ਪੰਜਾਬ

punjab

"ਦਿੱਲੀ ਚੱਲੋ" ਸੰਘਰਸ਼ ਦੇ ਤਹਿਤ ਸੂਬਾ ਪੱਧਰੀ ਮੀਟਿੰਗ

By

Published : Nov 20, 2020, 8:36 PM IST

ਖੇਤੀ ਕਾਨੂੰਨਾਂ ਦੇ ਵਿਰੋਧ 'ਚ "ਦਿੱਲੀ ਚੱਲੋ" ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੂਬਾ ਪੱਧਰੀ ਮੀਟਿੰਗ ਹੋਈ।

"ਦਿੱਲੀ ਚੱਲੋ" ਸੰਘਰਸ਼ ਦੇ ਤਹਿਤ ਸੂਬਾ ਪੱਧਰੀ ਮੀਟਿੰਗ
"ਦਿੱਲੀ ਚੱਲੋ" ਸੰਘਰਸ਼ ਦੇ ਤਹਿਤ ਸੂਬਾ ਪੱਧਰੀ ਮੀਟਿੰਗ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਤਹਿਤ "ਦਿੱਲੀ ਚੱਲੋ" ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜਥੇਬੰਦੀ ਆਗੂ ਸ਼ਾਮਲ ਹੋਏ। ਜਿਨ੍ਹਾਂ ਨੂੰ ਜਥੇਬੰਦੀ ਦੇ ਝੰਡੇ, ਬੈਚ ਅਤੇ ਰਸੀਦ ਬੁੱਕਾਂ ਦਿੱਤੀਆਂ ਗਈਆਂ।

ਇਸ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੂਬਾ ਪੱਧਰੀ ਮੀਟਿੰਗ ਵਿੱਚ "ਦਿੱਲੀ ਚੱਲੋ" ਦੇ ਨਾਅਰੇ ਤਹਿਤ ਜ਼ਿਲ੍ਹੇ ਭਰ ਤੋਂ ਪਹੁੰਚੇ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਇਸ ਵਿੱਚ ਕਿੰਨੀਆਂ ਟਰੈਕਟਰ-ਟਰਾਲੀਆਂ ਜ਼ਿਲ੍ਹਾ ਪੱਧਰ 'ਤੇ ਦਿੱਲੀ ਜਾਣ ਲਈ ਸ਼ਾਮਲ ਹੋਣਗੀਆਂ, ਉਸ ਦਾ ਜਾਇਜ਼ਾ ਲਿਆ ਗਿਆ ਹੈ। ਪੰਜਾਬ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਜਾਣ ਲਈ ਰਵਾਨਾ ਹੋਣਗੇ।

"ਦਿੱਲੀ ਚੱਲੋ" ਸੰਘਰਸ਼ ਦੇ ਤਹਿਤ ਸੂਬਾ ਪੱਧਰੀ ਮੀਟਿੰਗ

ਉਨ੍ਹਾਂ ਕਿਹਾ ਕਿ ਦਿੱਲੀ ਦੇ ਰਸਤੇ ਵਿੱਚ ਹਰਿਆਣਾ ਸਰਕਾਰ ਨੇ ਜਿਥੇ ਵੀ ਉਨ੍ਹਾਂ ਨੂੰ ਰੋਕਿਆ, ਉਥੇ ਹੀ ਕਿਸਾਨਾਂ ਵੱਲੋਂ 1 ਛਾਉਣੀ ਬਣਾ ਕੇ ਆਪਣਾ ਮੋਰਚਾ ਲਗਾ ਕੇ ਬੈਠ ਜਾਣਗੇ ਅਤੇ ਹਰ ਪਾਸਿਆਂ ਤੋਂ ਆ ਰਹੇ ਕੌਮੀ ਮਾਰਗ ਜਾਮ ਕੀਤੇ ਜਾਣਗੇ। ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ, ਲੱਕੜਾਂ ਅਤੇ ਹੋਰ ਲੋੜੀਂਦਾ ਸਾਮਾਨ ਲੈ ਕੇ ਚੱਲਣਗੇ, ਕਿਉਂਕਿ ਇਹ ਮੋਰਚਾ 1-2 ਦਿਨ ਦਾ ਨਹੀਂ ਬਲਕਿ ਲੰਬਾ ਚੱਲਣ ਵਾਲਾ ਮੋਰਚਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਲੜਾਈ ਆਪਣੀ ਮਾਂ ਦੀ ਹੈ, ਕਿਉਂਕਿ ਜ਼ਮੀਨ ਕਿਸਾਨ ਦੀ ਮਾਂ ਹੁੰਦੀ ਹੈ। ਜਿਸ ਨੂੰ ਬਚਾਉਣ ਲਈ ਕਿਸਾਨ ਆਪਣੀ ਜਾਨ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿੱਚੋਂ ਦੱਖਣੀ ਭਾਰਤ, ਮੱਧ ਪ੍ਰਦੇਸ਼, ਯੂਪੀ, ਅਰੁਣਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ।

ABOUT THE AUTHOR

...view details