟੀ ਦੇ ਹੌਂਸਲੇ ਬੁਲੰਦ ਹੋ ਗਏ ਹਨ। ਜਿਸ ਕਰਕੇ ਹੁਣ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢ ਦਿੱਤੀਆਂ ਗਈਆ ਹਨ।

ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ

ਇਸ ਲਈ ਬਰਨਾਲਾ ਦੇ ਹਲਕਾ ਮਹਿਲ ਕਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ ਨਿੱਜੀ ਸਕੱਤਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਗੁਰਜੰਟ ਕੱਟੂ ਨੇ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਹਲਕੇ ਤੋਂ ਚੋਣ ਲੜਨ ਵਾਰੇ ਵੀ ਸਪੱਸ਼ਟ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰਜੰਟ ਕੱਟੂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਹਲਕਾ ਮਹਿਲ ਕਲਾਂ ਦੀ ਵਿਧਾਨ ਸਭਾ ਚੋਣਾਂ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ ਗਈ ਹੈ।

ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਦੌਰਾਨ ਹਲਕੇ ਦੇ ਲੋਕਾਂ ਨੇ ਚੰਗਾ ਹੁੰਗਾਰਾ ਦਿੱਤਾ ਹੈ ਅਤੇ ਪਾਰਟੀ ਦੂਜੇ ਨੰਬਰ ’ਤੇ ਰਹੀ। ਉਨ੍ਹਾਂ ਕਿਹਾ ਕਿ ਇਸੇ ਕਰਕੇ 23 ਹਜ਼ਾਰ ਵੋਟ ਪਾਉਣ ਵਾਲੇ ਵੋਟਰਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਈਵੀਐਮ ਮਸ਼ੀਨਾਂ ਵਿੱਚ ਗੜਬੜ ਨੂੰ ਜ਼ਿੰਮੇਵਾਰ ਦੱਸਿਆ। ਉਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਤੋਂ ਆਸ ਕਰਦੇ ਹਾਂ ਕਿ ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼, ਪੰਜਾਬ ਦੇ ਪਾਣੀਆਂ ਤੋਂ ਇਲਾਵਾ ਹੋਰ ਵੀ ਕਈ ਪੰਥਕ ਮਸਲੇ ਹਨ, ਜਿੰਨ੍ਹਾਂ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਆ ਰਹੀ ਹੈ। ਜਿਸ ਵਿੱਚ ਸਾਡੀ ਪਾਰਟੀ ਵਧ ਚੜ੍ਹ ਕੇ ਭਾਗ ਲਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜੇ ਤੱਕ ਸਿਮਰਨਜੀਤ ਸਿੰਘ ਮਾਨ ਦੇ ਇਸ ਹਲਕੇ ਤੋਂ ਚੋਣ ਲੜਨ ਦਾ ਕੋਈ ਫ਼ੈਸਲਾ ਨਹੀਂ ਹੋਇਆ। ਇਹ ਫ਼ੈਸਲਾ ਪਾਰਟੀ ਦੀ ਫ਼਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ, ਪਰ ਪਾਰਟੀ ਇਸ ਚੋਣ ਵਿੱਚ ਵਧ ਵੜ੍ਹ ਕੇ ਭਾਗ ਲਵੇਗੀ।

ਇਹ ਵੀ ਪੜ੍ਹੋ:ਸਿੱਧੂ ਦੇ ਘਰ ਇੱਕਠੇ ਹੋਏ ਕਾਂਗਰਸੀ ਲੀਡਰ ...

ABOUT THE AUTHOR

...view details